ਪੰਜਾਬ ਸਰਕਾਰ ਨੇ ਸੜਕ ਕਿਨਾਰੇ ਲੱਗਣ ਵਾਲੀਆਂ ਰੇਹੜੀਆਂ ਨੂੰ ਹਟਾਉਣ ਦਾ ਹੁਕਮ ਕੀਤਾ ਜਾਰੀ
ਪਟਿਆਲਾ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਐਕਸ਼ਨ ਮੋੜ ’ਚ ਦਿੱਸ ਰਹੀ ਹੈ। ਭਗਵੰਤ ਮਾਨ ਦੀ ਸਰਕਾਰ ਨੇ ਜੁਗਾੜੂ ਰੇਹੜੀਆਂ ਤੋਂ ਬਾਅਦ ਹੁਣ ਸੜਕਾਂ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਲੈ ਕੇ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਸੜਕਾਂ ਦੇ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਰੇਹੜੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਲਈ ਕਿਹਾ ਗਿਆ ਹੈ।
Farmers Protest Amritsar : ਕਿਸਾਨਾਂ ਨੇ ਪਵਾਈਆਂ ਬਿਜਲੀ ਮੰਤਰੀ ਦੀਆਂ ਭਾਜੜਾਂ, ਕੋਠੀ ਦੇ ਬਾਹਰ ਪਾ ਲਿਆ ਘੇਰਾ
ਇਸ ਦੇ ਲਈ ਸਬੰਧਤ ਮਹਿਕਮੇ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਤੁਰੰਤ ਪ੍ਰਭਾਵ ਦੇ ਨਾਲ ਇਸ ਨੂੰ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ ਹੈ। ਜਾਰੀ ਕੀਤੇ ਗਏ ਪੱਤਰ ’ਚ ਸਾਫ਼ ਤੌਰ ’ਤੇ ਕਿਹਾ ਗਿਆ ਹੈ ਕਿ ਜਿਨ੍ਹਾਂ ਨੇ ਵੀ ਸੜਕਾਂ ’ਤੇ ਨਾਜਾਇਜ਼ ਕਬਜ਼ੇ ਕਰਕੇ ਰੇਹੜੀਆਂ-ਫੜੀਆਂ ਲਗਾਈਆਂ ਹਨ, ਉਨ੍ਹਾਂ ਨੂੰ ਹਟਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ, ਨਗਰ ਪੰਚਾਇਤਾਂ ਅਤੇ ਪੰਚਾਇਤਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਸੜਕਤ ਕੰਢੇ ਲੱਗੀਆਂ ਰੇਹੜੀਆਂ ਨੂੰ ਜਲਦੀ ਹਟਾਏਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.