PunjabTop News

ਪੰਜਾਬ ਸਰਕਾਰ ਦੀ ਚੰਡੀਗੜ੍ਹ ‘ਚ ਕੈਬਨਿਟ ਮੀਟਿੰਗ ਅੱਜ

ਲੋਕ ਸਭਾ ਚੋਣਾਂ 2024 ਲਈ ਚੋਣ ਜ਼ਾਬਤਾ ਕਿਸੇ ਵੀ ਸਮੇਂ ਲਾਗੂ ਹੋ ਸਕਦਾ ਹੈ। ਪੰਜਾਬ ਸਰਕਾਰ ਵਿੱਤੀ ਸਾਲ 2024-25 ਲਈ ਆਪਣੀ ਆਬਕਾਰੀ ਨੀਤੀ ਨੂੰ ਜਲਦੀ ਮਨਜ਼ੂਰੀ ਦੇਣਾ ਚਾਹੁੰਦੀ ਹੈ, ਤਾਂ ਜੋ 2024-25 ਦੇ ਬਜਟ ਵਿੱਚ ਨਿਰਧਾਰਤ 10,350 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਹਾਸਲ ਕੀਤਾ ਜਾ ਸਕੇ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਜ ਚੰਡੀਗੜ੍ਹ ‘ਚ ਹੋਣ ਵਾਲੀ ਕੈਬਨਿਟ ਮੀਟਿੰਗ ‘ਚ ਇਸ ਦੇ ਨਾਲ-ਨਾਲ ਕੁਝ ਹੋਰ ਮੁੱਦਿਆਂ ‘ਤੇ ਵੀ ਚਰਚਾ ਹੋ ਸਕਦੀ ਹੈ।

CM ਭਗਵੰਤ ਮਾਨ ਸ਼ਨੀਵਾਰ ਸਵੇਰੇ 11 ਵਜੇ ਤੋਂ ਸਕੱਤਰੇਤ ‘ਚ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।ਪੰਜਾਬ ਸਰਕਾਰ ਦੀ ਇਸ ਕੈਬਨਿਟ ਮੀਟਿੰਗ ਵਿੱਚ ਹੋਲੀ ‘ਤੇ ਕਰਮਚਾਰੀਆਂ ਨੂੰ ਤੋਹਫ਼ੇ ਵਜੋਂ ਡੀਏ ਵਧ ਸਕਦਾ ਹੈ। ਹਾਲ ਹੀ ਵਿੱਚ ਕੇਂਦਰ ਨੇ ਆਪਣੇ ਮੁਲਾਜ਼ਮਾਂ ਦੇ ਡੀਏ ਵਿੱਚ ਵੀ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਬੈਠਕ ‘ਚ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਪ੍ਰਸਤਾਵ ਵੀ ਆ ਸਕਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਕੇਤ ਦਿੱਤੇ ਹਨ ਕਿ ਅਸੀਂ ਜਲਦੀ ਹੀ ਚੋਣ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button