Breaking NewsNewsPunjab

ਪੰਜਾਬ ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦੀ ਅੱਜ ਤੋਂ ਸ਼ੁਰੂਆਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਅੱਜ ਤੋਂ ਹੋਣ ਜਾ ਰਹੀ ਹੈ ਜਿਸ ਵਿੱਚ ਅੱਜ ਪਹਿਲੇ ਦਿਨ ਸ਼ਰਧਾਜਲੀਆਂ ਦਿੱਤੀਆਂ ਜਾਣਗੀਆਂ ਤੇ ਸਰਦ ਰੁੱਤ ਇਜਲਾਸ ਦੇ ਦੂਸਰੇ ਦਿਨ ਆਮ ਆਦਮੀ ਪਾਰਟੀ ਵਿਰੋਧੀ ਧਿਰ ਵਜੋ ਪੰਜਾਬ ਸਰਕਾਰ ਨੂੰ ਘੇਰਨ ਜਾ ਰਹੀ ਜਿਸ ਵਿੱਚ ਕਈ ਮੁੱਦੇ ਅਹਿਮ ਰਹਿਣਗੇ।

Read Also ਪੰਜਾਬ ਵਿਧਾਨ ਸਭਾ ਦਾ ‘ਮਾਨਸੂਨ ਇਜਲਾਸ’ ਅੱਜ ਤੋਂ

ਇਸ ਮਾਮਲੇ ‘ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਹੈ ਕਿ ਅੱਜ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਲਿਖਤੀ ਫਾਰਮ ਭਰਵਾ ਕੇ ਨੌਜਵਾਨਾਂ ਨਾਲ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਕੈਪਟਨ ਇਸ ਵਾਅਦੇ ਸਮੇਤ ਸਾਰੇ ਵਾਅਦੇ ਭੁੱਲ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button