PunjabTop News

ਪੰਜਾਬ ਸਰਕਾਰ ਮੰਨਜ਼ੂਰ ਨਹੀਂ ਕੀਤਾ IAS ਪਰਮਪਾਲ ਕੌਰ ਦਾ ਅਸਤੀਫ਼ਾ, ਕਿਹਾ ਮੁੜੋ ਨੌਕਰੀ ਤੇ

ਬਠਿੰਡਾ ਤੋਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸਵੈ-ਇੱਛਤ ਸੇਵਾਮੁਕਤੀ ਅਸਤੀਫਾ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਆਪਣੀ ਸਰਕਾਰੀ ਡਿਊਟੀ ਮੁੜ ਸ਼ੁਰੂ ਕਰਨ ਲਈ ਨੋਟਿਸ ਦਿੱਤਾ ਗਿਆ ਹੈ। ਸਰਕਾਰ ਮੁਤਾਬਕ ਪਰਮਪਾਲ ਕੌਰ ਨੇ ਅਣਅਧਿਕਾਰਤ ਢੰਗ ਨਾਲ ਅਸਤੀਫਾ ਦਿੱਤਾ ਸੀ।

IAS ਅਧਿਕਾਰੀ ਪਰਮਪਾਲ ਕੌਰ ਸਿੱਧੂ ਵੱਲੋਂ ਸਵੈ ਇੱਛਕ ਸੇਵਾ ਮੁਕਤੀ ਲਈ ਦਿੱਤੀ ਗਈ ਅਰਜ਼ੀ ਨਾਮਨਜ਼ੂਰ ਕਰ ਦਿੱਤੀ ਗਈ ਹੈ। ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਰੱਦ ਕਰਦਿਆਂ ਉਨ੍ਹਾਂ ਨੂੰ ਡਿਊਟੀ ’ਤੇ ਹਾਜ਼ਰ ਹੋਣ ਬਾਰੇ ਨੋਟਿਸ ਜਾਰੀ ਕੀਤਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਨੌਕਰੀ ਛੱਡਣ ਲਈ ਨੋਟਿਸ ਪੀਰੀਅਡ ਤਿੰਨ ਮਹੀਨੇ ਹੈ ਅਤੇ ਨੌਕਰੀ ਛੱਡਣ ਲੱਗਿਆਂ 3 ਮਹੀਨੇ ਦਾ ਨੋਟਿਸ ਨਹੀਂ ਦਿੱਤਾ ਗਿਆ। ਸਰਕਾਰ ਦਾ ਤਰਕ ਹੈ ਕਿ ਅਧਿਕਾਰੀਆਂ ਦੀ ਪਹਿਲਾਂ ਹੀ ਕਾਫ਼ੀ ਘਾਟ ਹੈ ਅਤੇ ਇਸ ਤਰ੍ਹਾਂ ਕਿਸੇ ਅਧਿਕਾਰੀ ਨੂੰ ਬਿਨਾਂ ਨੋਟਿਸ ਪੀਰੀਅਡ ਪੂਰਾ ਕੀਤਿਆਂ ਫ਼ਾਰਗ ਨਹੀਂ ਕੀਤਾ ਜਾ ਸਕਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button