Breaking NewsD5 specialIndiaNewsPoliticsPunjab

ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਕਰੇ ਬਹਾਲ : ਆਪ

ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਾਲ 2004 ‘ਚ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਲਈ 2004 ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੱਕੇ ਸਰਕਾਰੀ ਕਰਮਚਾਰੀਆਂ ਕੋਲੋਂ ਸੇਵਾ ਮੁਕਤੀ ਦਾ ਹੱਕ ਖੋ ਲਿਆ ਗਿਆ ਸੀ ਜਿਸ ਦਾ ਖ਼ਾਮਿਆਜ਼ਾ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਭੁਗਤਣਾ ਪੈ ਰਿਹਾ ਹੈ। ਹਰ ਮੁਲਾਜ਼ਮ ਸੰਗਠਨ ਆਪਣੇ ਇਸ ਹੱਕ ਦੀ ਬਹਾਲੀ ਲਈ ਪਿਛਲੇ 18 ਸਾਲਾਂ ਤੋਂ ਸੰਘਰਸ਼ ਕਰਦਾ ਆ ਰਿਹਾ ਹੈ।
ਨਾ ਤਾਂ ਕੈਪਟਨ ਅਮਰਿੰਦਰ ਸਿੰਘ ਤੇ ਨਾ ਹੀ ਬਾਦਲ ਸਰਕਾਰ ਨੇ ਕਰਮਚਾਰੀਆਂ ਦੀ ਇਸ ਜਾਇਜ਼ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਦਕਿ ਆਮ ਆਦਮੀ ਪਾਰਟੀ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਕਰਮਚਾਰੀ ਸੰਗਠਨਾਂ ਦੀ ਮੰਗ ਉੱਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਆਪਣੇ ਚੋਣ ਮੈਨੀਫ਼ੈਸਟੋ ‘ਚ ਕੀਤਾ ਸੀ।

Read Also ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬੁਢਾਪਾ ਪੈਨਸ਼ਨ ਲਈ 128 ਕਰੋੜ ਰੁਪਏ ਜਾਰੀ

ਸਾਲ 2004 ਤੋਂ ਬਾਅਦ ਜੋ ਪੱਕੇ ਸਰਕਾਰੀ ਕਰਮਚਾਰੀ ਭਰਤੀ ਹੋਏ ਉਨ੍ਹਾਂ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਾਉਣ ਦੀ ਮੰਗ ਨੂੰ ਲੈ ਕੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਅਤੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਦੀ ਅਗਵਾਈ ‘ਚ ਕਰਮਚਾਰੀਆਂ ਦੇ ਵਫ਼ਦ ਨੇ ਹਰਪਾਲ ਚੀਮਾ ਨਾਲ ਮੁਲਾਕਾਤ ਕੀਤੀ। ਇਸ ‘ਤੇ ਚੀਮਾ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਬਤੌਰ ਵਿਰੋਧੀ ਧਿਰ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਮੁੱਦਾ ਪੰਜਾਬ ਸਰਕਾਰ, ਪੰਜਾਬ ਵਿਧਾਨ ਸਭਾ ਅਤੇ ਪਾਰਲੀਮੈਂਟ ‘ਚ ਉਠਾਏਗੀ। ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਕਰਮਚਾਰੀ ਸੰਗਠਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ 28 ਅਕਤੂਬਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਦਾ ਸਾਥ ਦੇਵੇਗੀ ਅਤੇ ਉਹ ਖ਼ੁਦ ਇਸ ਸੰਘਰਸ਼ ‘ਚ ਸ਼ਾਮਲ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button