
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਗਏ ਹਨ ਉਹ ਦਲਜੀਤ ਸਿੰਘ ਮਾਮਲੇ ਵਿਚ ਪੋਸਟਮਾਰਟਮ ਤੇ ਵਿਸਰਾ ਰਿਪੋਰਟ ਪੇਸ਼ ਕਰੇ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜੋ ਮ੍ਰਿਤਕ ਦਲਜੀਤ ਸਿੰਘ ਦੇ ਮਾਮਲੇ ਵਿੱਚ ਸੂਬਾ ਸਰਕਾਰ ਨੂੰ ਏਮਜ਼ ਬਠਿੰਡਾ ਅਤੇ ਪੀ. ਜੀ. ਆਈ. ਚੰਡੀਗੜ੍ਹ ਵੱਲੋਂ ਤਿਆਰ ਪੋਸਟਮਾਰਟਮ ਤੇ ਵਿਸਰਾ ਰਿਪੋਰਟ ਅਗਲੀ ਤਰੀਕ `ਤੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਦੇ ਚਲਦਿਆਂ ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤੀ ਹੈ ।
ਪ੍ਰਾਪਤ ਸੂਚਨਾ ਮੁਤਾਬਕ ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਅਤੇ ਮਾਤਾ ਵੱਲੋਂ ਹਾਈ ਕੋਰਟ ਦੇ 3 ਨਵੰਬਰ 2026 ਦੇ ਹੁਕਮਾਂ ਵਿੱਚ ਸੋਧ ਲਈ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮ੍ਰਿਤਕ ਦੀ ਦੇਹ ਦਾ ਅੰਤਿਮ ਸਸਕਾਰ ਮਾਨਸਾ ਸਥਿਤ ਉਸ ਦੇ ਜੱਦੀ ਪਿੰਡ ਵਿੱਚ ਕਰਨ ਦੀ ਇਜਾਜ਼ਤ ਮੰਗੀ ਗਈ ਸੀ । ਅੱਜ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੰਜੇ ਵਸ਼ਿਸ਼ਠ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਚੰਚਲ ਸਿੰਗਲਾ ਨੇ ਅਦਾਲਤ ਨੂੰ ਦੱਸਿਆ ਕਿ ਮ੍ਰਿਤਕ ਦਾ ਸਸਕਾਰ ਉਸ ਦੇ ਜੱਦੀ ਪਿੰਡ ਮਾਨਸਾ ਵਿਖੇ ਸ਼ਾਂਤੀਪੂਰਵਕ ਢੰਗ ਨਾਲ ਕਰ ਦਿੱਤਾ ਗਿਆ ਹੈ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




