Breaking NewsD5 specialNewsPress ReleasePunjabTop News

ਪੰਜਾਬ ਵਿੱਚ ਪਾਰਦਰਸ਼ੀ ਸਰਕਾਰ ਦੇਣ ਲਈ ਮੇਰੇ ਸਾਰੇ ਮੰਤਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ: ਭਗਵੰਤ ਮਾਨ

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੋਮਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਪਹਿਲਾਂ ਵਿਸਥਾਰ ਕੀਤਾ ਅਤੇ ਪੰਜਾਬ ਰਾਜ ਭਵਨ ਦੇ ਕੰਪਲੈਕਸ ਅੰਦਰ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਪੰਜ ਵਿਧਾਇਕਾਂ ਨੂੰ ਕੈਬਿਨਟ ਮੰਤਰੀਆਂ ਵਜੋਂ ਸਹੁੰ ਚੁਕਾਈ ਗਈ।ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਜੀ ਨੇ ਸੁਨਾਮ ਤੋਂ ਦੋ ਵਾਰ ਵਿਧਾਇਕ ਅਮਨ ਅਰੋੜਾ ਸਮੇਤ ਨਵੇਂ ਬਣੇ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

ਸਿੱਧੂ ਮੂਸੇਵਾਲਾ ਦਾ ਕਾਤਲ ਚੜ੍ਹਿਆ ਧੱਕੇ, ਮਾਰੀਆਂ ਸੀ ਸਿੱਧੀਆਂ ਗੋਲੀਆਂ,ਪੁਲਿਸ ਦਾ ਐਕਸ਼ਨ| D5 Channel Punjabi

ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ,  ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੂੰ ‘ਆਪ’ ਸਰਕਾਰ ‘ਚ ਨਵੇਂ ਮੰਤਰੀ ਬਣਾਇਆ ਗਿਆ ਹੈ।
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ 117 ‘ਚੋਂ 92 ਸੀਟਾਂ ਜਿੱਤ ਹਾਸਿਲ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦਾ ਸਰਕਾਰ ਦਾ ਇਹ ਪਹਿਲਾ ਮੰਤਰੀ ਮੰਡਲ ਵਿਸਥਾਰ ਸੀ।

Bikram Majithia Case ’ਚ ਵੱਡੀ ਖ਼ਬਰ, High Court ਨੇ ਸੁਣਾਇਆ ਫ਼ੈਸਲਾ | D5 Channel Punjabi

ਸਹੁੰ ਚੁੱਕ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਨਵੇਂ ਕੈਬਨਿਟ ਮੈਂਬਰਾਂ ‘ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬ ਅਤੇ ਇਸ ਦੇ ਲੋਕਾਂ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰਨਗੇ।”ਅਸੀਂ ਲੋਕਾਂ ਦੀਆਂ ਸਾਰੀਆਂ ਉਮੀਦਾਂ ‘ਤੇ ਖਰਾ ਉਤਰਾਂਗੇ। ਪੰਜਾਬ ਵਿੱਚ ਪਾਰਦਰਸ਼ੀ ਸਰਕਾਰ ਦੇਣ ਲਈ ਮੇਰੇ ਸਾਰੇ ਮੰਤਰੀ ਇਮਾਨਦਾਰੀ ਨਾਲ ਕੰਮ ਕਰਨਗੇ,” ਮਾਨ ਨੇ ਮੀਡੀਆ ਨੂੰ ਕਿਹਾ। ਉਹਨਾਂ ਕਿਹਾ ਕਿ ਪਿਛਲੇ 75 ਸਾਲਾਂ ‘ਚ ਸਰਕਾਰਾਂ ਨੇ ਸਿਰਫ ਪੰਜਾਬ ਨੂੰ ਬਰਬਾਦ ਕੀਤਾ ਹੈ ਜਦਕਿ ਉਹਨਾਂ ਦੀ ਪਾਰਟੀ ਸੱਤਾ ‘ਚ ਪਹਿਲੇ ਦਿਨ ਤੋਂ ਪੰਜਾਬ ਅਤੇ ਪੰਜਾਬੀਆਂ ਦੀ ਬੇਹਤਰੀ ਲਈ ਕੰਮ ਕਰ ਰਹੀ ਹੈ।

Sidhu Moosewala Murder Case ’ਚ ਨਵੇਂ ਖੁਲਾਸੇ, Shooter Priyavrat Fauji ਆਵੇਗਾ Punjab| D5 Channel Punjabi

‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ‘ਤੇ ਜ਼ੋਰ ਦਿੰਦਿਆਂ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਜਾਂਚ ਚੱਲ ਰਹੀ ਹੈ ਅਤੇ ਜਲਦ ਹੀ ਪਹਿਲਾ ਹੋਏ ਵੱਡੇ ਘੁਟਾਲੇ ਵੀ ਲੋਕਾਂ ਦੇ ਸਾਹਮਣੇ ਆਉਣਗੇ। ਕਿਸੇ ਵੀ ਭ੍ਰਿਸ਼ਟ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button