PunjabTop News

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ’ਤੇ ਸੱਦੀ ਅਹਿਮ ਮੀਟਿੰਗ

ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸਾਂਝਾ ਫ਼ਰੰਟ ਦੇ ਆਗੂਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਸੰਬੰਧੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ 18 ਸਤੰਬਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ, ਸੈਕਟਰ-2, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਵੇਗੀ।
ਸਰਕਾਰ ਦੇ ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਦੀ ਕੋਆਰਡੀਨੇਸ਼ਨ ਬ੍ਰਾਂਚ ਵਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸਾਂਝਾ ਫ਼ਰੰਟ ਆਫ਼ ਪੈਨਸ਼ਨਰਜ਼ ਐਂਡ ਜੁਆਇੰਟ ਐਕਸ਼ਨ ਕਮੇਟੀ/ਮੁਲਾਜ਼ਮ ਮੰਚ ਦੇ ਨੁਮਾਇੰਦੇ ਸ਼ਾਮਿਲ ਹੋਣਗੇ।
ਮੀਟਿੰਗ ਲਈ ਗੁਰਨਾਮ ਸਿੰਘ ਵਿਰਕ, ਭਜਨ ਸਿੰਘ ਗਿੱਲ, ਸੁਖਚੈਨ ਸਿੰਘ ਖਹਿਰਾ , ਰਣਜੀਤ ਸਿੰਘ ਰੰਧਾਵਾ, ਤਰਸੇਮ ਸਿੰਘ ਭੱਠਲ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਧਨਵੰਤ ਭੱਠਲ, ਸਾਹਿਲ ਸ਼ਰਮਾ ਅਤੇ ਕੁਲਵਿੰਦਰ ਸਿੰਘ ਢਿੱਲੋਂ ਸਮੇਤ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ।
ਪੱਤਰ ਵਿਚ ਸੰਬੰਧਿਤ ਨੁਮਾਇੰਦਿਆਂ ਨੂੰ ਨਿਰਧਾਰਤ ਮਿਤੀ, ਸਮੇਂ ਅਤੇ ਸਥਾਨ ’ਤੇ ਮੀਟਿੰਗ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਮੁੱਖ ਸਕੱਤਰ ਪੰਜਾਬ ਅਤੇ ਵਿੱਤ ਵਿਭਾਗ ਸਮੇਤ ਸੰਬੰਧਿਤ ਅਧਿਕਾਰੀਆਂ ਨੂੰ ਵੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਪੱਤਰ ਭੇਜਿਆ ਗਿਆ ਹੈ।
ਹੁਣ ਨਜ਼ਰ ਅੱਜ ਹੋਣ ਵਾਲੀ ਇਸ ਅਹਿਮ ਮੀਟਿੰਗ ’ਤੇ ਟਿਕੀ ਹੋਈ ਹੈ, ਜਿੱਥੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸਰਕਾਰ ਨਾਲ ਵਿਚਾਰ-ਵਟਾਂਦਰਾ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button