
ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸਾਖੀ ਲਈ ਹੋਣ ਵਾਲੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਦੌਰਾਨ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਵੀ ਰਸਮੀ ਤੌਰ ‘ਤੇ ਪ੍ਰਵਾਨਗੀ ਦਿੱਤੀ ਜਾਵੇਗੀ।ਸਰਕਾਰ ਵੱਲੋਂ ਮੀਟਿੰਗ ਵਿੱਚ ਕਈ ਮਹੱਤਵਪੂਰਨ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਪ੍ਰਸਤਾਵ ਸੂਬੇ ਦੇ ਪ੍ਰਸ਼ਾਸਕੀ ਅਤੇ ਜਨਤਕ ਹਿੱਤ ਦੇ ਮੁੱਦਿਆਂ ਨਾਲ ਸਬੰਧਤ ਹੋ ਸਕਦੇ ਹਨ। ਦੱਸ ਦੇਈਏ ਕਿ ਇਹ ਵਿਸ਼ੇਸ਼ ਸੈਸ਼ਨ ਬੇਅਦਬੀ ਦੇ ਮਾਮਲਿਆਂ ਖਿਲਾਫ ਸਖ਼ਤ ਕਾਨੂੰਨ ਬਣਾਊਣ ਨੂੰ ਲੈ ਕੇ ਸੱਦਿਆ ਜਾ ਰਿਹਾ ਹੈ।
ਸਰਕਾਰ ਦੇ ਇਸ ਕਦਮ ਨੂੰ ਵਿਸਾਖੀ ਦੇ ਮੌਕੇ ‘ਤੇ ਲਏ ਜਾਣ ਵਾਲੇ ਮਹੱਤਵਪੂਰਨ ਫੈਸਲਿਆਂ ਦੇ ਸੰਕੇਤ ਵਜੋਂ ਵੀ ਦੇਖਿਆ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ਵਿੱਚ ਸੂਬੇ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ

ਸ਼ਾਂਤੀ ਅਤੇ ਭਾਈਚਾਰਾ ਹੋਵੇਗਾ ਮਜ਼ਬੂਤ
ਸਰਕਾਰ ਦਾ ਮੰਨਣਾ ਹੈ ਕਿ ਇਸ ਕਾਨੂੰਨ ਨੂੰ ਲਾਗੂ ਕਰਨ ਨਾਲ ਸਮਾਜ ਵਿੱਚ ਸ਼ਾਂਤੀ ਅਤੇ ਭਾਈਚਾਰਾ ਵੀ ਮਜ਼ਬੂਤ ਹੋਵੇਗਾ। ਬੇਅਦਬੀ ਦੀਆਂ ਘਟਨਾਵਾਂ ਸਮਾਜ ਵਿੱਚ ਤਣਾਅ ਅਤੇ ਅਸ਼ਾਂਤੀ ਫੈਲਾਉਂਦੀਆਂ ਹਨ, ਅਤੇ ਇਸ ਲਈ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਮਹੱਤਵਪੂਰਨ ਸੈਸ਼ਨ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਇਸ ਕਾਨੂੰਨ ਦੇ ਰੂਪ ‘ਤੇ ਅੰਤਿਮ ਫੈਸਲਾ ਲਿਆ ਜਾਵੇਗਾ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




