PunjabTop News

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ, ਪ੍ਰਾਇਮਰੀ ਸਕੂਲਾਂ ਤੇ ਪਲੇਅਵੇਅ ਸਕੂਲਾਂ ਲਈ ਵੱਡਾ ਐਲਾਨ

ਪੰਜਾਬ ਵਿੱਚ ਬੱਚਿਆਂ ਨੂੰ ਹੁਣ ਆਂਗਣਵਾੜੀ, ਪ੍ਰਾਇਮਰੀ ਸਕੂਲਾਂ ਤੇ ਪਲੇਅਵੇਅ ਸਕੂਲਾਂ ਵਿੱਚ ਇੱਕੋ ਜਿਹਾ ਸਿਲੇਬਸ ਪੜ੍ਹਾਇਆ ਜਾਵੇਗਾ। ਬੱਚਿਆਂ ਨੂੰ ਪੜ੍ਹਾਈ ਕਿਤਾਬੀ ਤਰੀਕਿਆਂ ਦੀ ਥਾਂ ਖੇਡ-ਖੇਡ ਰਾਹੀਂ ਹੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪਲੇਅਵੇਅ ਸਕੂਲ ਰਜਿਸਟਰਡ ਕੀਤੇ ਜਾਣਗੇ। ਇਹ ਐਲਾਨ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕੀਤਾ ਹੈ।

ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਿਦਾਂ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਸਾਡਾ ਟੀਚਾ ਸਾਰੇ ਬੱਚਿਆਂ ਲਈ ਬਰਾਬਰ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ 1,000 ਨਵੇਂ ਆਂਗਣਵਾੜੀ ਕੇਂਦਰ ਬਣਾਏ ਜਾ ਰਹੇ ਹਨ। ਬਲਜੀਤ ਕੌਰ ਨੇ ਕਿਹਾ ਕਿ ਇਹ ਮੰਨਿਆ ਜਾਂਦਾ ਹੈ ਕਿ ਬੱਚਿਆਂ ਦੇ ਦਿਮਾਗ ਦਾ 90% ਵਿਕਾਸ ਪੰਜ ਸਾਲ ਦੀ ਉਮਰ ਤੱਕ ਹੁੰਦਾ ਹੈ। ਇਸ ਲਈ ਸਾਡਾ ਟੀਚਾ ਬੱਚਿਆਂ ਨੂੰ ਢੁਕਵਾਂ ਵਾਤਾਵਰਣ ਪ੍ਰਦਾਨ ਕਰਨਾ ਹੈ। ਉਨ੍ਹਾਂ ‘ਤੇ ਕਿਤਾਬਾਂ ਦਾ ਬੋਝ ਪਾਉਣ ਦੀ ਬਜਾਏ ਉਨ੍ਹਾਂ ਨੂੰ ਖੇਡ ਰਾਹੀਂ ਪੜ੍ਹਾਇਆ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਅਸੀਂ ਇੱਕ ਸਹੀ ਸਿਲੇਬਸ ਲਾਗੂ ਕਰਨ ਜਾ ਰਹੇ ਹਾਂ। ਇਸ ਉਦੇਸ਼ ਲਈ ਆਂਗਣਵਾੜੀ ਸਟਾਫ਼ ਦੀ ਸਿਖਲਾਈ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਤੇ ਫਰਵਰੀ ਤੱਕ ਪੂਰੀ ਹੋ ਜਾਵੇਗੀ। ਸਰਕਾਰ ਨੇ ਮਿਸ਼ਨ ਆਰੰਭ ਲਾਂਚ ਕੀਤਾ ਹੈ। ਇਸ ਵਿੱਚ ਉਹ ਮਾਪੇ ਸ਼ਾਮਲ ਹਨ, ਜਿਨ੍ਹਾਂ ਦੇ ਬੱਚੇ ਆਂਗਣਵਾੜੀਆਂ ਵਿੱਚ ਜਾਂਦੇ ਹਨ। ਉਨ੍ਹਾਂ ਨੂੰ ਫ਼ੋਨ ਰਾਹੀਂ ਦੱਸਿਆ ਜਾ ਰਿਹਾ ਹੈ ਕਿ ਆਪਣੇ ਬੱਚਿਆਂ ਨੂੰ ਕਿਵੇਂ ਪੜ੍ਹਾਉਣਾ ਹੈ। ਇਸ ਦੇ ਸਕਾਰਾਤਮਕ ਨਤੀਜੇ ਮਿਲ ਰਹੇ ਹਨ। ਉਮੀਦ ਹੈ ਕਿ ਇਸ ਨਾਲ ਬੱਚਿਆਂ ਨੂੰ ਫਾਇਦਾ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button