Breaking NewsD5 specialNewsPress ReleasePunjabTop News

ਪੰਜਾਬ ਵੱਲੋਂ ਅਮੈਰਿਕਨ ਚੈਂਬਰ ਆਫ ਕਾਮਰਸ ਨਾਲ ਐਮ.ਓ.ਯੂ. ਸਹੀਬੱਧ 

ਐਮਚੈਮ ਇੰਡੀਆ ਨਾਲ ਸਮਝੌਤਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ; ਯੂ.ਐਸ. ਦੀਆਂ ਕੰਪਨੀਆਂ ਨੂੰ ਕਾਰੋਬਾਰ ਲਈ ਮੁਹੱਈਆ ਕਰਾਵੇਗਾ ਸਾਜਗਾਰ ਮਾਹੌਲ  
ਚੰਡੀਗੜ੍ਹ : ਪੰਜਾਬ ਅਤੇ ਅਮੈਰਿਕਨ ਚੈਂਬਰ ਆਫ ਕਾਮਰਸ ਇਨ ਇੰਡੀਆ (ਐਮਚੈਮ ਇੰਡੀਆ) ਦਰਮਿਆਨ ਅੱਜ ਐਮਚੈਮ ਇੰਡੀਆ ਦੀ 29ਵੀਂ ਏਜੀਐਮ ਦੌਰਾਨ ਇਕ ਐਮ.ਓ.ਯੂ. (ਸਹਿਮਤੀ ਪੱਤਰ ) ਸਹੀਬੱਧ ਕੀਤਾ ਗਿਆ, ਜੋ ਅਮਰੀਕਾ ਦੀਆਂ ਮੈਂਬਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਅਤੇ ਵਪਾਰ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਏਗਾ।
ਇਸ ਸਹਿਮਤੀ ਪੱਤਰ ‘ਤੇ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਅਤੇ ਐਮਚੈਮ ਇੰਡੀਆ ਦੇ ਪ੍ਰੋਗਰਾਮ ਡਾਇਰੈਕਟਰ ਸ੍ਰੀ ਰਾਜੀਵ ਆਨੰਦ ਵੱਲੋਂ ਪ੍ਰਮੱਖ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ ਸ੍ਰੀ ਹੁਸਨ ਲਾਲ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ। ਐਮਚੈਮ ਇੰਡੀਆ ਵੱਲੋਂ ਭਾਰਤ ਦੇ ਕਿਸੇ ਸੂਬੇ ਨਾਲ ਪਹਿਲਾ ਸਮਝੌਤਾ ਕੀਤਾ ਗਿਆ ਹੈ। ਇਸ ਵਿੱਚ ਇੱਕ ਸਾਂਝੇ ਕਾਰਜ ਸਮੂਹ (ਜੇ.ਡਬਲਯ.ੂਜੀ.) ਦਾ ਗਠਨ ਸ਼ਾਮਲ ਹੈ, ਜਿਸ ਵਿੱਚ ਇਨਵੈਸਟ ਪੰਜਾਬ ਅਤੇ ਐਮਚੈਮ ਇੰਡੀਆ ਮੈਂਬਰ ਹਨ, ਜੋ ਨਿਵੇਸ਼ ਵਿੱਚ ਤਾਲਮੇਲ ਵਧਾਉਣ ਲਈ ਕੰਮ ਕਰਨਗੇ, ਜਿਸ ਨਾਲ ਪੰਜਾਬ, ਭਾਰਤ ਅਤੇ ਅਮਰੀਕਾ ਵਿੱਚ ਸੁਖਾਲੇ ਢੰਗ ਨਾਲ  ਕਾਰੋਬਾਰ ਕਰਨ ਲਈ ਢੁਕਵਾਂ ਮਾਹੌਲ ਵੀ ਮਿਲੇਗਾ।
ਸੂਬੇ ਵਿੱਚ ਮੌਜੂਦ ਵੱਖ-ਵੱਖ ਖੇਤਰਾਂ ਵਿੱਚ ਅਮਰੀਕੀ ਕੰਪਨੀਆਂ ਲਈ ਨਿਵੇਸ਼ ਦੇ ਮੌਕਿਆਂ ਬਾਰੇ ਪੇਸ਼ਕਾਰੀ ਦਿੰਦਿਆਂ ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ ਨੇ ਕਿਹਾ ਕਿ  ਪੰਜਾਬ ਨੇ ਭਾਰਤ ਵਿੱਚ ਵਪਾਰ ਸ਼ੁਰੂ ਕਰਨ ਦੀਆਂ ਇਛੁੱਕ ਕਈ ਪ੍ਰਸਿੱਧ ਬਹੁ-ਰਾਸ਼ਟਰੀ ਕੰਪਨੀਆਂ ਲਈ ਇੱਕ ਲਾਂਚਪੈਡ ਵਜੋਂ ਕੰਮ ਕੀਤਾ ਹੈ। ਸ੍ਰੀ ਅਗਰਵਾਲ ਨੇ ਖੇਤੀਬਾੜੀ ਅਤੇ ਫੂਡ ਪ੍ਰਾਸੈਸਿੰਗ, ਟੈਕਨੀਕਲ ਇੰਜਨੀਅਰਿੰਗ, ਟੈਕਸਟਾਈਲ ਅਤੇ ਫਾਰਮਾ ਵਰਗੇ ਕਈ ਖੇਤਰਾਂ ਵਿੱਚ ਪੰਜਾਬ ਆਧਾਰਤ ਕੰਪਨੀਆਂ ਦੇ ਨਾਲ ਨਿਵੇਸ਼ ਜਾਂ ਸਾਂਝੇ ਵਪਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਸ੍ਰੀ ਅਗਰਵਾਲ ਨੇ ਕਿਹਾ ਕਿ ਨਿਵੇਸ਼ਕਾਂ ਲਈ ਢੁਕਵੇਂ ਮਾਹੌਲ ਸਦਕਾ ਪੰਜਾਬ ਸਰਕਾਰ 12 ਬਿਲੀਅਨ ਡਾਲਰ ਤੋਂ ਵੱਧ ਨਿਵੇਸ਼ ਲਾਗੂ ਕਰਨ ਦੇ ਵੱਖ-ਵੱਖ ਪੜਾਵਾਂ ’ਤੇ ਹੈ। ਇਹ ਨਿਵੇਸ਼ ਦੇ ਸਬੰਧ ਵਿੱਚ ਵੱਡੀ  ਕਾਮਯਾਬੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਉੱਚ ਪ੍ਰਭਾਵ ਵਾਲੇ ਕਾਰੋਬਾਰੀ ਸੁਧਾਰਾਂ ਜਿਵੇਂ ਰਾਈਟ ਟੂ ਬਿਜ਼ਨਸ ਐਕਟ 2020, ਡੀਮਡ ਮਨਜ਼ੂਰੀਆਂ, ਕੇਂਦਰੀ ਨਿਰੀਖਣ ਪ੍ਰਣਾਲੀ ‘ਤੇ ਵੀ ਵਿਚਾਰ ਕੀਤਾ ਜੋ ਸੂਬੇ ਵਿੱਚ ਕਾਰੋਬਾਰ ਸ਼ੁਰੂ ਕਰਨ ਲਈ ਲਗਦੇ ਸਮੇਂ ਅਤੇ ਲਾਗਤ ਨੂੰ ਘਟਾਉਣ ਲਈ ਕੀਤੇ ਗਏ ਹਨ।
ਇਨਵੈਸਟ ਪੰਜਾਬ ਦੇ ਸੀਈਓ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਲਈ ਉਦਯੋਗੀਕਰਨ, ਵਪਾਰ ਅਤੇ ਵਣਜ ਨੂੰ ਉਤਸ਼ਾਹਤ ਕਰਨ ਵਾਸਤੇ ਅਮਰੀਕਾ ਮੁੱਖ ਦੇਸ਼ਾਂ ਵਿੱਚੋਂ ਇੱਕ ਹੈ। ਐਮਾਜ਼ਾਨ, ਵਾਲਮਾਰਟ, ਕੁਆਰਕ, ਕਾਰਗਿਲ, ਟਾਇਸਨ, ਜੌਹਨ ਡੀਅਰ, ਗੇਟਸ, ਸ੍ਰੇਬਰ, ਪੈਪਸੀ, ਕੋਕਾ ਕੋਲਾ, ਟੈਲੀਪਰਫਾਰਮੈਂਸ, ਕੰਪੂ-ਵਿਜ਼ਨ ਕੰਸਲਟਿੰਗ, ਨੈੱਟਸਮਾਰਟਜ਼ ਇਨਫੋਟੈਕ ਵਰਗੀਆਂ 20 ਤੋਂ ਵੱਧ ਅਮਰੀਕੀ ਫਰਮਾਂ ਨੇ ਪੰਜਾਬ ਨੂੰ ਆਪਣੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਚੁਣਿਆ ਹੈ। ਅਮਰੀਕੀ ਅਤੇ ਪੰਜਾਬ ਆਧਾਰਤ ਕੰਪਨੀਆਂ ਲਈ ਵੱਖ ਵੱਖ ਖੇਤਰਾਂ ਵਿੱਚ ਸਾਂਝੇ ਵਪਾਰ ਲਈ ਅਥਾਹ ਮੌਕੇ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ 2013 ਵਿੱਚ ਸਥਾਪਿਤ ਕੀਤਾ ਗਿਆ, ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਉਨਾਂ ਨਿਵੇਸ਼ਕਾਂ ਲਈ  ਸਹੂਲਤ ਪ੍ਰਾਪਤ ਕਰਨ ਦਾ ਇੱਕ ਸਾਧਨ ਹੈ ਜੋ ਪੰਜਾਬ ਵਿੱਚ ਕਾਰੋਬਾਰ ਸਥਾਪਤ ਕਰਨਾ ਚਾਹੁੰਦੇ ਹਨ। ਸ੍ਰੀ ਅਗਰਵਾਲ ਨੇ ਕਿਹਾ ਕਿ ਇਨਵੈਸਟ ਪੰਜਾਬ ਨੂੰ ਭਾਰਤ ਸਰਕਾਰ ਨੇ  ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲੇ ਰਾਜ (ਆਈਪੀਏ) ਦਾ ਦਰਜਾ ਦਿੱਤਾ ਹੈ।
ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਸੂਬੇ ਵੱਲੋਂ ਚੁੱਕੇ ਪ੍ਰਗਤੀਸ਼ੀਲ ਕਦਮਾਂ ਅਤੇ ਢੁੱਕਵੇਂ ਕਾਰੋਬਾਰੀ ਵਾਤਾਵਰਣ ਬਾਰੇ ਚਾਨਣਾ ਪਾਇਆ, ਜਿਥੇ 20 ਤੋਂ ਵੱਧ ਅਮਰੀਕੀ  ਵਪਾਰਕ ਅਦਾਰੇ ਮੌਜੂਦ ਹਨ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਨੂੰ ਅਮਰੀਕੀ ਕੰਪਨੀਆਂ ਲਈ ਇੱਕ ਆਕਰਸ਼ਕ ਥਾਂ ਦੱਸਿਆ ਜੋ ਦੱਖਣ ਪੂਰਬੀ ਏਸ਼ੀਆ ਵਿੱਚ ਆਪਣੇ ਕਾਰੋਬਾਰਾਂ ਨੂੰ ਸਥਾਪਤ ਕਰਨਾ ਚਾਹੁੰਦੇ ਹਨ। ਸੂਬੇ ਵਿੱਚ ਸੈਕਟੋਰੀਅਲ ਸਮਰੱਥਾ ਦਾ ਜ਼ਿਕਰ ਕਰਦਿਆਂ  ਉਨਾਂ ਨੇ ਪੰਜਾਬ ਵਿੱਚ ਨਿਵੇਸ਼ ਦੇ ਅਨੁਕੂਲ ਵੱਖ-ਵੱਖ ਕਾਰਕਾਂ ਜਿਵੇਂ ਕਿ ਸਾਂਤੀਪੂਰਨ ਕਿਰਤ ਸਬੰਧਾਂ, ਆਵਾਸ ਸਬੰਧੀ ਪਾਬੰਦੀ ਰਹਿਤ ਲਾਭਕਾਰੀ ਪ੍ਰੋਤਸਾਹਨ ‘ਤੇ ਧਿਆਨ ਕੇਂਦਰਤ ਕੀਤਾ। ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2021 ਲਈ ਪ੍ਰਮੁੱਖ ਸਨਅਤਕਾਰਾਂ ਨੂੰ ਸੱਦਾ ਦਿੰਦਿਆਂ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਸਮੁੱਚੇ ਅਤੇ ਸੰਪੂਰਨ ਵਿਕਾਸ ਲਈ 26 ਅਤੇ 27 ਅਕਤੂਬਰ 2021 ਨੂੰ ਕਾਰੋਬਾਰੀ ਮੁਖੀਆਂ ਦੀ ਸਰਗਰਮ ਨੁਮਾਇੰਦਗੀ ਦੀ ਜ਼ਰੂਰਤ ਹੈ।
ਇਨਵੈਸਟ ਪੰਜਾਬ ਦੇ ਸਲਾਹਕਾਰ ਮੇਜਰ ਬੀ.ਐਸ. ਕੋਹਲੀ ਨੇ ਦੱਸਿਆ ਕਿ ਸੂਬੇ ਨੇ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਦੇ ਅਕਸ ਨੂੰ ਬਦਲਣ ਲਈ ਕਾਫ਼ੀ ਯਤਨ ਕੀਤੇ ਹਨ ਅਤੇ ਕਈ ਉਦਯੋਗਿਕ ਸਥਾਨਾਂ ਦੀ ਮੌਜੂਦਗੀ ਨਾਲ ਹੁਣ ਪੰਜਾਬ ਨੂੰ ਸਨਅਤੀਕਾਰੀ ਦੇ ਖੇਤਰ ਵਿੱਚ ਇੱਕ ਤਾਕਤ ਵਜੋਂ ਵੇਖਿਆ ਜਾ ਰਿਹਾ ਹੈ। ਸੂਬੇ ਵਿੱਚ ਪਿਛਲੇ 4.5 ਸਾਲਾਂ ਦੌਰਾਨ ਵਪਾਰ ਪੱਖੀ ਪ੍ਰਗਤੀਸ਼ੀਲ ਨੀਤੀਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਦੂਰਅੰਦੇਸ਼ ਸ਼ਾਸਨ ਸਦਕਾ ਨਿਵੇਸ਼ ਵਿੱਚ ਵਾਧਾ ਵੇਖਿਆ ਗਿਆ ਹੈ। ਮੇਜਰ ਕੋਹਲੀ ਨੇ ਕਿਹਾ ਕਿ ਇਹ ਸੂਬੇ ਦੀ ਤਾਂਘ ਹੈ ਜੋ ਸਾਨੂੰ ਚੰਗੇ ਸਿੱਖਿਆਰਥੀ ਬਣਾਉਂਦੀ ਹੈ ਅਤੇ ਅਸੀਂ ਕਾਰੋਬਾਰਾਂ ਵੱਲੋਂ ਪਰਖਿਆ ਜਾਣਾ ਪਸੰਦ ਕਰਾਂਗੇ। ਇਸ ਸਮਾਗਮ ਵਿੱਚ ਮੌਜੂਦ, ਪੈਪਸਿਕੋ, ਗੂਗਲ, ਜੌਹਨ ਡੀਅਰ, ਬਾਊਸ ਐਂਡ ਲੌਂਬ ਅਤੇ ਅਮਰੀਕਾ ਦੀਆਂ ਹੋਰ ਪ੍ਰਸਿੱਧ ਕੰਪਨੀਆਂ ਦੇ ਪ੍ਰਮੁੱਖ ਪ੍ਰਬੰਧਕਾਂ ਨੇ ਸੂਬੇ ਦੇ ਬੇਮਿਸਾਲ ਵਿਕਾਸ ਅਤੇ ਸਾਰਿਆਂ ਦੇ ਸੰਮਿਲਤ ਵਿਕਾਸ ਵਿੱਚ ਭਰੋਸਾ ਪ੍ਰਗਟਾਇਆ। ਸੂਬੇ ਵਿੱਚ “ਉਦਯੋਗ ਪੱਖੀ ਮਾਹੌਲ’’ ਨੂੰ ਉਜਾਗਰ ਕਰਦੇ ਹੋਏ, ਪ੍ਰਮੁੱਖ ਉਦਯੋਗਪਤੀਆਂ ਨੇ ਕਿਹਾ ਕਿ ਵਪਾਰ ਵਿੱਚ ਅਸਾਨੀ ਲਈ ਪੰਜਾਬ ਇੱਕ ਚਾਨਣ ਮੁਨਾਰੇ ਵਜੋਂ ਅੱਗੇ ਆਉਣਾ ਚਾਹੁੰਦਾ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button