Press ReleasePunjabTop News

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਚਨਵੱਧ, ਕੇਵਲ ਨੌਂ ਮਹੀਨਿਆਂ ਵਿੱਚ 21 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ : ਕਟਾਰੂਚੱਕ

ਵਣ ਵਿਭਾਗ ਵਿੱਚ ਭਰਤੀ ਕੀਤੇ 46 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਣ ਮੰਤਰੀ ਨੇ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਆਪਣੀ ਜ਼ਿੰਮੇਂਵਾਰੀ ਇਮਾਨਦਾਰੀ ਅਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ

ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨਾ ਸਰਕਾਰ ਦੀ ਮੁੱਖ ਪ੍ਰਾਥਮਿਕਤਾ-ਕਟਾਰੂਚੱਕ

ਚੰਡੀਗੜ੍ਹ : ਪੰਜਾਬ ਦੇ ਵਣ ਤੇ ਜੰਗਲੀ ਜੀਵ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ 21000 ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪਹਿਲੀ ਵਾਰ  ਏਨੇ ਘੱਟ ਸਮੇਂ ਵਿੱਚ ਕਿਸੇ ਸੂਬਾ ਸਰਕਾਰ ਨੇ ਏਸ ਪੱਧਰ ’ਤੇ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਕੇਵਲ ਨੌਂ ਮਹੀਨਿਆਂ ਦੇ ਸਮੇਂ ਵਿਚ ਕੀਤੀ ਗਈ ਹੈ। ਅੱਜ ਵਣ ਭਵਨ ਮੋਹਾਲੀ ਵਿੱਖੇ 46 ਕਲਰਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦਿ੍ਰੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ।
Ik Meri vi Suno : ਕਿਸਾਨਾਂ ਨੂੰ Toll Plaza ਬੰਦ ਕਰਨੇ ਪਾਏ ਮਹਿੰਗੇ! Bandi Singh Rehai ਦਾ ਭਖਿਆ ਮੁੱਦਾ
ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਦਿੱਤੀ ਗਈ ਹੈ ਕਿਉਂਕਿ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਨਾ ਕਿਸੇ ਦੀ ਸਿਫਾਰਸ਼ ਮੰਨੀ ਗਈ ਹੈ ਅਤੇ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੱਤੀ ਹੈ। ਭਰਤੀ ਹੋਏ ਨਵੇਂ ਕਲਰਕਾਂ ਨੂੰ ਆਪਣੀ ਜ਼ਿੰਮੇਂਵਾਰੀ ਇਮਾਨਦਾਰੀ, ਮਿਹਨਤ  ਅਤੇ ਸੰਜੀਦਗੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮਾਨ ਸਰਕਾਰ ਭਿ੍ਰਸ਼ਟਾਚਾਰ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਬਚਨਵੱਧ ਹੈ ਅਤੇ ਇਸ ਸਬੰਧ ਵਿੱਚ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾ ਰਹੀ ਹੈੈ ਤਾਂ ਕਿ ਇਸ ਨਾਲ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਨਵੇਂ ਭਰਤੀ ਹੋਣ ਵਾਲੇ ਕਲਰਕਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਇਮਾਨਦਾਰੀ ਦੀ ਬੇਹਤਰ ਮਿਸਾਲ ਬਣਨ ਲਈ ਵੀ ਪ੍ਰੇਰਿਤ ਕੀਤਾ।
Punjab CBI Raids : ਪੰਜਾਬ ਅੰਦਰ CBI ਦੀ ਵੱਡੀ Raid, ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ | D5 Channel Punjabi
ਇਸ ਮੌਕੇ ਵਣ ਕਾਰਪਰੋਸ਼ਨ ਦੇ ਚੇਅਰਮੈਨ ਸ੍ਰੀ ਰਕੇਸ਼ ਪੁਰੀ, ਵਧੀਕ ਮੁੱਖ ਸਕੱਤਰ ਵਣ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਧਾਨ ਮੁੱਖ ਵਣ ਪਾਲ ਸ੍ਰੀ ਆਰ.ਕੇ.ਮਿਸ਼ਰਾ, ਵਧੀਕ ਪ੍ਰਧਾਨ ਮੁੱਖ ਵੲ ਪਾਲ ( ਪ੍ਰਸਾਸਨ ਅਤੇ ਤਾਲਮੇਲ) ਸ੍ਰੀ ਧਰਮਿੰਦਰ ਸਰਮਾਂ, ਵਧੀਕ ਪ੍ਰਧਾਨ ਮੁੱਖ ਵਣ ਪਾਲ ( ਵਿਕਾਸ ) ਸ੍ਰੀ ਸੋਰਭ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button