Breaking NewsD5 specialNewsPress ReleasePunjabTop News

ਪੰਜਾਬ ਵਿੱਚ ਸਰਕਾਰ ਬਣਨ ’ਤੇ ਐਨ.ਐਚ.ਐਮ ਦੇ ਕਰਮਚਾਰੀਆਂ ਨੂੰ ਕੀਤਾ ਜਾਵੇਗਾ ਪੱਕਾ (ਰੈਗੂਲਰ) : ਹਰਪਾਲ ਸਿੰਘ ਚੀਮਾ

ਸਰਕਾਰਾਂ ਦੇ ਬੁਰੇ ਇਰਾਦਿਆਂ ਅਤੇ ਨੀਤੀਆਂ ਕਾਰਨ ਧਰਨਿਆਂ ’ਤੇ ਬੈਠੇ ਕਰਮਚਾਰੀ ਅਤੇ ਅਧਿਆਪਕ: ਹਰਪਾਲ ਸਿੰਘ ਚੀਮਾ

ਖਰੜ/ ਚੰਡੀਗੜ੍ਹ: ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ)  ਪੰਜਾਬ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਸਮਰਥਨ ਕਰਦਿਆਂ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਉਂਦੀਆਂ ਚੋਣਾ ’ਚ ‘ਆਪ’ ਸਰਕਾਰ ਬਣਨ ’ਤੇ ਐਨ.ਐਚ.ਐਮ ਕਰਮਚਾਰੀਆਂ ਨੂੰ ਪੱਕਾ (ਰੈਗੂਲਰ) ਕੀਤਾ ਜਾਵੇਗਾ। ਮੰਗਲਵਾਰ ਨੂੰ ਖਰੜ ਵਿਖੇ ਹਰਪਾਲ ਸਿੰਘ ਚੀਮਾ ਅਤੇ ‘ਆਪ’ ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਅਤੇ ਹਲਕਾ ਖਰੜ ਦੀ ਇਨਚਾਰਜ  ਅਨਮੋਲ ਗਗਨ ਮਾਨ ਨੇ ਐਨ.ਐਚ.ਐਮ ਕਰਮਚਾਰੀਆਂ ਦੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਲ ਹੋਏ ਅਤੇ ਧਰਨਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਧਰਨੇ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਨਰਸਾਂ, ਕਰਲਕ ਅਤੇ ਐਨ.ਐਚ.ਐਮ ਦੇ ਕਰਮਚਾਰੀਆਂ ਨੇ ਸਮੂਲੀਅਤ ਕੀਤੀ ਸੀ।

Ludhiana News : ਨਵੇ ਅੰਦੋਲਨ ਦੀ ਸ਼ੁਰੂਆਤ, ਸੜਕਾਂ ‘ਤੇ ਉਤਰੇ ਨੌਜਵਾਨ ਮੁੰਡੇ-ਕੁੜੀਆਂ || D5 Channel Punjabi

ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਨ.ਐਚ.ਐਮ ਤਹਿਤ ਕਰੀਬ 12 ਹਜ਼ਾਰ ਕਰਮਚਾਰੀ ਪਿੱਛਲੇ 12- 15 ਸਾਲਾਂ ਤੋਂ ਬਹੁਤ ਹੀ ਘੱਟ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਸਰਕਾਰਾਂ ਨੇ ਲੰਮੇ ਸਮੇਂ ਤੱਕ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਅਤੇ ਹੁਣ ਇਹ ਕਰਮਚਾਰੀ ਆਪਣੀ ਨੌਕਰੀ ਪੱਕੀ ਕਰਾਉਣ ਅਤੇ ਚੰਗੀ ਤਨਖ਼ਾਹ ਦੀ ਮੰਗ ਕਰਦੇ ਹਨ, ਜੋ ਬਿਲਕੁੱਲ ਵਾਜ਼ਿਬ ਹੈ।ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤਾਂ ਹੁਣ  ‘ਐਲਾਨਜੀਤ ਮੁੁੱਖ ਮੰਤਰੀ’ ਬਣ ਚੁੱਕੇ ਹਨ, ਜੋ ਕੇਵਲ ਐਲਾਨ ਹੀ ਕਰਦੇ ਹਨ ਲੇਕਿਨ ਅਸਲ ਵਿੱਚ ਕੋਈ ਕੰਮ ਨਹੀਂ ਕਰਦੇ। ਉਨ੍ਹਾਂ ਕਿਹਾ, ‘‘ਚੰਨੀ ਇੱਕ ਕਮਜ਼ੋਰ ਮੁੱਖ ਮੰਤਰੀ ਹੈ, ਜਿਸ ਕੋਲ ਪੰਜਾਬ ਨੂੰ ਬਚਾਉਣ ਲਈ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਕੋਲ ਸਿਹਤ, ਸਿੱਖਿਆ ਬਾਰੇ ਕੋਈ ਨੀਤੀ ਨਹੀਂ। ਸਿਹਤ ਵਿਭਾਗ ਤਾਂ ਕੇਵਲ ਕਰਮਚਾਰੀਆਂ ਦੇ ਸਮਰਪਣ ਅਤੇ ਸ਼ਖਤ ਮਿਹਨਤ ਕਰਕੇ ਚੱਲ ਰਿਹਾ ਹੈ।’’

Kisan Andolan : ਕਿਸਾਨਾਂ ਨੇ ਰੱਖਤੀ ਨਵੀਂ ਮੰਗ, ਕਸੂਤੀ ਫਸੀ ਸਰਕਾਰ || D5 Channel Punjabi

ਪੰਜਾਬ ਦੇ ਖਜਾਨੇ ਦੀ ਗੱਲ ਕਰਦਿਆਂ ਚੀਮਾ ਨੇ ਕਿਹਾ ਕਿ 1987 ਤੱਕ ਪੰਜਾਬ ਦਾ ਬਜਟ ਹਮੇਸ਼ਾ ਭਰਿਆ ਰਿਹਾ ਹੈ। ਜਦੋਂ ਕਿ 1987 ਤੋਂ 1992 ਤੱਕ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਸੀ, ਉਸ ਸਮੇਂ ਸੂਬੇ ’ਤੇ ਕੇਵਲ 9 ਹਜ਼ਾਰ ਕਰੋੜ ਦਾ ਕਰਜਾ ਸੀ। ਇਸ ਸਮੇਂ ਕੇਂਦਰ ਸਰਕਾਰ, ਪੰਜਾਬ ਨਾਲ ਜੁੜੇ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਨੇ 6 ਹਜ਼ਾਰ ਕਰੋੜ ਦਾ ਕਰਜਾ ਮੁਆਫ਼ ਕੀਤਾ ਸੀ ਅਤੇ 1992 ਤੋਂ ਹੁਣ ਤੱਕ ਸਿਰਫ਼  ਦੋ ਪਾਰਟੀਆਂ (ਅਕਾਲੀ ਦਲ ਬਾਦਲ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ) ਅਤੇ ਦੋ ਪਰਿਵਾਰਾਂ (ਬਾਦਲ ਅਤੇ ਕੈਪਟਨ) ਨੇ ਪੰਜਾਬ ’ਤੇ ਰਾਜ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਲੁੱਟਣ ਵਾਲੇ ਹੀ ਮੁਲਾਜ਼ਮਾਂ ਨੂੰ ਪੱਕੀਆਂ ਨੌਕਰੀਆਂ ਅਤੇ ਚੰਗੀਆਂ ਤਨਖ਼ਾਹਾਂ ਦੇਣ ਤੋਂ ਭੱਜ ਰਹੇ ਹਨ।

Punjab Politics : Kejriwal ਨੇ Punjab ‘ਚ ਭੇਜਿਆ ਆਪਣਾ ਖਾਸ ਬੰਦਾ, ਜਹਾਜ਼ ਤੋਂ ਉੱਤਰਦੇ ਨੂੰ ਪਿਆ ਘੇਰਾ ||

ਇਸ ਮੌਕੇ ਹਲਕਾ ਖਰੜ ਤੋਂ ਇੰਚਾਰਜ ਅਨਮੋਲ ਗਗਨ ਮਾਨ ਹੈਲਥ ਮੁਲਾਜ਼ਮਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਵਾਉਂਦੇ ਹੋਏ ਕਿਹਾ ਕਿ ਜਦੋਂ ਦੇਸ਼ ਭਰ ਵਿਚ ਕਰੋਨਾ ਬਿਮਾਰੀ ਨੇ ਹਾਹਾਕਾਰ ਮਚਾਇਆ ਸੀ ਤਾਂ ਇਨ੍ਹਾਂ ਮੁਲਾਜ਼ਮਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਮੂਹਰੇ ਹੋਕੇ ਦਿਨ ਰਾਤ ਇੱਕ ਕਰਕੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਸਨ। ਪਾਰਦਰਸ਼ੀ ਚੋਣ ਪ੍ਰਕਿਰਿਆ ਨਾਲ ਭਾਰਤੀ ਹੋਏ ਮੁਲਾਜ਼ਮਾਂ ਦੇ ਤਜ਼ਰਬੇਕਾਰ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਉਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ। ਮਾਨ ਨੇ ਕਿਹਾ ਕਿ ਸਿਹਤ ਮੁਲਾਜ਼ਮਾਂ ਦਾ ਦਰਜਾ ਰੱਬ ਦੇ ਬਰਾਬਰ ਹੁੰਦਾ ਹੈ ਪਰ ਚੰਨੀ ਸਰਕਾਰ ਵੱਲੋਂ ਸਾਡੇ ਸਿਹਤ ਕਰਮੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਗਈ।

Punjab Politics : Kejriwal ਨੇ ਕਰਤਾ CM ਚਿਹਰੇ ਦਾ ਐਲਾਨ || D5 Channel Punjabi

ਉਨ੍ਹਾਂ ਕਿਹਾ ਕਿ ਲੰਮੇ ਸਮੇਂ ’ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਰ ਦਰ ਭਟਕ ਰਹੇ ਐਨਐਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਤੀਰੇ ’ਤੇ ਰੋਸ ਪ੍ਰਗਟ ਕਰਨਾ ਬਿਲਕੁੱਲ ਜਾਇਜ ਹੈ। ਅਨਮੋਲ ਗਗਨ ਮਾਨ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਸਿਹਤ ਕਰਮਚਾਰੀਆਂ ਨੂੰ ਆਪਣੀਆਂ ਹੱਕਾਂ ਲਈ ਮੁਸ਼ਕਿਲਾਂ ਨਹੀਂ ਝੱਲਣੀਆਂ ਪੈਣਗੀਆਂ। ਉਨ੍ਹਾਂ ਕਾਂਗਰਸ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਦੇ ਰਾਜ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਤਕਲੀਫ਼ਾਂ ਝੱਲਣੀਆਂ ਪੈਣ ਤਾਂ ਪੰਜਾਬ ਦੇ ਆਮ ਲੋਕਾਂ ਦਾ ਝੁਲਸਣਾ ਤੈਅ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button