PunjabTop News

ਪੰਜਾਬ ਸਰਕਾਰ ਨੇ ਜਾਰੀ ਕੀਤਾ ਸੰਦੇਸ਼, ਇਕ ਹੋਰ ਖੰਡ ਮਿਲ ਤੇ ਲਾਇਆ ਤਾਲਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਤੇ CM ਮਾਨ ਲਗਾਤਾਰ ਪੰਜਾਬ ਦੇ ਲੋਕਾਂ ਤੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਹਰ ਸੰਭਵ ਕਦਮ ਚੁੱਕਦੇ ਨਜ਼ਰ ਆ ਰਹੀ ਹੈ। ਹੁਣ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚਮਕੌਰ ਸਾਹਿਬ ਦੇ ਕਿਸਾਨਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਮੋਰਿੰਡਾ ਸਥਿਤ ਸਹਿਕਾਰੀ ਖੰਡ ਮਿੱਲ ਡੀ-ਲਾਈਨ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਖੰਡ ਮਿੱਲ ਡੀ-ਲਾਈਨ ਨੂੰ ਹਮੇਸ਼ਾ ਲਈ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ “ਅੱਜ ਹਲਕਾ, ਚਮਕੌਰ ਸਾਹਿਬ ਦੇ ਕਿਸਾਨਾਂ ਦੇ ਚਿਰੋਕਣੀ ਮੰਗ ਪੂਰੀ ਕਰਦੇ ਹੋਏ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ D LINE ਨੂੰ ਮੁਕੰਮਲ ਤੌਰ ਤੇ ਬੰਦ ਕਰਨ ਲਈ ਸੰਬੰਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਸ: ਨਵਦੀਪ ਸਿੰਘ ਜੀਦਾ ਜੀ ਵਲੋਂ ਕਲੇਸ਼ ਦੀ ਜੜ੍ਹ D LINE ਨੂੰ ਹਮੇਸ਼ਾ ਲਈ ਖਤਮ ਕਰਨ ਦਾ ਐਲਾਨ ਕੀਤਾ ਗਿਆ । ਪੁਰਾਣੀਆਂ ਸਰਕਾਰਾਂ ਵੱਲੋਂ ਆਪਣੇ ਚਹੇਤਿਆਂ ਨੂੰ ਖ਼ਾਸ ਫ਼ਾਇਦਾ ਪਹੁੰਚਾਉਣ ਲਈ ਇਹ D LINE ਬਣਾਈ ਗਈ ਸੀ, ਜਿਸਨੂੰ ਅੱਜ ਛੋਟੇ ਕਿਸਾਨਾਂ ਨਾਲ ਹੁੰਦੇ ਭੇਦਭਾਵ ਨੂੰ ਦੇਖਦੇ ਹੋਏ ਅਤੇ ਸਭ ਨੂੰ ਬਰਾਬਰੀ ਦਾ ਅਧਿਕਾਰ ਦਿੰਦੇ ਹੋਏ ਇਹ ਐਕਸ਼ਨ ਲਿਆ ਗਿਆ ਮਾਣਯੋਗ MLA ਸ: ਚਰਨਜੀਤ ਸਿੰਘ ਚੰਨੀ ਨੇ ਸਭ ਨੂੰ ਨਾਲ ਲੈ ਕੇ ਇਸ ਮਸਲੇ ਨੂੰ ਹੱਲ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਚਮਕੌਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button