Press ReleasePunjabTop News

ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਲਈ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ: ਕੁਲਦੀਪ ਸਿੰਘ ਧਾਲੀਵਾਲ

ਪੇਂਡੂ ਵਿਕਾਸ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਆਦੇਸ਼

ਵਿਕਾਸ ਭਵਨ ਵਿਖੇ ‘ਜਨਤਾ ਦਰਬਾਰ’ ਦਾ ਆਯੋਜਨ; ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਫੇਜ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ।
Punjab Bulletin: ਨਹੀਂ ਰਹੇ Ranjit Singh Brahmpura, ਮਜੀਠੀਆ ਦਾ ‘AAP’ ਆਗੂਆਂ ‘ਤੇ ਨਿਸ਼ਾਨਾ
ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਆਯੋਜਿਤ ਹਫਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਹਰ ਹਾਲਤ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ ਅਤੇ ਇਸ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨ ਦੇ ਆਦੇਸ਼ ਵੀ ਦਿੱਤੇ।
Chandigarh ਤੋਂ ਕੱਢੇ Punjab ਦੇ ਅਫ਼ਸਰ, CM Mann ਵੀ ਹੋਇਆ ਹੈਰਾਨ, ਹੁਣ ਹੋਊ ਵੱਡਾ ਫੈਸਲਾ | D5 Channel Punjabi
ਕੈਬਨਿਟ ਮੰਤਰੀ ਨੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਜ਼ਿਆਦਾਤਰ ਸ਼ਿਕਾਇਤਾਂ ਪੰਚਾਇਤੀ ਜ਼ਮੀਨਾਂ ਨਾਲ ਸਬੰਧਤ ਆ ਰਹੀਆਂ ਹਨ, ਜਿਨ੍ਹਾਂ ਦਾ ਬਿਨ੍ਹਾ ਦੇਰੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ।
Nabha Jail ਪਹੁੰਚੇ CM Bhagwant Mann, ਅਫ਼ਸਰਾਂ ਨੂੰ ਪਾਤੀਆਂ ਭਾਜੜਾਂ! | D5 Channel Punjabi
ਲੋਕਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵਿਕਾਸ ਭਵਨ ਵਿਖੇ ਹਫਤਾਵਾਰੀ ਜਨਤਾ ਦਰਬਾਰ ਪ੍ਰੋਗਰਾਮ ਕਰਵਾ ਰਹੇ ਹਨ ਤਾਂ ਜੋ ਹਰ ਸ਼ਨੀਵਾਰ ਨੂੰ ਅਜਨਾਲਾ ਤੋਂ ਇਲਾਵਾ ਹੋਰਨਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਵਾਂ ‘ਤੇ ਨਹੀਂ ਜਾ ਸਕਦਾ ਹੈ, ਤਾਂ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮਸਲਿਆਂ ਨੂੰ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ।
Ranjit Singh Brahmpura ਦਾ ਦਿਹਾਂਤ, ਨਹੀਂ ਰਹੇ Akali Dal ਦੇ ਸਰਪ੍ਰਸਤ | D5 Channel Punjabi
ਪੰਜਾਬ ਸਰਕਾਰ 16, 19, 23, 26 ਅਤੇ 30 ਦਸੰਬਰ ਨੂੰ ਕ੍ਰਮਵਾਰ ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਸਮੇਤ ਪੰਜ ਥਾਵਾਂ ‘ਤੇ ‘ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਉਣ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿੱਥੇ ਸਮਰੱਥ ਅਧਿਕਾਰੀਆਂ ਵੱਲੋਂ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਇਹਨਾਂ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button