Breaking NewsD5 specialEntertainmentNewsPoliticsPunjabTop News

ਪੰਜਾਬ ਸਰਕਾਰ ਚੁੱਕੇਗੀ ਸਿੱਧੂ ਮੂਸੇਵਾਲਾ ਦੇ ਸਾਥੀਆਂ ਦੇ ਇਲਾਜ ਦਾ ਖਰਚ

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਥੀ ਗੁਰਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਜੋ ਕਿ ਹਾਲੇ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ ਅਤੇ ਦੋਹਾਂ ਦਾ ਲੁਧਿਆਣਾ ਦੇ ਡੀ.ਐੱਮ.ਸੀ. ਵਿੱਚ ਇਲਾਜ ਜਾਰੀ ਹੈ। ਪੰਜਾਬ ਸਰਕਾਰ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਸੂਬਾ ਸਰਕਾਰ ਦੋਹਾਂ ਦੇ ਇਲਾਜ ਦਾ ਖਰਚਾ ਚੁੱਕੇਗੀ।

ਹਾਦਸਿਆਂ ਨੂੰ ਲੈ ਸਾਬਕਾ SP ਨਾਲ ਵਿਸ਼ੇਸ਼ ਮੁਲਾਕਾਤ

ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਜ਼ਖ਼ਮੀ ਨੌਜਵਾਨਾਂ ਦਾ ਹਾਲ ਚਾਲ ਪੁੱਛਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਅਤੇ ਜ਼ਖ਼ਮੀਆਂ ਦਾ ਇਲਾਜ ਦਾ ਖ਼ਰਚਾ ਚੁੱਕਣ ਲਈ ਸਰਕਾਰ ਨੂੰ ਅਪੀਲ ਕੀਤੀ। ਵਿਧਾਇਕ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਕਾਰਵਾਈ ਕੀਤੀ।

ਮੂਸੇਵਾਲਾ ਮਾਮਲੇ ’ਚ ਵੱਡੀ Update ਹੋਊ ਆਹ ਕੰਮ? ਬਿਸ਼ਨੋਈ ਨੂੰ ਦਿੱਤਾ 2 ਦਿਨਾਂ ਦਾ ਸਮਾਂ | D5 Channel Punjabi

ਮਾਨਸਾ ਦੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਹੁਕਮ ਜਾਰੀ ਕੀਤੇ। ਸੀ.ਐੱਮ. ਦੇ ਹੁਕਮਾਂ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਦੋਵੇਂ ਜ਼ਖ਼ਮੀਆਂ ਦਾ ਸਾਰਾ ਇਲਾਜ ਜ਼ਿਲ੍ਹਾ ਪ੍ਰਸ਼ਾਸਨ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button