PunjabTop News

ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣੀ, ਰੋਪੜ ਹੁਸ਼ਿਆਰਪੁਰ ਆਦਿ ਇਲਾਕੇ ਪਾਣੀ ਦੀ ਮਾਰ ਹੇਠ

ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਏ ਹਨ। ਬੀਤੇ ਦਿਨ ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹੇ ਗਏ ਸਨ, ਜੋ ਦੇਰ ਰਾਤ ਬੰਦ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਵੀ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 76898 ਕਿਊਸਿਕ ਦਰਜ ਕੀਤੀ ਗਈ ਹੈ। ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 83703 ਕਿਊਸਿਕ ਪਾਣੀ ਛੱਡਿਆ ਗਿਆ। ਜਿਸ ਵਿੱਚੋਂ ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਨੂੰ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਨੂੰ 10150 ਕਿਊਸਿਕ ਅਤੇ ਸਤਲੁਜ ਦਰਿਆ ਨੂੰ 47400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਦੂਜੇ ਪਾਸੇ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਤੋਂ ਬਾਅਦ ਬਿਆਸ ਦੇ ਪਾਣੀ ਦਾ ਪੱਧਰ ਵਧਣ ਕਾਰਨ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਵਿੱਚ ਵੀ ਸਥਿਤੀ ਵਿਗੜਨ ਲੱਗੀ ਹੈ। ਮੰਡ ਤਲਵੰਡੀ ਕੂਕਾ, ਮੰਡ ਸਰਦਾਰ ਸਾਹਿਬ, ਮੰਡ ਰਾਏਪੁਰ ਅਰਾਈਆਂ ਆਦਿ ਪਿੰਡਾਂ ਵਿੱਚ ਦਰਿਆ ਬਿਆਸ ਦੇ ਕੰਢਿਆਂ ਤੋਂ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਬੀਤੇ ਦਿਨ ਤੋਂ ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਬਚਾਅ ਕਾਰਜ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button