Press ReleasePunjabTop News

ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਮੰਗਾਂ ਨੂੰ ਜਲਦ ਪੂਰਾ ਕਰਦੇ ਹੋਏ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ 6640 ਕੰਪਿਊਟਰ ਅਧਿਆਪਕ ਸੇਵਾ ਨਿਭਾ ਰਹੇ ਹਨ ਜਿਹਨਾਂ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ 2011 ਵਿੱਚ ਰੈਗੂਲਰ ਕਰ ਦਿੱਤਾ ਗਿਆ ਸੀ।
ਉਹਨਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਕੁਝ ਬਹੁਤ ਹੀ ਜਾਇਜ ਮੰਗਾਂ ਉਹਨਾਂ ਦੇ ਧਿਆਨ ਵਿੱਚ ਆਈਆਂ ਸਨ ਜਿਸ ਸਬੰਧੀ ਉਹਨਾਂ ਨੇ ਇੱਕ ਅਰਧ ਸਰਕਾਰੀ ਪੱਤਰ ਪੰਜਾਬ ਰਾਜ ਦੇ ਵਿੱਤ ਮੰਤਰੀ ਨੂੰ ਲਿਖਿਆ ਹੈ ਜਿਸ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਲੰਬਿਤ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਸ. ਬੈਂਸ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਸੀ.ਐਸ.ਆਰ. ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣਾ ਹੈ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button