ਪੰਜਾਬ ਵਿੱਚ ਤਾਇਨਾਤ ਇੱਕ ਆਈਪੀਐਸ ਜੋੜੇ ਦੀ 4 ਸਾਲਾ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਲੜਕੀ ਦੇ ਗਲੇ ਵਿੱਚ ਖਾਣਾ ਫਸਿਆ ਹੋਇਆ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ।ਮਿਰਤਕ ਬੱਚੀ ਦਾ ਅੰਤਿਮ ਸਸਕਾਰ ਅੱਜ 30 ਅਪ੍ਰੈਲ ਨੂੰ ਮੋਹਾਲੀ ਦੇ ਸ਼ਮਸ਼ਾਨਘਾਟ ਵਿੱਚ ਹੋਵੇਗਾ
ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ ਐੱਸ.ਐੱਸ.ਪੀ. ਵਜੋਂ ਤਾਇਨਾਤ ਹਨ ਅਤੇ ਬੱਚੀ ਦੇ ਪਿਓ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ ਐਸਐਸਪੀ ਹਨ।
ਆਈਪੀਐਸ ਜੋੜੇ ਦੇ ਪਰਿਵਾਰ ਦੇ ਕਰੀਬੀਆਂ ਮੁਤਾਬਕ ਬੱਚੀ ਨੇ ਕੁਝ ਖਾ ਲਿਆ, ਜੋ ਉਸ ਦੇ ਗਲੇ ਵਿੱਚ ਫਸ ਗਿਆ। ਇਸ ਤੋਂ ਬਾਅਦ ਉਹ ਸਾਹ ਨਹੀਂ ਲੈ ਪਾ ਰਹੀ ਸੀ। ਜਿਸ ਤੋਂ ਬਾਅਦ ਬੱਚੀ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਅਤੇ ਕਈ ਹੋਰ ਸਿਆਸਤਦਾਨਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਈਪੀਐਸ ਜੋੜੇ ਦੀ ਧੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.