PunjabTop News

ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਨੇਪਰੇ ਚਾੜ੍ਹਣ ਲਈ ਲਈ ਸੈਂਟਰਲ ਆਰਮਡ ਪੁਲਿਸ ਫੋਰਸੇਸ 25 ਕੰਪਨੀਆਂ ਤਾਇਨਾਤ

ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਨੇਪਰੇ ਚਾੜ੍ਹਣ ਲਈ ਲਈ ਸੈਂਟਰਲ ਆਰਮਡ ਪੁਲਿਸ ਫੋਰਸੇਸ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੀਆਂ 5 ਕੰਪਨੀਆਂ, ਬਾਰਡਰ ਸਿਕਊਰਿਟੀ ਫੋਰਸ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹੋਣਗੀਆਂ।

ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਬਲਾਂ ਦੀ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤੀ ਕੀਤੀ ਜਾਵੇਗੀ, ਤਾਂ ਜੋ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ ਅਤੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਜਿਲ੍ਹਿਆਂ ‘ਚ ਸਥਿਤੀ ਸ਼ਾਂਤੀਪੂਰਣ ਬਣਾਈ ਜਾ ਸਕੇ।

ਸੂਬੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ, 12 ਲੱਖ, 31 ਹਜ਼ਾਰ, 916 ਹੈ। ਇਨ੍ਹਾਂ ਵਿੱਚ ਪੁਰਸ਼ 1,11,75,220, ਔਰਤਾਂ 1,00,55,946, ਤੀਜੇ ਲਿੰਗ ਦੇ 750, ਐਨਆਰਆਈ 1595, ਅਪਾਹਜ ਵੋਟਰ 1,65,410 ਅਤੇ ਸਰਵਿਸ ਵੋਟਰ 1,06,635 ਸ਼ਾਮਲ ਹਨ। ਜਦੋਂ ਕਿ ਕੁੱਲ ਵੋਟਿੰਗ ਬੂਥਾਂ ਦੀ ਗਿਣਤੀ 24,433 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 7648 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,785 ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button