Punjab

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ: ਨਾਗਰਾ

ਸਿੱਧੂਵਾਲ, 28 ਜਨਵਰੀ:

ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਸਰਬਪੱਖੀ ਵਿਕਾਸ ਵੀ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ ਤੇ ਪਿੰਡ ਦੀਆਂ ਗਲੀਆਂ ਵਿੱਚ ਇੰਟਰਲੌਕ ਟਾਇਲਾਂ ਲਾਉਣ, ਪਾਰਕ ਬਨਾਉਣ, ਸਟਰੀਟ ਲਾਈਟਾਂ, ਖੇਡ ਮੈਦਾਨ, ਸੀਚੇਵਾਲ ਤੇ ਥਾਪਰ ਮਾਡਲ ਆਧਾਰਤ ਪ੍ਰੋਜੈਕਟਾਂ ਸਮੇਤ ਵੱਖ-ਵੱਖ ਪ੍ਰੋਜਕੈਟਾਂ ਤਹਿਤ ਕੰਮ ਚੱਲ ਰਿਹਾ ਹੈ ਤੇ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਇਹ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ। ਪਿੰਡਾਂ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਸਿੱਧੂਵਾਲ ਵਿਖੇ 32.06 ਲੱਖ ਦੀ ਲਾਗਤ ਨਵੀਂ ਬਣੀ ਪਾਣੀ ਵਾਲੀ ਟੈਂਕੀ ਲੋਕ ਅਰਪਣ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਮੁੱਚਾ ਵਿਕਾਸ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ ਤੇ ਇਸ ਵਿੱਚ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ।

ਲਓ ਜੀ! ਹੁਣ ਭਖਿਆ ਕਿਸਾਨ ਅੰਦੋਲਨ! ਕੌਮੀ ਪ੍ਰਧਾਨ ਨੇ ਦੱਸੀ ਨਵੀਂ ਰਣਨੀਤੀ !ਹਰਕਤ ‘ਚ ਆਈ ਕੇਂਦਰ ਸਰਕਾਰ !

ਵਿਧਾਇਕ ਨਾਗਰਾ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੀਆਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕਰਵਾ ਕੇ ਉਨ੍ਹਾਂ ਦੀ ਕਾਇਆ ਕਲਪ ਕੀਤੀ ਗਈ ਹੈ। ਪ੍ਰੋਜੈਕਟ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਟੈਂਕੀ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਸਵੱਛ ਪਾਣੀ ਉਪਲਬਧ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਟੈਂਕੀ ਬਨਾਉਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਦਾ ਸੁਪਨਾ ਅੱਜ ਪੂਰਾ ਹੋ ਗਿਆ ਹੈ। ਇਸ ਨਾਲ ਪਿੰਡ ਵਾਸੀਆਂ ਦੀਆਂ ਪਾਣੀ ਸਬੰਧੀ ਦਿੱਕਤਾਂ ਦੂਰ ਹੋਣਗੀਆਂ।

ਲਓ ਜੀ! ਹੁਣ ਭਖਿਆ ਕਿਸਾਨ ਅੰਦੋਲਨ! ਕੌਮੀ ਪ੍ਰਧਾਨ ਨੇ ਦੱਸੀ ਨਵੀਂ ਰਣਨੀਤੀ !ਹਰਕਤ ‘ਚ ਆਈ ਕੇਂਦਰ ਸਰਕਾਰ !

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਜੌਨੀ ਖੰਨਾ, ਐੱਸ.ਡੀ.ਓ ਮਨਜੀਤ ਸਿੰਘ, ਕਿਸਾਨ ਖੇਤ ਮਜ਼ਦੂਰ ਕਾਂਗਰਸ ਪੰਜਾਬ ਦੇ ਮੀਤ ਪ੍ਰਧਾਨ ਸੁਖਰਾਜ ਸਿੰਘ ਰਾਜਾ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਤੇ ਸਰਪੰਚ ਗੁਰਮੁੱਖ ਸਿੰਘ ਪੰਡਰਾਲੀ, ਮੇਵਾ ਸਿੰਘ, ਪਰਮਿੰਦਰ ਸਿੰਘ, ਸਰਪੰਚ ਹਰਭਿੰਦਰ ਸਿੰਘ ਖਰੌੜੀ, ਸਰਪੰਚ ਸੁਖਦੇਵ ਸਿੰਘ, ਕਰਨੈਲ ਸਿੰਘ ਖਰੌੜਾ, ਸਰਪੰਚ ਜੱਸਾ ਸਿੰਘ ਪੰਜੋਲੀ, ਭੁਪਿੰਦਰ ਸਿੰਘ ਬਾਠ ਤੇ ਹੋਰ ਪਤਵੰਤੇ ਹਾਜ਼ਰ ਸਨ।

-NG

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button