PunjabTop News

ਪੰਜਾਬ ਸਰਕਾਰ ਨੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਹਾਈ ਕੋਰਟ ਦੇ ਵਕੀਲ ਜਗਦੇਵ ਸਿੰਘ ਭੰਦੋਹਲ ਨੂੰ ਕੀਤਾ ਨਿਯੁਕਤ

ਪੰਜਾਬ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਜਗਦੇਵ ਸਿੰਘ ਭੰਦੋਹਲ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਹੈ। ਗ੍ਰਹਿ ਵਿਭਾਗ ਅਤੇ ਨਿਆਂ ਮੰਤਰਾਲਾ ਦੇ ਸਕੱਤਰ ਵੱਲੋਂ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸ੍ਰੀ ਭੰਦੋਹਲ ਨੂੰ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਐਕਟ 2017 ਤਹਿਤ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਬਤੌਰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ।  ਭੰਦੋਹਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤੰਦਾਬੱਧਾ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸ਼ਾਮਲਾਟ ਜ਼ਮੀਨਾਂ ਦੇ ਮਾਹਿਰ ਵਕੀਲ ਵਜੋਂ ਜਾਣੇ ਜਾਂਦੇ ਹਨ। ਅੱਜ ਮੁੱਖ ਮੰਤਰੀ ਵੱਲੋਂ ਮਿਲੀ ਪ੍ਰਵਾਨਗੀ ਉਪਰੰਤ ਗ੍ਰਹਿ ਵਿਭਾਗ ਨੇ ਇਹ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button