Breaking NewsD5 specialNewsPunjabTop News

ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ ‘ਤੇ ਸਦਨ ‘ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ ‘ਆਪ’ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਸਿਫ਼ਰ ਕਾਲ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਚੁੱਕਿਆ।

Goldy Brar ਦੀ ਵੀਡੀਓ ਦਾ ਦੇਖੋ ਅਸਲ ਸੱਚ? | D5 Channel Punjabi

ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੂੰ ਮੌਕੇ ‘ਤੇ ਲੈ ਕੇ ਗਏ ਪੁਲਿਸ ਮੁਲਾਜ਼ਮਾਂ ਨੂੰ ਵੀ.ਆਈ.ਪੀ. ਡਿਊਟੀ ‘ਤੇ ਦੱਸਿਆ ਗਿਆ ਹੈ। ਉਨ੍ਹਾਂ ਦੀ ਵਰਦੀ ‘ਤੇ ਵੀ.ਵੀ.ਆਈ.ਪੀ ਡਿਊਟੀ ਟੈਗ ਲਗਾਏ ਗਏ ਹਨ। ਇਸ ਤਰ੍ਹਾਂ ਇਕ ਗੈਂਗਸਟਰ ਨੂੰ ਵੀ.ਵੀ.ਆਈ.ਪੀ. ਦਾ ਦਰਜਾ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਤਰ੍ਹਾਂ ਗੈਂਗਸਟਰ ਕਲਚਰ ਖ਼ਤਮ ਹੋ ਸਕਦਾ ਹੈ? ਫਿਰ ਉਨ੍ਹਾਂ ਨੇ ਪੰਜਾਬ ਪੁਲਿਸ ਤੋਂ ਗੈਂਗਸਟਰਾਂ ਪ੍ਰਤੀ ਇਸ ਪੁਰਾਣੀ ਰਵਾਇਤ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਅਤੇ ਅੰਮ੍ਰਿਤਸਰ ਪੁਲਿਸ ਨੂੰ ਹਦਾਇਤ ਕਰਨ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button