PunjabPunjabTop News

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਸੀਮਾ ਵਧਾਉਣ ਦੀ ਰੱਖੀ ਮੰਗ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਸੀਮਾ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਸਰਕਾਰ ਵੱਲੋਂ ਵਿੱਤ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਸੀ। ਵਿੱਤੀ ਸੰਕਟ ਨਾਲ ਜੂਝ ਰਹੀ ਸਰਕਾਰ ਨੇ ਪੱਤਰ ‘ਚ ਲਿਖਿਆ ਹੈ।ਜਾਣਕਾਰੀ ਮੁਤਾਬਿਕ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸੂਬਾ ਸਰਕਾਰ ਨੇ ਪੱਤਰ ਵਿੱਚ ਆਪਣੇ ਖਰਚਿਆਂ ਦਾ ਹਵਾਲਾ ਦਿੱਤਾ ਹੈ। ਸਰਕਾਰ ਨੂੰ ਲੱਗਦਾ ਹੈ ਕਿ ਮੌਜੂਦਾ ਸਾਲਾਨਾ ਉਧਾਰ ਸੀਮਾ ਮੌਜੂਦਾ ਵਿੱਤੀ ਸਾਲ ਨੂੰ ਕਵਰ ਨਹੀਂ ਕਰੇਗੀ। ਸਰਕਾਰ ਹੋਰ ਕਰਜ਼ੇ ਚੁੱਕ ਕੇ ਆਪਣੇ ਖਰਚੇ ਪੂਰੇ ਕਰਨਾ ਚਾਹੁੰਦੀ ਹੈ।

ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸਾਲ 2024-25 ਲਈ ਪੰਜਾਬ ਵਿੱਚ ਕਰਜ਼ੇ ਦੀ ਸੀਮਾ 30,464,92 ਕਰੋੜ ਰੁਪਏ ਹੈ। ਜਿਸ ਵਿੱਚ ਜੁਲਾਈ ਤੱਕ ਸਰਕਾਰ ਨੇ 13,094 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਤੋਂ ਇਲਾਵਾ ਸਰਕਾਰ ਨੂੰ ਚਾਲੂ ਵਿੱਤੀ ਸਾਲ ‘ਚ 10 ਹਜ਼ਾਰ ਕਰੋੜ ਰੁਪਏ ਦੀ ਹੋਰ ਲੋਨ ਸੀਮਾ ਦੀ ਲੋੜ ਹੈ। ਵਿੱਤੀ ਸਾਲ 2023-24 ਵਿੱਚ ਰਾਜ ਸਰਕਾਰ ਦੁਆਰਾ ਉਧਾਰ ਲੈਣ ਦੀ ਸੀਮਾ 45,730 ਕਰੋੜ ਰੁਪਏ ਸੀ।

ਸੂਬਾ ਸਰਕਾਰ ਨੇ ਪੱਤਰ ਵਿੱਚ ਦਲੀਲ ਦਿੱਤੀ ਹੈ ਕਿ ਉਸ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ। ਜਿਸ ਨੂੰ ਵਾਪਸ ਕੀਤਾ ਜਾਣਾ ਹੈ। ਪੰਜਾਬ ਸਰਕਾਰ ਵੱਲੋਂ 69,867 ਕਰੋੜ ਰੁਪਏ ਦਾ ਕਰਜ਼ਾ ਚੁਕਾਇਆ ਜਾਣਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button