ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਸਾਡੇ ਨਾਲ ਸਿੱਧੇ ਤੌਰ ‘ਤੇ ਨਹੀਂ ਲੜ ਸਕਦਾ, ਸਾਡੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇੱਥੇ ਬਗਾਵਤ ਦਾ ਮਾਹੌਲ ਪੈਦਾ ਕੀਤਾ ਜਾਵੇ।ਪੰਜਾਬ ਯੂਨੀਵਰਸਿਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਇਸ ਪ੍ਰੋਗਰਾਮ ਵਿੱਚ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜੇ ਕਿਸ਼ੋਰ ਰਿਹਾਤਕਰ ਵੀ ਮੌਜੂਦ ਸਨ।ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪਹਿਲਾਂ ਪਾਕਿਸਤਾਨ ਤੋਂ ਵੱਡੇ ਡਰੋਨ ਆਉਂਦੇ ਸਨ, ਜਿਨ੍ਹਾਂ ਨੂੰ ਡੇਗ ਦਿੱਤਾ ਜਾਂਦਾ ਸੀ। ਪਰ ਹੁਣ ਪਾਕਿਸਤਾਨ ਤੋਂ ਛੋਟੇ ਡਰੋਨ ਭੇਜੇ ਜਾ ਰਹੇ ਹਨ। ਹਾਲਾਂਕਿ, ਐਂਟੀ ਡਰੋਨ ਸਿਸਟਮ ਲਗਾਏ ਜਾ ਰਹੇ ਹਨ। ਪਿਛਲੀ ਵਾਰ ਗ੍ਰਹਿ ਮੰਤਰੀ ਨੇ ਅੱਠ ਐਂਟੀ ਡਰੋਨ ਸਿਸਟਮ ਦਿੱਤੇ ਸਨ, ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 26 ਕਰ ਦਿੱਤੀ ਗਈ ਹੈ। ਪਰ ਹਾਲੇ ਤੱਕ 100 ਫੀਸਦੀ ਨਸ਼ੇ ਦਾ ਖਾਤਮਾ ਨਹੀਂ ਹੋਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.