PunjabTop News

ਪੰਜਾਬ ਵਿੱਚ ਡਾਕਟਰਾਂ ਦੀ ਹੜ੍ਹਤਾਲ ਹੋਈ ਖ਼ਤਮ, ਸਰਕਾਰ ਨੇ ਮੰਨੀਆਂ ਮੰਗਾਂ

ਕਰੀਬ ਇੱਕ ਹਫ਼ਤੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਚੱਲ ਰਹੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਅਤੇ ਪੰਜਾਬ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਸਰਕਾਰ ਵੱਲੋਂ ਡਾਕਟਰਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਜਿਸ ਤੋਂ ਬਾਅਦ ਡਾਕਟਰਾਂ ਨੇ ਹੜ੍ਹਤਾਲ ਵਾਪਸ ਲੈਣ ਦਾ ਫੈਸਲਾ ਲੈ ਲਿਆ ਹੈ। ਇਸ ਦੇ ਨਾਲ ਹੀ ਪਿਛਲੇ ਇੱਕ ਹਫ਼ਤੇ ਦੌਰਾਨ ਮਰੀਜ਼ਾਂ ਦੀ ਜਾਂਚ ਨਾ ਹੋ ਸਕਣ ਦੇ ਚੱਲਦੇ ਹੁਣ ਸਰਕਾਰੀ ਹਸਪਤਾਲਾਂ ਵਿਚ ਡਾਕਟਰ ਸੋਮਵਾਰ ਅਤੇ ਮੰਗਲਵਾਰ ਨੂੰ ਆਪਣੀ ਓਪੀਡੀ ਨੂੰ ਦੋ ਹੋਰ ਘੰਟੇ ਲਈ ਵਧਾਉਣਗੇ।

ਪੰਜਾਬ ਭਵਨ ਵਿੱਚ ਅੱਜ ਸਿਹਤ ਮੰਤਰੀ ਅਤੇ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਦੀ ਮੀਟਿੰਗ ਹੋਈ ਸੀ। ਜਿਸ ਤੋਂ ਬਾਅਦ ਹੜਤਾਲ ਖ਼ਤਮ ਕਰਨ ਦੀ ਜਾਣਕਾਰੀ ਮੀਟਿੰਗ ਤੋਂ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਅਤੇ ਸਿਹਤ ਮੰਤਰੀ ਨੇ ਵੀ ਕੀਤੀ ਹੈ। ਸੂਚਨਾ ਮੁਤਾਬਕ ਡਾਕਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ‘ਤੇ ਸਿਹਤ ਬੋਰਡ ਬਣੇਗਾ। ਇਸਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਹਰੇਕ ਹਸਪਤਾਲ ਵਿਚ ਸੁਰੱਖਿਆ ਮੁਹੱਈਆਂ ਕਰਵਾਈ ਜਾਵੇਗੀ। ਇਸਦੇ ਲਈ ਜਰੂਰਤ ਮੁਤਾਬਕ ਪੰਜਾਬ ਪੁਲਿਸ ਤੋਂ ਇਲਾਵਾ ਪੰਜਾਬ ਐਕਸ ਸਰਵਿਸ ਕਾਰਪੋਰੇਸ਼ਨ ਦੇ ਨਾਲ ਤਾਲਮੇਲ ਕੀਤਾ ਜਾਵੇਗਾ। ਸਿਹਤ ਮੰਤਰੀ ਡਾ ਬਲਬੀਰ ਸਿੰਘ ਮੁਤਾਬਕ ਜ਼ਿਲ੍ਹਾ ਹਸਪਤਾਲਾਂ ਤੇ ਮੈਡੀਕਲ ਕਾਲਜ਼ਾਂ ਵਿਚ ਕਰਨਲ ਜਾਂ ਬ੍ਰਿਗੇਡੀਅਰ ਪੱਧਰ ਦੇ ਅਧਿਕਾਰੀ ਨੂੰ ਸੁਰੱਖਿਆ ਇੰਚਾਰਜ ਬਣਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button