Breaking NewsD5 specialNewsPoliticsPunjab

ਪੰਜਾਬ ਵਜ਼ਾਰਤ ਨੇ ਮੁੱਖ ਮੰਤਰੀ ਵੱਲੋਂ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਦੇ ਲਏ ਫੈਸਲੇ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਹਫਤੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ। ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਮੁਕਾਬਲਾ ਪ੍ਰੀਖਿਆ ਵਿੱਚ ਮੌਕਿਆਂ ਦੀ ਗਿਣਤੀ ਵਿੱਚ ਇਹ ਵਾਧਾ ਹੁਣ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਦਿੱਤੇ ਜਾਂਦੇ ਮੌਕਿਆਂ ਦੇ ਪੈਟਰਨ ਅਨੁਸਾਰ ਕਰ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਇਸ ਸਬੰਧੀ ਸਾਬਕਾ ਸੈਨਿਕਾਂ ਲਈ ਭਰਤੀ ਦੇ ਕਾਨੂੰਨ ‘ਪੰਜਾਬ ਰਿਕੂਰਟਮੈਂਟ ਆਫ ਐਕਸ ਸਰਵਿਸਮੈਨ ਰੂਲਜ਼, 1982 ਦੇ ਰੂਲ 5 ਦੀ ਕਲਾਜ (1) ਵਿੱਚ ਮੌਜੂਦਾ ਉਪਬੰਧ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।

Weather Report | ਪੰਜਾਬ ‘ਚ ਮੀਂਹ ਦਾ ਨਜ਼ਾਰਾ, ਵੇਖੋ ਕੁਦਰਤ ਦੇ ਰੰਗ | Mosm Punjab | Monsoon

ਇਸ ਪ੍ਰਵਾਨਗੀ ਨਾਲ ਜਨਰਲ ਸ਼੍ਰੇਣੀ ਦੇ ਸਾਬਕਾ ਸੈਨਿਕ ਉਮੀਦਵਾਰਾਂ ਨੂੰ ਮੌਜੂਦਾ ਸਮੇਂ ਮਿਲਦੇ ਚਾਰ ਦੀ ਬਜਾਏ ਹੁਣ ਛੇ ਮੌਕੇ ਮਿਲਣਗੇ। ਇਸੇ ਤਰ੍ਹਾਂ ਪਛੜੀ ਸ਼੍ਰੇਣੀ ਦੇ ਸਾਬਕਾ ਸੈਨਿਕ ਉਮੀਦਵਾਰਾਂ ਲਈ ਚਾਰ ਮੌਕਿਆਂ ਤੋਂ ਵਧਾ ਕੇ 9 ਮੌਕੇ ਕਰ ਦਿੱਤੇ ਹਨ ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੇ ਸਾਬਕਾ ਸੈਨਿਕਾਂ ਲਈ ਅਣਗਿਣਤ ਮੌਕੇ ਕਰ ਦਿੱਤੇ ਗਏ ਹਨ। ਇਹ ਫੈਸਲਾ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਯੂ.ਪੀ.ਐਸ.ਸੀ. ਦੇ ਪੈਟਰਨ ‘ਤੇ ਕੀਤਾ ਗਿਆ ਹੈ ਜਿਸ ਨਾਲ ਸਾਬਕਾ ਸੈਨਿਕਾਂ ਦੀ ਭਰਤੀ ਦੇ 1982 ਦੇ ਨਿਯਮਾਂ ਦੇ ਰੂਲ 5 ਵਿਚਲੀ ਤਰੁਟੀ ਦੂਰ ਹੋ ਜਾਵੇਗੀ।

Sri Harmandir Sahib | Latest News | Sarovar

ਮੌਜੂਦਾ ਨਿਯਮਾਂ ਤਹਿਤ ਪੀ.ਸੀ.ਐਸ. ਦੀ ਪ੍ਰੀਖਿਆ ਲਈ ਸਾਰੇ ਵਰਗਾਂ ਦੇ ਸਾਬਕਾ ਸੈਨਿਕ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਚਾਰ ਹੀ ਮੌਕੇ ਮਿਲਦੇ ਸਨ। ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪਹਿਲਾਂ ਵੀ ਮੁੱਖ ਸਕੱਤਰ ਨੂੰ ਦੱਸਿਆ ਸੀ ਕਿ ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਮੁਕਾਬਲਾ ਪ੍ਰੀਖਿਆ ਲਈ ਸਾਬਕਾ ਸੈਨਿਕਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਨਿਰਧਾਰਤ ਕੀਤੇ ਮੌਕਿਆਂ ਦੀ ਤਰੁਟੀ ਨੂੰ ਦੂਰ ਕਰਕੇ ਮੌਕੇ ਵਧਾਉਣ ਲਈ ਉਨ੍ਹਾਂ ਕੋਲ ਕਈ ਮੰਗ ਪੱਤਰ ਪਹੁੰਚੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button