Press ReleasePunjabTop News

ਪੰਜਾਬ ਸਰਕਾਰ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਉਪਰਾਲੇ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹੜ੍ਹਾਂ ਦੇ ਹਲਾਤਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਮਦਦ ਕੀਤੀ ਜਾਵੇ।

ਪੰਜਾਬ ਤੇ ਮਹਿਰਬਾਨ ਕੇਂਦਰ ਸਰਕਾਰ, ਚੰਡੀਗੜ੍ਹ ਬਾਰੇ ਵੱਡਾ ਫ਼ੈਸਲਾਂ, CM ਮਾਨ ਨੇ ਟੰਗੇ ਵਿਰੋਧੀ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨ ਲਈ ਹੈਲਪਲਾਈਨ ਨੰਬਰ, ਕੰਟਰੋਲਰੂਮ ਸਥਾਪਿਤ ਕੀਤੇ ਗਏ ਹਨ ਅਤੇ ਨੋਡਲ ਅਫਸਰ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਦੇ  ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਨੋਡਲ ਅਫਸਰਾਂ ਨਾਲ ਤਾਲਮੇਲ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਬਜੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਹਾਇਤਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਨਦੀਂ ‘ਚ ਪਿਆ ਪਾੜ, DC ਸ਼ਾਕਸੀ ਸਾਹਨੀ ਪਹੁੰਚ ਮੌਕੇ ਤੇ, ਲੋਕਾਂ ਨੂੰ ਕਹੀ ਵੱਡੀ ਗੱਲ D5 Channel Punjabi

ਮੰਤਰੀ ਨੇ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਕਿਸੇ ਕਿਸਮ ਦੀ ਮੁਸ਼ਕਿਲ ਹੋਵੇ, ਤਾਂ ਹੈਲਪਲਾਈਨ ਨੰਬਰ 14567 ਤੇ ਸ਼ਿਕਾਇਤ ਭੇਜੀ ਜਾਵੇ ਤਾਂ ਜੋ ਵਿਭਾਗ ਵੱਲੋਂ ਤੁਰੰਤ ਰਾਹਤ ਲਈ ਕਾਰਵਾਈ ਕੀਤੀ ਜਾ ਸਕੇ। ਮੰਤਰੀ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਨਾਜ਼ੁਕ ਸਥਿਤੀ ਨੂੰ ਮੁੱਖ ਰੱਖਦੇ ਹੋਏ ਭਵਿੱਖ ਵਿੱਚ ਵੀ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button