D5 specialNewsPoliticsPunjab

ਪੰਜਾਬ ਸਰਕਾਰ ਨੇ ਕੀਤਾ ਐਲਾਨ ,ਮ੍ਰਿਤਕ ਜਗਮੇਲ ਦੇ ਪਰਿਵਾਰ ਨੂੰ ਮਿਲੇਗਾ ਮੁਆਵਜ਼ਾ

ਕੁਝ ਦਿਨ ਪਹਿਲਾ ਸੰਗਰੂਰ ਦੇ ਚੰਗਾਲੀਵਾਲਾ ਪਿੰਡ ‘ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਸੀ। ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਪਿਸ਼ਾਬ ਪੀਣ ਲਈ ਮਜਬੂਰ ਕੀਤਾ ਸੀ। ਜਿਸ ਮਗਰੋਂ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਵੱਖ -ਵੱਖ ਜਥੇਬੰਦੀਆਂ ਤੇ ਲੋਕਾਂ ਨੇ ਲਹਿਰਾਗਾਗਾ-ਸੁਨਾਮ ਰੋਡ ‘ਤੇ ਧਰਨਾ ਲਗਾ ਦਿੱਤਾ ਸੀ।ਅਤੇ ਅੱਜ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ , ਮੁਆਵਜ਼ਾ ਤੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦਾ ਐਲਾਨ ਕੀਤਾ ਹੈ |

ਇਸ ਵੀ ਦੇਖੋ…. Sangrur ‘ਚ ਭਿੜੇ Rajinder Kaur Bhathal ਤੇ Lakha Sidhana, ਦੇਖੋ ਕਿਵੇਂ ਹੋਏ ਮਿਹਣੋ ਮਿਹਣੀ

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਚੇਅਰਮੈਨ ਪੰਜਾਬ ਵੇਅਰਹਾਉਸਿੰਗ ਕਾਰਪੋਰੇਸ਼ਨ ਰਾਜ ਕੁਮਾਰ ਵੇਰਕਾ ਅਤੇ ਐੱਸ.ਸੀ/ਐੱਸ.ਟੀ/ਬੀ.ਸੀ ਭਲਾਈ ਕਮੇਟੀ ਦੇ ਮੈਂਬਰ ਰਾਜ ਕੁਮਾਰ ਚੱਬੇਵਾਲ ਕੱਲ ਰਾਤ ਪਰਿਵਾਰ ਦਾ ਦੁੱਖ ਵੰਡਾਉਣ ਪੁੱਜੇ ਸਨ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਐਲਾਨ ਕੀਤਾ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ,ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਬੱਚਿਆਂ ਦੀ ਪੜ੍ਹਾਈ ਮੁਫ਼ਤ ਕਰਵਾਈ ਜਾਵੇਗੀ|
ਇਸ ਦੌਰਾਨ ਪੀੜਤ ਪਰਿਵਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਐਲਾਨ ਨੂੰ ਅਸਲੀ ਜਾਮਾ ਪਹਿਨਾਇਆ ਜਾਵੇਂ ਅਤੇ ਤੁਰੰਤ ਲਾਗੂ ਕੀਤਾ ਜਾਵੇਂ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button