Breaking NewsD5 specialIndiaNewsPoliticsPress ReleasePunjabTop News

ਪੰਜਾਬ ਸਰਕਾਰ ਦੀ 15 ਜੂਨ ਤੋਂ ਸ਼ੁਰੂ ਹੋਣ ਵਾਲੀ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਨੂੰ ਲੈ ਕੇ ਜ਼ਿਲ੍ਹਾ ਵਾਸੀਆਂ ‘ਚ ਭਾਰੀ ਉਤਸ਼ਾਹ

ਵਿਧਾਇਕਾਂ ਸਮੇਤ ਜ਼ਿਲ੍ਹਾ ਵਾਸੀਆਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ

ਪ੍ਰਾਈਵੇਟ ਵੋਲਵੋ ਬੱਸਾਂ ਨਾਲੋਂ ਕਿਰਾਇਆ ਕਈ ਗੁਣਾਂ ਘੱਟ ਤੇ ਸਹੂਲਤਾਂ ਵੱਧ

ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੇ ਵੀ ਪ੍ਰਗਟਾਈ ਖੁਸ਼ੀ

ਫ਼ਤਹਿਗੜ੍ਹ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਦੀ ਲੜੀ ਤਹਿਤ ਇੱਕ ਹੋਰ ਵਾਅਦਾ ਪੂਰਾ ਕਰਦਿਆਂ 15 ਜੂਨ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ ਤੇ ਉਨ੍ਹਾਂ ਨੂੰ ਦਿੱਲੀ ਏਅਰਪੋਰਟ ਤੱਕ ਆਉਣ ਜਾਣ ਸਬੰਧੀ ਕਿਸੇ ਵੀ ਕਿਸਮ ਦੀ ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਵਾਸੀਆਂ ਨੇ ਕਿਹਾ ਕਿ ਇਸ ਬੱਸ ਸੇਵਾ ਦਾ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਤੇ ਲੋਕ ਘੱਟ ਖਰਚ ਵਿੱਚ ਵਧੀਆ ਬੱਸ ਸੇਵਾ ਦਾ ਆਨੰਦ ਮਾਣ ਸਕਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਦੇਸ਼ਾਂ ਵਿੱਚ ਰਹਿੰਦੇ ਰਿਸ਼ਤੇਦਾਰ ਅਕਸਰ ਹੀ ਕੌਮਾਂਤਰੀ ਹਵਾਈ ਸਫ਼ਰ ਕਰਦੇ ਹਨ ਤੇ ਪ੍ਰਾਈਵੇਟ ਵੋਲਵੋ ਬੱਸ ਸੇਵਾ ਕਾਫ਼ੀ ਮਹਿੰਗੀ ਪੈਣ ਦੇ ਨਾਲ ਨਾਲ ਉਨ੍ਹਾਂ ਨੂੰ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਸੀ।

ਹੁਣ ਉਨ੍ਹਾਂ ਨੂੰ ਆਸ ਬੱਝੀ ਹੈ ਕਿ ਸਫ਼ਰ ਸਬੰਧੀ ਦਿੱਕਤਾਂ ਦੂਰ ਹੋਣਗੀਆਂ ਤੇ ਵਧੀਆ ਸਫ਼ਰ ਦੀ ਸਹੂਲਤ ਮਿਲੇਗੀ। ਇਸ ਬਾਬਤ ਗੱਲ ਕਰਦਿਆਂ ਜ਼ਿਲ੍ਹੇ ਵਿਚਲੇ ਤਿੰਨੋਂ ਹਲਕਿਆਂ ਦੇ ਵਿਧਾਇਕਾਂ ਲਖਵੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ ਤੇ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜਿੱਥੇ ਇਸ ਇਤਿਹਾਸਕ ਫ਼ੈਸਲੇ ਲਈ ਮੁੱਖ ਮੰਤਰੀਭਗਵੰਤ ਮਾਨ ਦਾ ਧਨਵਾਦ ਕੀਤਾ, ਉਥੇ ਇਹ ਵੀ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਦੇ ਸਫ਼ਰ ਉਤੇ ਘੱਟ ਪੈਸੇ ਖਰਚਣਗੇ ਪੈਣਗੇ, ਉੱਥੇ ਉਨ੍ਹਾਂ ਨੂੰ ਪ੍ਰਾਈਵੇਟ ਵੋਲਵੋ ਬੱਸਾਂ ਨਾਲੋਂ ਸਹੂਲਤਾਂ ਵੀ ਵੱਧ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਬਹੁਤ ਵਾਰ ਕੁਝ ਪ੍ਰਾਈਵੇਟ ਬੱਸ ਅਪਰੇਪਟਰਾਂ ਵੱਲੋਂ ਦਿੱਲੀ ਏਅਰਪੋਰਟ ਰੂਟ ਉੱਤੇ ਮਨਮਰਜ਼ੀਆਂ ਕਰਨ ਦੀਆਂ ਰਿਪੋਰਟਾਂ ਵੀ ਮਿਲਦੀਆਂ ਸਨ, ਜਿਨ੍ਹਾਂ ਕਾਰਨ ਮੁਸਾਫ਼ਰਾਂ ਨੂੰ ਦਿੱਕਤਾਂ ਆਉਂਦੀਆਂ ਸਨ, ਪਰ ਹੁਣ ਅਜਿਹੀ ਕੋਈ ਦਿੱਕਤ ਨਹੀਂ ਆਵੇਗੀ। ਵਿਧਾਇਕਾਂ ਨੇ ਦੱਸਿਆ ਕਿ ਇਹ ਬੱਸਾਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੀਆਂ ਤੇ ਇਨ੍ਹਾਂ ਸਬੰਧੀ ਵੱਡੇ ਪੱਧਰ ਉਤੇ ਆਨਲਾਈਨ ਟਿੱਕਟ ਬੁਕਿੰਗ ਦੀ ਸਹੂਲਤ ਦਿੱਤੀ ਗਈ ਹੈ ਤੇ www.Punjabroadways.gov.in., www.punbusonline.com, www.pepsuonline.com  *ਤੇ ਆਨਲਾਈਨ ਟਿਕਟ ਬੁੱਕ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਸ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸੁਫ਼ਨਾ ਹੈ ਕਿ ਪੰਜਾਬ ਨੂੰ ਵਿਕਾਸ ਪੱਖੋਂ ਮਿਸਾਲੀ ਸੂਬਾ ਬਣਾਇਆ ਜਾਵੇ ਤੇ ਕਰ ਦੇ ਰੂਪ ਵਿੱਚ ਲੋਕਾਂ ਵੱਲੋਂ ਦਿੱਤਾ ਜਾਂਦਾ ਪੈਸਾ ਕੇਵਲ ਲੋਕਾਂ ਦੇ ਸੂਬੇ ਦੀ ਬਿਹਤਰੀ ਲਈ ਖ਼ਰਚ ਹੋਵੇ।ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਤੇ ਇੱਕ ਵੀ ਵਾਅਦਾ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਕੁਝ ਹੀ ਸਮੇਂ ਵਿੱਚ ਪੰਜਾਬ ਕੇਵਲ ਦੇਸ਼ ਵਿੱਚ ਨਹੀਂ ਸਗੋਂ ਪੂਰੀ ਦੁਨੀਆਂ ਵਿੱਚ ਮੁੜ ਤੋਂ ਆਪਣੀ ਸ਼ਾਨ ਬਹਾਲ ਕਰੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button