Press ReleasePunjabTop News

 ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਲਈ 14 ਜਨਵਰੀ ਤੱਕ ਛੁੱਟੀਆਂ ‘ਚ ਕੀਤਾ ਵਾਧਾ : ਡਾ.ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਸਰਕਾਰ ਨੇ  ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ  ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ  14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ  ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

Charanjit Channi ਨੂੰ High Court ਵੱਲੋਂ ਵੱਡੀ ਰਾਹਤ ! ਨਹੀਂ ਹੋਵੇਗੀ ਗ੍ਰਿਫ਼ਤਾਰੀ ? | D5 Channel Punjabi

ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇਗਾ। ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ/ ਹੈਲਪਰਾਂ ਪਹਿਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਪਣੀ ਡਿਊਟੀ ਨਿਭਾਉਣਗੀਆਂ।
ਜ਼ਿਕਰਯੋਗ  ਹੈ ਕਿ ਆਂਗਣਵਾੜੀ ਸੈਂਟਰਾਂ ‘ਚ ਛੁੱਟੀਆਂ ਵਿੱਚ ਵਾਧਾ ਮੌਸਮ ਦੇ ਖ਼ਰਾਬ ਹੋਣ ਕਾਰਨ ਕੀਤਾ ਗਿਆ  ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button