
ਪੰਜਾਬ ਅਤੇ ਚੰਡੀਗੜ੍ਹ ਵਿੱਚ ਹੋਈ ਮੀਂਹ ਨਾਲ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਤਾਪਮਾਨ ਵਿੱਚ ਲਗਭਗ 3.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ ਤੇ ਇਹ ਹੁਣ ਆਮ ਨਾਲੋਂ ਕਰੀਬ 4.7 ਡਿਗਰੀ ਘੱਟ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ 4 ਮਈ ਨੂੰ ਗਰਜ-ਚਮਕ ਨਾਲ ਮੀਂਹ, 50–60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਕੁਝ ਥਾਵਾਂ ਉਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਫ਼ਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਉੱਥੇ 1 ਸੈਂਟੀਮੀਟਰ ਤੋਂ ਵੱਧ ਮੀਂਹ ਵੀ ਪਿਆ। ਰਾਜ ਦੇ 22 ਜ਼ਿਲ੍ਹਿਆਂ ਵਿੱਚ ਗਰਜ-ਚਮਕ, ਮੀਂਹ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਹੈ, ਜਦਕਿ 13 ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗੜ੍ਹੇਮਾਰੀ ਹੋ ਸਕਦੀ ਹੈ। ਹਵਾ ਦੀ ਰਫ਼ਤਾਰ ਆਮ ਤੌਰ ਉਤੇ 50–60 ਕਿਮੀ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਵਿੱਚ 40–50 ਕਿਮੀ ਪ੍ਰਤੀ ਘੰਟਾ ਦੀ ਗਤੀ ਨਾਲ ਹਨੇਰੀ-ਤੂਫ਼ਾਨ ਆ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




