Breaking NewsD5 specialNewsPoliticsPress ReleasePunjabTop News

ਪੰਜਾਬ ਸਰਕਾਰ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਤੇ ਸੰਮਨ ਭੇਜਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਦੋਹਰਾ ਚਿਹਰਾ ਆਇਆ ਸਾਹਮਣੇ: ਅਸ਼ਵਨੀ ਸ਼ਰਮਾ

ਭਾਜਪਾ ਜਲਦ ਹੀ ਬਿਜਲੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਖਿਲਾਫ ਸ਼ੁਰੂ ਕਰੇਗੀ ਸੰਘਰਸ਼: ਅਸ਼ਵਨੀ ਸ਼ਰਮਾ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਧੋਖੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਬਹੁਤ ਜਲਦ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਜਲੀ ਦੇ ਮੁੱਦੇ ‘ਤੇ ਕਈ ਵਾਰ ਆਪਣੀ ਜ਼ੁਬਾਨ ਫਿਰ ਚੁੱਕੇ ਹਨ।

Beadbi Case : ਹੁਣ ਮਿਲੂ Beadbi ਦਾ ਇਨਸਾਫ਼! ਵੱਡੇ ਨਾਮਾਂ ਖ਼ਿਲਾਫ਼ ਜਾਰੀ ਹੋਏ ਵਰੰਟ, ਸਿੱਖਾਂ ’ਚ ਖੁਸ਼ੀ ਦੀ ਲਹਿਰ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਪੰਜਾਬ ਦੇ ਸਾਰੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੇ ਝੂਠੇ ਵਾਅਦੇ ਸਮੇਤ ਕਈ ਹੋਰ ਝੂਠੇ ਵਾਅਦੇ ਕਰਕੇ ਸੱਤਾ ‘ਤੇ ਕਬਜਾ ਕੀਤਾ। ਪਰ ਸੱਤਾ ਸੰਭਾਲਣ ਤੋਂ ਬਾਅਦ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਏ ਅਤੇ ਜਨਤਾ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ।

ਜਥੇਦਾਰ ਨੇ PM ਮੋਦੀ ਨੂੰ ਜੋੜੇ ਹੱਥ, ਸੁਖਬੀਰ ਬਾਦਲ ਤੋਂ ਬਾਅਦ ਕੇਂਦਰ ਨੂੰ ਕੀਤੀ ਅਪੀਲ | D5 Channel Punjabi

ਦਿੱਲੀ ਵਿੱਚ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਦੀ ਸਭ ਤੋਂ ਵੱਡੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਵਿੱਚ ਕਿਸਾਨਾਂ ਨੂੰ ਸੰਮਨ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਸੀ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਇਸ ਨਾਲ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ।

Beadbi : Ram Rahim ਖ਼ਿਲਾਫ਼ ਜਾਰੀ ਹੋਇਆ ਵਾਰੰਟ, ਹੁਣ ਆਉਣਾ ਪਊ ਪੰਜਾਬ! PM Modi ਨੇ ਕਰਤਾ ਵੱਡਾ ਐਲਾਨ

ਇਸ ਤੋਂ ਸਾਫ਼ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਜਾਂ ਕਿਸਾਨਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਆਮ ਆਦਮੀ ਪਾਰਟੀ ਦਾ ਮਕਸਦ ਸਿਰਫ ਪੰਜਾਬ ਦੀ ਸੱਤਾ ਹਾਸਿਲ ਕਰਨਾ ਸੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਸੂਬੇ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਪਿਛਲੇ ਇੱਕ ਮਹੀਨੇ ਦੌਰਾਨ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੋ ਚੁੱਕੀ ਹੈ ਕਿ ਅਪਰਾਧੀਆਂ ਵੱਲੋਂ ਦਿਨ-ਦਿਹਾੜੇ ਕੌਮਾਂਤਰੀ ਕਬੱਡੀ ਖਿਡਾਰੀਆਂ ਸਮੇਤ 30 ਤੋਂ ਵੱਧ ਕਤਲ ਕੀਤੇ ਜਾ ਚੁੱਕੇ ਹਨ।

ਅਹੁਦਾ ਸੰਭਾਲਦੇ ਹੀ Warring ਦਾ ਧਮਾਕਾ Bains ਫਸਿਆ ਕਸੂਤਾ, Navjot Sidhu ਨੇ ਕਰਤਾ ਨਵਾਂ ਐਲਾਨ

ਇੱਥੋਂ ਤੱਕ ਕਿ ਸਿਆਸੀ ਆਗੂਆਂ ‘ਤੇ ਵੀ ਸ਼ਰੇਆਮ ਅਪਰਾਧੀਆਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਪੁਲੀਸ ਕਿਸੇ ਵੀ ਅਪਰਾਧੀ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ। ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਅਜਿਹੇ ਹਾਲਾਤਾਂ ਨੂੰ ਦੇਖ ਕੇ ਚੁੱਪ ਨਹੀਂ ਬੈਠੇਗੀ ਅਤੇ ਜਲਦ ਹੀ ਜਨਤਾ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਖਿਲਾਫ ਸੰਘਰਸ਼ ਵਿੱਢੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button