Breaking NewsD5 specialNewsPoliticsPress ReleasePunjabTop News

ਪੰਜਾਬ ਸਰਕਾਰ ਦੇ ਭਰੋਸੇ ਬਾਅਦ ਮਾਲ ਵਿਭਾਗ ਦੇ ਸਟਾਫ ਵੱਲੋਂ ਹੜਤਾਲ ਖ਼ਤਮ

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ।ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਐਨ.ਓ.ਸੀ. ਸਬੰਧੀ ਵਿਸਥਾਰਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਰਜਿਸਟਰੀਆਂ ਕਰਨ ਦੀ ਪ੍ਰਕਿਰਿਆ ਦੌਰਾਨ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਹੜਤਾਲ ਉਤੇ ਬੈਠੇ ਸਟਾਫ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਤੁਰੰਤ ਡਿਊਟੀ ਸੰਭਾਲਣ ਦੀ ਅਪੀਲ ਕੀਤੀ। ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮਾਲ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਤੁਰੰਤ ਕੰਮ ‘ਤੇ ਪਰਤਣਗੇ।

ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button