PunjabTop News

ਪੰਜਾਬ ਸਰਕਾਰ ਨੇ ਤਹਿਸੀਲਾਂ ਚ ਤੇ ਦਫਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਦਿੱਤੇ ਹੁਕਮ

ਪੰਜਾਬ ਸਰਕਾਰ ਨੇ ਤਹਿਸੀਲਾਂ ਵਿੱਚ ਸਥਿਤ ਰਜਿਸਟਰਾਰ ਅਤੇ ਸਬ ਰਜਿਸਟਰਾਰ ਦਫਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਦਫ਼ਤਰਾਂ ਵਿੱਚ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਨਾਲ ਹੀ ਲੋਕਾਂ ਦਾ ਕੰਮ ਸਹੀ ਢੰਗ ਨਾਲ ਹੋਵੇ ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਕਈ ਪ੍ਰਕਾਰ ਦੇ ਕਦਮ ਚੁੱਕੇ ਜਾ ਰਹੇ ਹਨ।ਪਿਛਲੇ ਸਮੇਂ ਵਿੱਚ ਹੋਈ ਜਾਂਚ ਦੌਰਾਨ ਪਾਇਆ ਗਿਆ ਸੀ ਕਿ ਜ਼ਿਆਦਾਤਰ ਕੈਮਰੇ ਸਹੀ ਕੰਮ ਨਹੀਂ ਸੀ ਕਰ ਰਹੇ। ਜਿਸ ਮਗਰੋਂ ਹੁਣ ਸਰਕਾਰ ਨੇ 31 ਦਸੰਬਰ ਤੱਕ ਸਾਰੇ ਕੈਮਰੇ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਸਬ ਰਜਿਸਟਰਾਰ ਅਤੇ ਜੁਆਇੰਟ ਸਬ ਰਜਿਸਟਰਾਰ ਦਫ਼ਤਰਾਂ ਵਿੱਚ CCTV ਕੈਮਰੇ ਲਗਾਏ ਗਏ ਹਨ। ਪਰ ਪਿਛਲੇ ਹਫ਼ਤੇ ਜਾਂਚ ਕਰਨ ‘ਤੇ, ਇਹ ਪਾਇਆ ਗਿਆ ਕਿ 180 ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵਿੱਚੋਂ ਜਿੱਥੇ ਸੀਸੀਟੀਵੀ ਕੈਮਰੇ ਲਗਾਏ ਗਏ ਸਨ, ਸਿਰਫ਼ ਤਿੰਨ ਕੈਮਰੇ ਹੀ ਕੰਮ ਕਰ ਰਹੇ ਸਨ। ਇਹ ਸਥਿਤੀ ਪੂਰੀ ਤਰ੍ਹਾਂ ਤਸੱਲੀਬਖਸ਼ ਨਹੀਂ ਹੈ।

ਇਹਨਾਂ ਕੈਮਰੇ ਲਗਾਉਣ ਦਾ ਉਦੇਸ਼ ਹੈ ਕਿ ਡਿਪਟੀ ਕਮਿਸ਼ਨਰ ਇਹ ਜਾਂਚ ਕਰ ਸਕੇ ਕਿ ਕੀ ਆਪਣੇ ਦਫ਼ਤਰ ਵਿੱਚ ਉਪਲਬਧ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਜਨਤਾ ਨੂੰ ਵਸੀਅਤ ਰਜਿਸਟਰ ਕਰਵਾਉਣ ਵਿੱਚ ਕੋਈ ਮੁਸ਼ਕਲ ਨਾ ਆਵੇ। ਇਹ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button