Breaking NewsD5 specialPunjab

ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਨਾਗਰਾ

ਫਤਹਿਗੜ• ਸਾਹਿਬ, 19 ਅਕਤੂਬਰ
ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ•ਾਂ ਵਚਨਬੱਧ ਹੈ ਅਤੇ ਪਿੰੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਬਲਾਕ ਦੇ ਪਿੰਡ ਧਤੋਂਦਾ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਕਮਿਊਨਿਟੀ ਸੈਂਟਰ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ। ਉਨ•ਾਂ ਦੱਸਿਆ ਕਿ ਪਿੰਡ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਹਾਲ, ਰਸੋਈ ਅਤਿ ਆਧੁਨਿਕ ਸਹੂਲਤਾਂ ਵਾਲੇ ਬਾਥਰੂਮ, ਸਟੋਰ ਅਤੇ ਕਮਰੇ ਦੀ ਉਸਾਰੀ ਕੀਤੀ ਗਈ ਹੈ। ਇਸ ਕਮਿਊਨਿਟੀ ਸੈਂਟਰ ਦੇ ਬਨਣ ਨਾਲ ਪਿੰਡ ਅਤੇ ਇਲਾਕਾ ਵਾਸੀਆਂ ਨੂੰ ਆਪਣੇ ਬੱਚਿਆਂ ਦੇ ਵਿਆਹਾਂ ਸ਼ਾਦੀਆਂ ਅਤੇ ਹੋਰ ਸਮਾਗਮ ਕਰਨ ਲਈ ਮਹਿੰਗੇ ਕਿਰਾਏ ਤੇ ਪੈਲੇਸਾਂ ਤੇ ਆਉਣੇ ਵਾਲੇ ਖਰਚੇ ਤੋਂ ਨਿਜਾਤ ਮਿਲੇਗੀ।
ਇਸ ਮੌਕੇ ਵਿਧਾਇਕ ਨਾਗਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਮਾਰਟ ਵਿਲੇਜ ਸਕੀਮ ਤਹਿਤ ਜ਼ਿਲ•ੇ ਦੇ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਤੇ ਕਰੀਬ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਹਲਕਾ ਫਤਹਿਗੜ• ਸਾਹਿਬ ਦੇ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸਾਰੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ। ਜਿਸ ਨਾਲ ਹਲਕੇ ਦੇ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ। ਉਨ•ਾਂ ਦੱਸਿਆ ਕਿ ਫਤਹਿਗੜ• ਸਾਹਿਬ ਹਲਕੇ ਨੂੰ ਸੂਬੇ ਦਾ ਮੋਹਰੀ ਹਲਕਾ ਬਨਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਸਰਪੰਚ ਗੁਰਮੁੱਖ ਸਿੰਘ ਪੰਡਰਾਲੀ, ਜਿਲਾ ਪ੍ਰੀਸ਼ਦ ਮੈਂਬਰ ਰਾਜਿੰਦਰ ਸਿੰਘ ਜਖਵਾਲੀ, ਮੈਂਬਰ ਬਲਾਕ ਸੰਮਤੀ ਅਮਨਦੀਪ ਸਿੰਘ ਬਿੱਟਾ, ਸੀਨੀਅਰ ਕਾਂਗਰਸੀ ਆਗੂ ਵਰਿੰਦਰ ਕੁਮਾਰ ਚਣੋਂ, ਸਰਪੰਚ ਪਰਮਿੰਦਰ ਸਿੰਘ ਗੋਲੂ, ਸਰਪੰਚ ਹਰਭਿੰਦਰ ਸਿੰਘ ਖਰੋੜੀ, ਸਰਪੰਚ ਭੁਪਿੰਦਰ ਸਿੰਘ, ਪੰਚਾਇਤ ਸਕੱਤਰ ਇਕਬਾਲ ਸਿੰਘ, ਹਰਮੀਤ ਸਿੰਘ, ਕਰਨੈਲ ਸਿੰਘ ਖਰੋੜਾ, ਨੰਬਰਦਾਰ ਤਰਜਿੰਦਰ ਸਿੰਘ, ਸਰਪੰਚ ਰੋਹੀ ਰਾਮ, ਦਰਸ਼ਨ ਸਿੰਘ, ਜਗਦੇਵ ਸਿੰਘ, ਮਲਕੀਤ ਸਿੰਘ, ਹਰਦੀਪ ਸਿੰਘ ਸਾਰੇ ਪੰਚ,ਪਰਮਿੰਦਰ ਸਿੰਘ ਬਧੌਛੀ, ਸੁਰਜੀਤ ਕੁਮਾਰ, ਡਿੰਪਲ ਲੁਟਾਵਾ ਤੇ ਹੋਰ ਪਤਵੰਤੇ ਹਾਜ਼ਰ ਸਨ।
-NAV GILL
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button