NewsPunjabTop News

ਪੰਜਾਬ ਸਰਕਾਰ ਵੱਲੋਂ ਤਿੰਨ ਸੌ ਯੂਨਿਟ ਬਿਜਲੀ ਮੁਆਫ਼ ਕਰਨ ਦਾ ਫੈਸਲਾ ਇਤਿਹਾਸਕ -ਸੰਧਵਾਂ

ਰਾਜ ਦੇ ਸਾਰੇ ਵਰਗਾਂ ਨੂੰ ਹੋਵੇਗਾ ਬਿਜਲੀ ਮੁਆਫ਼ੀ ਦਾ ਫ਼ਾਇਦਾ

ਅਪ੍ਰੈਲ 17 – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਦੇ ਵਸਨੀਕਾਂ ਨੂੰ ਮਹੀਨੇ ਦੀ ਤਿੰਨ ਸੌ ਯੂਨਿਟ ਤੱਕ ਬਿਜਲੀ ਮੁਆਫ਼ ਕਰਨ ਦੇ ਐਲਾਨ ਨੂੰ ਇਤਿਹਾਸਕ ਤੇ ਦੂਰਗਾਮੀ ਫੈਸਲਾ ਦੱਸਿਆ ਹੈ ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਰਾਜ ਦੇ ਵਸਨੀਕਾਂ ਨੂੰ ਤਿੰਨ ਸੌ ਯੂਨਿਟ ਤਕ ਬਿਜਲੀ ਮੁਆਫ ਕਰਨ ਦੀ ਦਿੱਤੀ ਗਈ ਗਾਰੰਟੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅਮਲੀ ਜਾਮਾ ਪਹਿਨਾ ਦਿੱਤਾ ਹੈ ,ਜਿਸ ਦਾ ਸਾਰੇ ਪਾਸੇ ਤੋਂ ਭਰਵਾਂ ਸਵਾਗਤ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਵੱਲ ਇਹ ਇਕ ਵੱਡਾ ਕਦਮ ਹੈ ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋ ਰਵਾਇਤੀ ਪਾਰਟੀਆਂ ਦੇ ਉਲਟ ਮੁੱਢਲੇ ਕਾਰਜਕਾਲ ਦੌਰਾਨ ਹੀ ਵਾਅਦੇ ਪੂਰੇ ਕਰਨ ਦੀ ਸ਼ੁਰੂਆਤ ਸ਼ੁਭ ਸੰਕੇਤ ਹੈ, 600 ਯੂਨਿਟ ਬਿਜਲੀ ਮਾਫ਼ ਦਾ ਐਲਾਨ ਜਿੱਥੇ ਗਰੀਬ ਅਤੇ ਕਿਰਤੀ ਪਰਿਵਾਰਾਂ ਲਈ ਵੱਡੀ ਰਾਹਤ ਲੈਕੇ ਆਇਆ ਹੈ ਉਥੇ ਹੀ ਆਮ ਲੋਕਾਂ ਨੂੰ ਬਿਜਲੀ ਦੀ ਬੱਚਤ ਕਰਨ ਲਈ ਪ੍ਰੇਰਿਤ ਵੀ ਕਰੇਗਾ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕਲਿਆਣਕਾਰੀ ਯੋਜਨਾਵਾਂ ਅਤੇ ਲੋਕ ਹਿੱਤ ਵਿੱਚ ਵਧੀਆ ਫ਼ੈਸਲੇ ਲਏ ਜਾਣਗੇ ਅਤੇ ਰਾਜ ਨੂੰ ਹਰ ਪੱਖੋਂ ਸਮਰੱਥ ਸੂਬਾ ਬਣਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button