Breaking NewsD5 specialNewsPoliticsPunjab

ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਹੁਣ ਐਤਵਾਰ ਨੂੰ ਰਹੇਗਾ ਮੁਕੰਮਲ ਕਰਫਿਊ

ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਵੱਲੋਂ ਹੁਣ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਆਦੇਸ਼ਾਂ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਮੁਕੰਮਲ ਕਰਫਿਊ ਰਹੇਗਾ। ਆਦੇਸ਼ਾਂ ‘ਚ ਸਾਫ਼ ਕਿਹਾ ਗਿਆ ਹੈ ਕਿ ਨਾਇਟ ਕਰਫਿਊ ਦੌਰਾਨ ਵੀ ਕਿਸੇ ਤਰ੍ਹਾਂ ਦੀ ਗੈਰ – ਜ਼ਰੂਰੀ ਆਵਾਜਾਈ ਨਹੀਂ ਹੋ ਸਕੇਗੀ।

ਲਓ ਜੀ! ਬਾਜਵਾ ਨੇ ਖੋਲ੍ਹ ‘ਤੇ ਸੁਮੇਧ ਸੈਣੀ ਦੇ ਅੰਦਰਲੇ ਭੇਦ,ਦੱਸਿਆ ਸੈਣੀ ਨੇ ਕਿਵੇਂ ਢਾਹੇ ‘ਚ ਤਸ਼ੱਦਦ!

167 ਸ਼ਹਿਰਾਂ ‘ਚ ਐਤਵਾਰ ਨੂੰ ਰਹੇਗਾ ਮੁਕੰਮਲ ਕਰਫਿਊ
ਪੰਜਾਬ ਦੇ ਸਾਰੇ 167 ਸ਼ਹਿਰਾਂ ‘ਚ ਐਤਵਾਰ ਨੂੰ ਮੁਕੰਮਲ ਕਰਫਿਊ ਰਹੇਗਾ। ਇਹ ਆਦੇਸ਼ 30 ਸਤੰਬਰ ਤੱਕ ਲਾਗੂ ਰਹਿਣਗੇ। ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 7 ਸਤੰਬਰ ਨੂੰ ਕੀਤੀ ਇੱਕ ਮੀਟਿੰਗ ‘ਚ ਕੋਰੋਨਾ ਹਾਲਾਤ ਦੀ ਸਮੀਖਿਆ ਕੀਤੀ ਜਿਸਦੇ ਤਹਿਤ ਇਹ ਫੈਸਲਾ ਲਿਆ ਗਿਆ ਕਿ 167 ਸ਼ਹਿਰਾਂ ‘ਚ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ।

🔴 Live 🔴 ਖਾਲਿਸਤਾਨੀਆਂ ‘ਤੇ ਸਰਕਾਰ ਦੀ ਵੱਡੀ ਕਾਰਵਾਈ,ਪਾਕਿਸਤਾਨ ਨੇ ਦਿੱਤੀ ਭਾਰਤ ਨੂੰ ਵੱਡੀ ਧਮਕੀ

ਸ਼ਨੀਵਾਰ ਦਾ ਲਾਕਡਾਊਨ ਖ਼ਤਮ
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨੇਕ ਕਾਂਗਰਸੀ ਵਿਧਾਇਕਾਂ ਅਤੇ ਮੈਡੀਕਲ ਮਾਹਿਰਾਂ ਦੁਆਰਾ ਦਿੱਤੇ ਗਏ ਸੁਝਾਅ ਦਾ ਨੋਟਿਸ ਲੈਂਦੇ ਹੋਏ ਸ਼ਹਿਰੀ ਖੇਤਰਾਂ ਵਿੱਚ ਲਾਕਡਾਊਨ ਦੇ ਦੌਰਾਨ ਕੁਝ ਰਾਹਤ ਦੇਣ ਦੀ ਘੋਸ਼ਣਾ ਕੀਤੀ ਸੀ। ਜਿਸ ‘ਚ ਗੈਰ ਜ਼ਰੂਰੀ ਦੁਕਾਨਾਂ ਸ਼ਨੀਵਾਰ ਨੂੰ ਖੁੱਲ੍ਹ ਸਕਣਗੀਆਂ ਅਤੇ ਸੋਮਵਾਰ ਤੋਂ ਸ਼ਨੀਵਾਰ ਤੱਕ ਇਨ੍ਹਾਂ ਦੇ ਖੁੱਲ੍ਹੇ ਰੱਖਣ ਦੇ ਸਮੇਂ ਨੂੰ ਵਧਾਉਂਦੇ ਹੋਏ ਰਾਤ 9 ਵਜੇ ਤੱਕ ਕਰ ਦਿੱਤਾ ਸੀ। ਹੁਣ ਸੋਧ ਕੇ ਫੈਸਲੇ ਅਨੁਸਾਰ ਨਾਇਟ ਕਰਫਿਊ ਸਾਰੇ ਸ਼ਹਿਰਾਂ ਅਤੇ ਕਸਬਿਆਂ ‘ਚ ਰਾਤ 9.30 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲੱਗੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button