ਪੰਜਾਬ ਸਰਕਾਰ ਨੇ ਦੋ ਮਹੀਨਿਆਂ ‘ਚ ਹੀ ਪੰਜਾਬ ਨੂੰ ਤਬਾਹ ਕੀਤਾ- ਸੁਖਬੀਰ ਸਿੰਘ ਬਾਦਲ
ਸੂਬੇ 'ਚ ਦੋ ਮਹੀਨਿਆਂ ਅੰਦਰ 27 ਕਤਲ਼, 24 ਕਿਸਾਨ ਖੁਦਕੁਸ਼ੀਆਂ ਤੇ ਨਸ਼ੇ ਦੀ ਓਵਰਡੋਜ਼ ਨਾਲ 61 ਮੌਤਾਂ ਹੋਈਆਂ- ਸੁਖਬੀਰ
ਸਰਕਾਰ ਕਣਕ ਦੀ ਬਰਾਮਦ ’ਤੇ ਲਾਈ ਪਾਬੰਦੀ ਖਤਮ ਕਰੇ- ਬਾਦਲ
ਸੁਖਬੀਰ ਬਾਦਲ ਨੇ ਸਰਕਾਰ ਨੂੰ ਕਣਕ ਦਾ ਝਾੜ ਘੱਟ ਨਿਕਲਣ ’ਤੇ ਕਿਸਾਨਾਂ ਨੁੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਕੀਤੀ ਮੰਗ
ਜਲਾਲਾਬਾਦ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੋ ਮਹੀਨਿਆਂ ਦੇ ਸਮੇਂ ਵਿੱਚ ਹੀ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਤੇ ਸੂਬੇ ਵਿੱਚ ਅਮਨ ਕਾਨੁੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ, ਅੱਤਵਾਦੀ ਹਮਲੇ ਹੋ ਰਹੇ ਹਨ ਤੇ ਨਸ਼ੇ ਦੀ ਓਵਰਡੋਜ਼ ਕਾਰਨ ਅਣਗਿਣਤ ਮੌਤਾਂ ਹੋ ਰਹੀਆਂ ਹਨ। ਇਸ ਹਲਕੇ ਦੇ ਪਿੰਡ ਕੱਤਿਆਂਵਾਲੀ ਵਿੱਚ ਇਕ ਬੱਸ ਐਕਸੀਡੈਂਟ ਵਿੱਚ ਤਿੰਨ ਨੌਜਵਾਨਾਂ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਪੀੜਤ ਪਰਿਵਾਰਾਂ ਨੁੰ ਘੱਟ ਤੋਂ ਘੱਟ 5 ਲੱਖ ਰੁਪਏ ਮੁਆਵਜ਼ਾ ਦੇਵੇ। ਇਸ ਮੌਕੇ ਉਹਨਾਂ ਨੇ ਜਨਤਕ ਇਕੱਠ ਨੁੰ ਵੀ ਸੰਬੋਧਨ ਕੀਤਾ।
ਬੀਬੀ ਬਾਦਲ ਨੇ ਘੇਰੀ ਮਾਨ ਸਰਕਾਰ, 3 ਮਹੀਨਿਆਂ ‘ਚ ਲਿਆ ਇੰਨੇ ਕਰੋੜ ਦਾ ਕਰਜ਼ਾ !
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਪੰਜਾਬ ਵਿੱਚ ਕਿਵੇਂ ਕੁਸ਼ਾਸਨ ਚਲ ਰਿਹਾ ਹੈ। ਦੋ ਮਹੀਨਿਆਂ ਵਿੱਚ ਹੀ ਪੰਜਾਬ ਵਿੱਚ 27 ਕਤਲ ਹੋ ਗਏ ਹਨ, 24 ਕਿਸਾਨਾਂ ਨੇ ਖੁਦਕੁਸ਼ੀਆਂ ਕਰ ਲਈਆਂ ਹਨ ਤੇ 61 ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ । ਉਹਨਾਂ ਕਿਹਾ ਕਿ ਬਜਾਏ ਆਮ ਆਦਮੀ ਨੁੰ ਰਾਹਤ ਦੇਣ ਅਤੇ ਕਾਨੁੰਨ ਦਾ ਰਾਜੂ ਲਾਗੂ ਕਰਨ, ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਅਤੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਬੈਂਕਾਂ ਤੋਂ ਕਰਜ਼ੇ ਦੇਣ ਅਤੇ ਨਸ਼ਾ ਮਾਫ਼ੀਆ ਵਿਰੁੱਧ ਕਾਰਵਾਈ ਕਰਨ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਫੋਟੋ ਸੈਸ਼ਨਾਂ ਵਿਚ ਵਿੱਚ ਹਨ।
ਹੁਣ ਨਹੀਂ ਛੁੱਟੇਗੀ ਕਿਸਾਨਾਂ ਦੀ ਪੰਚਇਤੀ ਜ਼ਮੀਨ! ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ!
ਉਹਨਾਂ ਕਿਹਾ ਕਿ ਅੱਜ ਵੀ ਕਪੂਰਥਲਾ ਵਿੱਚ ਕਬੱਡੀ ਮੈਚ ਵਿੱਚ ਗੋਲੀ ਚੱਲਣ ਨਾਲ ਦੋ ਵਿਅਕਤੀ ਜ਼ਖ਼ਮੀ ਹੋ ਗਏ ਹਨ। ਉਹਨਾਂ ਕਿਹਾ ਕਿ ਕੀ ਇਸੇ ਬਦਲਾਅ ਦਾ ਵਾਅਦਾ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਸੀ ਜਿਸ ਦੌਰਾਨ ਪੰਜਾਬ ਇਤਿਹਾਸ ਦੇ ਸਭ ਤੋਂ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਵੋਟਾਂ ਲੈਣ ਵਾਸਤੇ ਪੰਜਾਬੀਆਂ ਨੂੰ ਝੂਠ ਬੋਲ ਕੇ ਗੁੰਮਰਾਹ ਕੀਤਾ ਗਿਆ ਤੇ ਨਸ਼ਾ ਖ਼ਤਮ ਕਰਨ ਦਾ ਇਹਨਾਂ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਦੱਸਿਆ ਕਿ ਪਿੰਡਾਂ ਵਾਲਿਆਂ ਦੇ ਇੱਕ ਵਫ਼ਦ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਹੈ ਤੇ ਦੱਸਿਆ ਹੈ ਕਿਵੇਂ ਪੁਲਿਸ ਨੇ ਪੰਚਾਇਤ ਨੁੰ ਮਜ਼ਬੂਰ ਕੀਤਾ ਕਿ ਉਹ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਮੌਤ ਦਿਲ ਦੀ ਧੜਕਣ ਰੁੱਕਣ ਕਾਰਨ ਹੋਈ ਹੋਣ ਦਾ ਲਿਖਤੀ ਬਿਆਨ ਦੇਵੇ।
ਡੇਰਾ ਮੁਖੀ ਦੀ ਫਰੀਦਕੋਟ ਅਦਾਲਤ ’ਚ ਪੇਸ਼ੀ! ਬੇਅਦਬੀ ਮਾਮਲਿਆ ’ਚ ਆਊ ਫੈਸਲਾ?
ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਮ੍ਰਿਤਕ ਦੇ ਸਰੀਰ ਕੋਲੋਂ ਟੀਕਾ ਵੀ ਮਿਲਿਆ ਹੈ। ਸਰਦਾਰ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਕਣਕ ਦੀ ਬਰਾਮਦ ’ਤੇ ਪਾਬੰਦੀ ਖਤਮ ਕਰੇ ਕਿਉਂਕਿ ਕਣਕ ਦਾ ਝਾੜ ਘੱਟਣ ਨਾਲ ਮੰਗ ਵਿੱਚ ਗਿਰਾਵਟ ਦਾ ਸਵਾਂਗ ਰਚਿਆ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੁੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਬਰਾਮਦਾਂ ਦੀ ਬਦੌਲਤ ਕੀਮਤਾਂ ਵਿੱਚ ਵਾਧੇ ਦਾ ਲਾਭ ਨਹੀਂ ਲੈਣ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਇਹੀ ਤਰਕ ਸਟੀਲ ਤੇ ਸੀਮਿੰਟ ਦੇ ਮਾਮਲੇ ਵਿੱਚ ਨਹੀਂ ਅਪਣਾਇਆ ਜਾ ਰਿਹਾ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਬਰਾਮਦ ਦੀ ਆਗਿਆ ਦੇਣ ਤੋਂ ਬਾਅਦ ਸਟੀਲ ਤੇ ਸੀਮਿੰਟ ਦੀਆਂ ਕੀਮਤਾਂ ਵਿੱਚ ਬਹੁਤ ਵਾਧਾ ਹੋਇਆ ਹੈ ਪਰ ਕਣਕ ਦੀ ਬਰਾਮਦ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਕਿਉਂਕਿ ਸਰਕਾਰ ਵਿੱਚ ਕਿਸਾਨਾਂ ਦੀ ਆਵਾਜ਼ ਨਹੀਂ ਹੈ।
Khabran Da Sira : ਸਰਕਾਰ ਦਾ ਐਲਾਨ, ਦਿੱਤੀ ਖੁਸ਼ਖ਼ਬਰੀ ਪੰਜਾਬ ‘ਚ ਨਵੀਂ ਫ਼ਸਲ ਦੀ ਖੇਤੀ ਮੌਸਮ ਨਾਲ ਜੁੜੀ ਵੱਡੀ ਅਪਡੇਟ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਕਣਕ ਦੀ ਬਰਾਮਦ ਆਗਿਆ ਹੁੰਦੀ ਤਾਂ ਫਿਰ ਕਿਸਾਨਾਂ ਨੁੰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਹੋ ਸਕਦੀ ਸੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਕਣਕ ਦੇ ਝਾੜ ਵਿੱਚ ਆਈ ਘਾਟ ਨੂੰ ਕੁਦਰਤੀ ਆਫਤ ਐਲਾਨਣ ਵਿੱਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਮਸਲਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਣਾ ਚਾਹੀਦਾ ਹੈ ਤੇ ਕਿਸਾਨਾਂ ਲਈ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਨਾ ਕਰਨ ਦਾ ਮਾੜਾ ਅਸਰ ਸੂਬੇ ਦੀ ਖੇਤੀਬਾੜੀ ਅਰਥਚਾਰੇ ’ਤੇ ਪੈ ਰਿਹਾ ਹੈ ਤੇ ਇਸ ਨਾਲ ਉਹ ਸਾਰੇ ਪ੍ਰਭਾਵਤ ਹੋਣਗੇ ਜਿਹਨਾਂ ਦੇ ਹਿੱਤ ਇਸ ਕਿੱਤੇ ਨਾਲ ਜੁੜੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.