
ਚੰਡੀਗੜ੍ਹ, 30 ਮਈ: (ਬਿੰਦੂ ਸਿੰਘ) ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਲੰਧਰ ਵਿੱਚ ਆਰਟੀਆਈ ਐਕਟਿਵਿਸਟ ਅਤੇ ਵਕੀਲ ਸਿਮਰਨਜੀਤ ਸਿੰਘ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ।
ਇੱਥੇ ਜਾਰੀ ਇੱਕ ਸਖਤ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ ਹੈ। ਮੁੱਖ ਮੰਤਰੀ ਵੀ ਸਿਰਫ਼ ਇਸ ਲਈ ਸੁਰੱਖਿਅਤ ਹਨ, ਕਿਉਂਕਿ ਸੈਂਕੜੇ ਪੁਲਿਸ ਮੁਲਾਜ਼ਮ 24 ਘੰਟੇ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਵੇਂ ਅਪਰਾਧੀ ਹੋਣ, ਗੈਂਗਸਟਰ ਹੋਣ ਜਾਂ ਅੱਤਵਾਦੀ ਹੋਣ, ਪੰਜਾਬ ਵਿੱਚ ਕਿਸੇ ਨੂੰ ਵੀ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਏਐਸਆਈ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਅਜੇ ਤੱਕ ਪੁਲਿਸ ਕੋਲ ਕੋਈ ਸੁਰਾਗ ਨਹੀਂ ਹੈ। ਜਦਕਿ ਅੱਤਵਾਦੀਆਂ ਵੱਲੋਂ ਇਸ ਕਤਲ ਦੀ ਵੀਡੀਓ ਵੀ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਮੁੱਖ ਮੰਤਰੀ ਮਾਨ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨ, ਕਿਉਂਕਿ ਉਹ ਨਾ ਸਿਰਫ਼ ਸਰਕਾਰ ਦੇ ਮੁਖੀ ਹਨ, ਬਲਕਿ ਸੂਬੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਗ੍ਰਹਿ ਵਿਭਾਗ ਦੇ ਵੀ ਮੁਖੀ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸਦੀ ਜਵਾਬਦੇਹੀ ਆਖ਼ਿਰਕਾਰ ਮੁੱਖ ਮੰਤਰੀ ‘ਤੇ ਹੀ ਆ ਕੇ ਰੁਕਦੀ ਹੈ।
ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਥਿਤੀ ਤੇਜ਼ੀ ਨਾਲ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਇਹ ਮੁੱਖ ਮੰਤਰੀ ਲਈ ਕਾਰਵਾਈ ਕਰਨ ਦਾ ਸਮਾਂ ਹੈ। ਉਹ ਆਪਣੀ ਸੁਰੱਖਿਆ ਦੇ ਘੇਰੇ ਪਿੱਛੇ ਲੁਕ ਕੇ ਨਹੀਂ ਬੈਠ ਸਕਦੇ, ਜਦਕਿ ਲੋਕ ਮਾਰੇ ਜਾ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪਰਾਧੀਆਂ, ਗੈਂਗਸਟਰਾਂ ਅਤੇ ਅੱਤਵਾਦੀਆਂ ਵੱਲੋਂ ਲੋਕਾਂ ਦੀਆਂ ਲਗਾਤਾਰ ਹੋ ਰਹੀਆਂ ਹੱਤਿਆਵਾਂ ਬਾਰੇ ਆਪਣੀ ਚੁੱਪੀ ਤੋੜਣ ਲਈ ਕਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




