Press ReleasePunjabTop News

ਪੰਜਾਬ ਸਰਕਾਰ ਵੱਲੋਂ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ

ਚੰਡੀਗੜ੍ਹ,7 ਸਤੰਬਰ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਵਿਦਿਆਰਥੀਆਂ ਨੂੰ ਪੂਰਵ ਇਮਤਿਹਾਨ ਦੀ ਕੋਚਿੰਗ ਦੇਣ ਲਈ ਬੁਲਾਏ ਜਾਂਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ  750/- ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ  750/- ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500/- ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ।ਇਹ ਕਦਮ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

 

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਉਥੇ ਹੀ ਆਪਣੇ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿੱਚ ਯੋਗਦਾਨ ਪਾਉਣ ਵਾਲੇ ਹਰ  ਵਰਗ ਦਾ ਸਮਰਥਨ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button