Breaking NewsD5 specialNewsPunjabTop News

ਪੰਜਾਬ ਸਰਕਾਰ ਦਾ ਘਰੇਲੂ ਉਪਭੋਗਤਾਵਾਂ ਨੂੰ ਵੱਡਾ ਤੋਹਫਾ, ਬਿਜਲੀ ਦਰਾਂ ‘ਚ ਕੀਤੀ 1 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ‘ਚ ਘਰੇਲੂ ਬਿਜਲੀ ਉਪਭੋਗਤਾਵਾਂ ਨੂੰ ਰਾਹਤ ਦਿੱਤੀ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਉਪਭੋਗਤਾਵਾਂ ਲਈ ਬਿਜਲੀ ਦਰਾਂ ‘ਚ 50 ਪੈਸੇ ਤੋਂ ਲੈ ਕੇ ਇਕ ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਤੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦੀ ਰਾਹਤ ਦਿੱਤੀ ਹੈ।

🔴LIVE ਕਿਸਾਨ ਮੋਰਚੇ ਨੇ ਸੱਦੀ ਮੀਟਿੰਗ! ਬਣਾਈ ਨਵੀਂ ਜਥੇਬੰਦੀ! ਕੇਂਦਰ ਨੂੰ ਪਈ ਬਿਪਤਾ! ਅਮਰੀਕਾ ਦੇ ਸਿੱਖਾਂ ਦਾ ਐਲਾਨ!

ਜਾਰੀ ਕੀਤੇ ਗਏ ਹੁਕਮਾਂ ‘ਚ ਦੱਸਿਆ ਗਿਆ 2 ਕਿਲੋ ਵਾਟ ਤੱਕ ਲੋਡ ਵਾਲੇ ਘਰੇਲੂ ਉਪਭੋਗਤਾਵਾਂ ਲਈ ਪਹਿਲੇ 100 ਯੂਨਿਟ ਵਾਸਤੇ ਬਿਜਲੀ ਦਰਾਂ ਇਕ ਰੁਪਏ ਅਤੇ 101 ਤੋਂ ਲੈ ਕੇ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਸੇ ਤਰੀਕੇ 2 ਕਿਲੋ ਤੋਂ ਲੈ ਕੇ 7 ਕਿਲੋ ਵਾਟ ਉਪਭੋਗਤਾਵਾਂ ਲਈ ਪਹਿਲੇ 100 ਯੂਨਿਟ ਲਈ 75 ਪੈਸੇ ਤੇ ਫਿਰ 101 ਤੋਂ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਹ ਦੱਸਿਆ ਗਿਆ ਕਿ ਇਸ ਤਰੀਕੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦਾ ਲਾਭ ਮਿਲੇਗਾ।

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਵਾਂ ਮੋੜ ! SIT ਨੇ ਸੱਦ ਲਏ ਸਾਰੇ ਗਵਾਹ ! ਹੁਣ ਮਿਲੂ ਇਨਸਾਫ਼ !

ਇਸ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਉਪਭੋਗਤਾਵਾਂ ਤੇ ਗੈਰ ਘਰੇਲੂ ਉਪਭੋਗਤਾਵਾਂ ਯਾਨੀ ਐਨ.ਆਰ.ਐਸ ਉਪਭੋਗਤਾਵਾਂ ਲਈ ਵੀ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਖੇਤੀਬਾੜੀ ਖ਼ੇਤਰ ਲਈ ਬਿਜਲੀ ਦਰਾਂ ਵਿਚ 9 ਪੈਸੇ ਦਾ ਵਾਧਾ ਕੀਤਾ ਗਿਆਹੈ ਜਿਸ ਨਾਲ ਇਸ ਖੇਤਰ ਲਈ ਕਰਾਸ ਸਬਸਿਡੀ 14.41 ਤੋਂ ਘੱਟ ਕੇ 12.05 ਫੀਸਦੀ ਰਹਿ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button