Breaking NewsD5 specialNewsPoliticsPunjab

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਨਵੇਂ ਸਲਾਹਕਾਰ ਬੋਰਡ ਦੇ ਗਠਨ

ਚੰਡੀਗੜ੍ਹ, 03 ਜੂਨ: ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਪੰਜਾਬੀ ਸਾਹਿਤ ਰਤਨ ਅਤੇ ਸ਼੍ਰੋਮਣੀ ਪੁਰਸਕਾਰਾਂ ਦੀ ਚੋਣ ਅਤੇ ਵਿਭਾਗੀ ਵਿਕਾਸ ਸਕੀਮਾਂ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ ਕਰ ਦਿੱਤਾ ਹੈੈ।ਇਸ ਸਬੰਧੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਲੋਂ ਭੇਜੀ ਗਈ ਤਜਵੀਜ਼ ਨੂੰ ਮੁੱਖ ਮੰਤਰੀ ਨੇ ਕੱਲ ਪ੍ਰਵਾਨਗੀ ਦੇ ਦਿੱਤੀ ਸੀ। ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਵੇਂ ਸਲਾਹਕਾਰ ਬੋਰਡ ਦੇ ਗਠਨ ਨੂੰ ਵਿਭਾਗ ਲਈ ਸ਼ੁਭ ਸ਼ਗਨ ਦਰਸਾਉਂਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਭਾਸ਼ਾ ਵਿਭਾਗ ਦਾ ਕੰਮ ਹੋਰ ਚੁਸਤ-ਦਰੁਸਤ ਹੋਵੇਗਾ। ਉਹਨਾਂ ਕਿਹਾ ਕਿ ਇਸ ਬੋਰਡ ਵਿੱਚ ਪੰਜਾਬੀ, ਹਿੰਦੀ ਅਤੇ ਸੰਸਕ੍ਰਿਤ ਭਾਸ਼ਾਵਾਂ ਦੇ ਮਾਹਰਾਂ ਦੇ ਨਾਲ ਨਾਲ ਸਾਹਿਤ ਅਤੇ ਵੱਖ ਵੱਖ ਕਲਾਵਾਂ ਦੇ ਸਿਰ ਕੱਢ ਵਿਅਕਤੀ ਸ਼ਾਮਲ ਕੀਤੇ ਗਏ ਹਨ। ਮੰਤਰੀ ਨੇ ਕਿਹਾ ਹੈ ਕਿ ਇਹਨਾਂ ਮਾਹਰ ਵਿਅਕਤੀਆਂ ਦੀ ਸਲਾਹ ਅਨੁਸਾਰ ਭਾਸ਼ਾ ਵਿਭਾਗ ਪੰਜਾਬੀ ਭਾਸ਼ਾ, ਸਾਹਿਤ ਅਤੇ ਕਲਾਵਾਂ ਦੇ ਵਿਕਾਸ ਲਈ ਨਵੀਂਆਂ ਯੋਜਨਾਵਾਂ ਤੇ ਪ੍ਰੋਗਰਾਮ ਉਲੀਕੇਗਾ।

Bajwa ਨਾਲ ਵਾਅਦਾ ਕਰਕੇ ਮੁੱਕਰੇ ਕੈਪਟਨ!,ਘਰਵਾਲੀ ਨੂੰ ਦੇਣਾ ਸੀ ਆਹ ਵੱਡਾ ਅਹੁਦਾ!,3 ਹੋਰ MLA ਹੋਏ ਕੈਪਟਨ ਦੇ ਖਿਲਾਫ

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ ਵਲੋਂ ਜਾਰੀ ਕੀਤੇ ਗਏ ਨੋਟੀਫ਼ੀਕੇਸ਼ਨ ਅਨੁਸਾਰ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ-ਚੇਅਰਪਰਸਨ, ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ, ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ- ਵਾਈਸ ਚੇਅਰਪਰਸਨ, ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ, ਸੱਭਿਆਚਾਰਕ ਮਾਮਲੇ ਵਿਭਾਗ, ਚੰਡੀਗੜ੍ਹ – ਮੈਂਬਰ, ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ, ਵਿੱਤ ਵਿਭਾਗ ਜਾਂ ਉਹਨਾਂ ਦਾ ਨੁਮਾਇੰਦਾ-ਮੈਂਬਰ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ -ਮੈਂਬਰ, ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ-ਮੈਂਬਰ,  ਪ੍ਰਧਾਨ/ਜਨਰਲ ਸਕੱਤਰ, ਪੰਜਾਬ ਕਲਾ ਪ੍ਰੀਸ਼ਦ, ਸੈਕਟਰ-16 ਬੀ,ਚੰਡੀਗੜ੍ਹ-ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ -ਮੈਂਬਰ, ਡਾਇਰੈਕਟਰ, ਪੰਜਾਬੀ ਸਾਹਿਤ ਅਕਾਦਮੀ ਹਰਿਆਣਾ, ਪੰਚਕੂਲਾ- ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਪੰਜਾਬੀ ਅਕਾਦਮੀ, ਨਵੀਂ ਦਿੱਲੀ-ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਪੰਜਾਬੀ ਸਾਹਿਤ ਸਭਾ, ਦਿੱਲੀ – ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) – ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ)-ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਕੇਂਦਰੀ ਸਾਹਿਤ ਅਕਾਦਮੀ, ਨਵੀਂ ਦਿੱਲੀ-ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਸੰਗੀਤ ਨਾਟਕ ਅਕਾਦਮੀ, ਨਵੀਂ ਦਿੱਲੀ – ਮੈਂਬਰ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਪਟਿਆਲਾ -ਮੈਂਬਰ/ਕਨੀਵਰ ਹੋਣਗੇ।

Pratap Bajwa Exclusive Interview-ਕੈਪਟਨ ਖਿਲਾਫ ਜੰਮ ਕੇ ਕੱਢੀ ਭੜਾਸ, ‘ਕੈਪਟਨ ਤਾਂ ਲੁਕੇ ਬੈਠੇ ਨੇ, ਮਿਲੀਏ ਕਿਥੇ”

ਸਲਾਹਕਾਰ ਬੋਰਡ ਵਿਚ ਪੰਜਾਬੀ ਸਾਹਿਤ ਨਾਲ ਸਬੰਧਤ ਨਿਯੁਕਤ ਕੀਤੇ ਗਏ ਗੈਰ ਸਰਕਾਰੀ ਮੈਂਬਰਾਂ ਵਿਚ ਡਾ. ਸੁਰਜੀਤ ਪਾਤਰ, ਨਾਟਕਕਾਰ ਡਾ. ਆਤਮਜੀਤ, ਸ. ਵਰਿਆਮ ਸੰਧੂ, ਕਹਾਣੀਕਾਰ, ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨੀ, ਡਾ. ਨਾਹਰ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਡਾ. ਜਸਵਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸ. ਮਨਮੋਹਣ ਬਾਵਾ ਨਾਵਲਕਾਰ ਅਤੇ ਡਾ. ਜਸਬੀਰ ਸਿੰਘ ਸਾਬਰ, ਅੰਮ੍ਰਿਤਸਰ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ ਉੱਘੇ ਗਾਇਕ ਸ੍ਰੀ ਪਰਮਜੀਤ ਸਿੰਘ (ਪੰਮੀ ਬਾਈ),  ਸ੍ਰੀ ਬਲਕਾਰ ਸਿੱਧੂ, ਅਤੇ  ਸ੍ਰੀ ਹਰਦੀਪ ਸਿੰਘ ਪਟਿਆਲਾ ਨੂੰ ਲੋਕ ਗਾਇਕ ਸ਼੍ਰੇਣੀ ਵਿਚ ਮੈਂਬਰ ਨਾਮਜ਼ਦ ਕੀਤਾ ਗਿਆ ਹੈ।ਹਿੰਦੀ ਭਾਸ਼ਾ ਨਾਲ ਸਬੰਧਤ ਸਾਹਿਤਕਾਰਾਂ ਵਿਚੋਂ ਸ੍ਰੀ ਅਨਿਲ ਧੀਮਾਨ, ਆਰ.ਐਸ.ਡੀ. ਕਾਲਜ, ਫ਼ਿਰੋਜਪੁਰ, ਡਾ. ਚਮਨ ਲਾਲ ਪਟਿਆਲਾ ਅਤੇ ਡਾ. ਮੇਵਾ ਸਿੰਘ, ਪ੍ਰੋਫੈਸਰ (ਰਿਟਾ) ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੂੰ ਮੈਂਬਰ ਬਣਾਇਆ ਗਿਆ ਹੈ।

ਕੈਪਟਨ ਖਿਲਾਫ ਵਧੀ ਬਗ਼ਾਵਤ!,ਸਿੱਧੂ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਿਲਾਂ!,ਅਦਾਲਤ ਦਾ ਇੱਕ ਹੋਰ ਵੱਡਾ ਝਟਕਾ

ਉਰਦੂ ਭਾਸ਼ਾ ਨਾਲ ਸਬੰਧਤ ਸਾਹਿਤਕਾਰਾਂ ਵਿਚੋਂ ਡਾ. ਮੁਹੰਮਦ ਜਮੀਲ, ਪ੍ਰਿੰਸੀਪਲ ਸਰਕਾਰੀ ਕਾਲਜ, ਅਮਰਗੜ੍ਹ, ਸਰਦਾਰ ਪੰਛੀ ਅਤੇ ਅਜ਼ੀਜ਼ ਪਰਿਹਾਰ ਨੂੰ ਮੈਂਬਰ ਬਣਾਇਆ ਗਿਆ ਹੈ।ਸੰਸਕ੍ਰਿਤ ਭਾਸ਼ਾ ਨਾਲ ਸਬੰਧਤ ਸਾਹਿਤਕਾਰਾਂ ਵਿਚੋਂ ਡਾ. ਵਰਿੰਦਰ ਕੁਮਾਰ, ਸੰਸਕ੍ਰਿਤ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਮੈਡਮ ਕਮਲਦੀਪ ਕੌਰ, ਸੇਵਾ ਮੁਕਤ ਪ੍ਰੋਫੈਸਰ, ਮਹਿੰਦਰਾ ਕਾਲਜ, ਪਟਿਆਲਾ, ਡਾ. ਪੁਸ਼ਪਿੰਦਰ ਜੋਸ਼ੀ, ਪਟਿਆਲਾ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸ ਬੋਰਡ ਵਿਚ ਅਖਬਾਰਾਂ/ਟੈਲੀਵੀਜਨ ਅਤੇ ਮੀਡੀਆ ਨਾਲ ਸਬੰਧਤ ਹਸਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿੰਨਾਂ ਵਿਚ ਡਾ. ਸਵਰਾਜਬੀਰ ਸਿੰਘ, ਸੰਪਾਦਕ, ਪੰਜਾਬੀ ਟ੍ਰਿਬਿਊਨ, ਸ. ਹਰਕੰਵਲਜੀਤ ਸਿੰਘ, ਸੀਨੀਅਰ ਪੱਤਰਕਾਰ, ਅਜੀਤ, ਚੰਡੀਗੜ੍ਹ ਅਤੇ ਸ੍ਰੀਮਤੀ ਨਿਮਰਤ ਕੌਰ, ਮੈਨੇਜਿੰਗ ਐਡੀਟਰ, ਰੋਜ਼ਾਨਾ ਸਪੋਕਸਮੈਨ, ਚੰਡੀਗੜ੍ਹ ਸ਼ਾਮਿਲ ਹਨ।ਇਸੇ ਤਰਾਂ  ਕਲਾ, ਵਿਗਿਆਨ, ਸਮਾਜ ਸੇਵਾ, ਚਿਕਿਤਸਾ, ਇੰਜੀਨੀਅਰਿੰਗ, ਵਾਤਾਾਵਰਣ ਆਦਿ ਖੇਤਰਾਂ ਨਾਲ ਸਬੰਧਤ ਵਿਆਕਤੀਆਂ ਵਿਚੋਂ ਸ. ਭੁਪਿੰਦਰ ਸਿੰਘ ਵਿਰਕ, ਪ੍ਰੋਫੈਸਰ, ਕਾਨੂੰਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸ. ਉਜਾਗਰ ਸਿੰਘ, ਡੀ.ਪੀ.ਆਰ.ਓ. (ਰਿਟਾ) ਪਟਿਆਲਾ, ਸ. ਕਰਨਲ ਜਸਮੇਰ ਸਿੰਘ ਬਾਲਾ, ਮੋਹਾਲੀ, ਡਾ. ਮੇਘਾ ਸਿੰਘ, ਮੋਹਾਲੀ, ਡਾ. ਸੁਰਜੀਤ ਲੀ, ਭਾਸ਼ਾ ਵਿਗਿਆਨੀ, ਪਟਿਆਲਾ ਅਤੇ ਡਾ. ਦੀਪਕ ਮਨਮੋਹਨ, ਚੰਡੀਗੜ੍ਹ ਨੂੰ ਬਤੌਰ ਮੈਂਬਰ ਸ਼ਾਮਿਲ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button