Press ReleasePunjabTop News

ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ 'ਪਰਿਵਰਤਨ' ਸਕੀਮ ਦਾ ਆਗ਼ਾਜ਼

2100 ਵਿਦਿਆਰਥੀਆਂ ਨੂੰ ਚੋਣਵੇਂ ਸੱਤ ਕੋਰਸਾਂ ਲਈ ਦਿੱਤੀ ਜਾਵੇਗੀ ਸਿਖਲਾਈ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਪਲਾਟ ਨੰਬਰ 1-15, ਸੈਕਟਰ-101, ਅਲਫ਼ਾ ਆਈ.ਟੀ. ਸਿਟੀ, ਐਸ.ਏ.ਐਸ. ਨਗਰ ਵਿਖੇ ਸਿਖਲਾਈ ਦੇਣ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਕੇਂਦਰ ਸਥਾਪਤ ਕੀਤਾ ਗਿਆ ਹੈ। ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਇਸ ਸੈਂਟਰ ਦਾ ਨਿਰੀਖਣ ਕੀਤਾ ਅਤੇ ਉਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ।
CM Mann ਨੇ ਠੋਕੀ ਕੇਂਦਰ ਦੀ ਮੰਜੀ, Amit Shah ਤੇ PM Modi ਰਹਿਗੇ ਦੇਖਦੇ! ਕਹਿੰਦਾ। D5 Channel Punjabi
ਉਨ੍ਹਾਂ ਜ਼ੋਰ ਦੇ ਕੇ ਕਿਹਾ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਸਕੀਮਾਂ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਇਹ ਉਦਯੋਗਾਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ। ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੱਤ ਸਿਖਲਾਈ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿੱਚ ਜਨਰਲ ਡਿਊਟੀ ਅਸਿਸਟੈਂਟ, ਮੈਡੀਕਲ ਲੈਬ ਟੈਕਨੀਸ਼ੀਅਨ, ਹਸਪਤਾਲ ਫਰੰਟ ਡੈਸਕ ਐਗਜ਼ੀਕਿਊਟਿਵ, ਰਿਟੇਲ ਸੇਲਜ਼ ਐਸੋਸੀਏਟ-ਕਮ-ਕੈਸ਼ੀਅਰ, ਅਕਾਊਂਟ ਐਗਜ਼ੀਕਿਊਟਿਵ, ਜੂਨੀਅਰ ਸਾਫਟਵੇਅਰ ਡਿਵੈੱਲਪਰ, ਸਰਚ ਇੰਜਣ ਮਾਰਕੀਟਿੰਗ ਐਗਜ਼ੀਕਿਊਟਿਵ ਸ਼ਾਮਲ ਹਨ।
ਸਿੱਖ ਜਥੇਬੰਦੀਆਂ ਦਾ ਐਕਸ਼ਨ ! Lakha Sidhana ਦੇ ਵੱਡੇ ਖ਼ੁਲਾਸੇ! ਸਾਵਧਾਨ ! ਹੋਜੋ ਪੰਜਾਬੀਓ! | D5 Channel Punjabi
ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਪਾਸ (ਕੋਰਸ ਅਨੁਸਾਰ) ਵਿਦਿਆਰਥੀ ਇਸ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਅਤੇ ਸਰਟੀਫਾਈਡ ਕਰਵਾ ਸਕਦੇ ਹਨ। ਪੀ.ਐਸ.ਡੀ.ਐਮ. ਦੀ ਸੀ.ਐਸ.ਆਰ. ਸਕੀਮ ਤਹਿਤ ਸੂਬੇ ਭਰ ਦੇ 2100 ਵਿਦਿਆਰਥੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਸਿਖਲਾਈ ਤੋਂ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਕੋਰਸ ਲਈ ਕੌਮੀ ਹੁਨਰ ਵਿਕਾਸ ਨਿਗਮ (ਐਨ.ਐਸ.ਡੀ.ਸੀ.) ਤਹਿਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਕੋਰਸ ਦਾ ਪਾਠਕ੍ਰਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਨੁਸਾਰ ਹੋਵੇਗਾ।
Bhagwant Mann ਦਾ ਕੇਂਦਰ ਨੂੰ ਜਵਾਬ, ਸਾਡੇ ਤੋਂ ਮਿੰਨਤਾਂ ਨਹੀਂ ਹੁੰਦੀਆਂ, ਕਿਸਾਨਾਂ ਦੇ ਹੱਕ ਚ ਵੱਡਾ ਫੈਸਲਾ
ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਹੁਨਰ ਵਿਕਾਸ ਸਕੀਮਾਂ ਬਣਾਉਣ ਅਤੇ ਚਲਾਉਣ ਲਈ ਇਸ ਮਿਸ਼ਨ ਨੂੰ ਸਰਕਾਰ ਲਈ ਸੰਪਰਕ ਦਾ ਸਿੰਗਲ ਪੁਆਇੰਟ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਪਰਿਵਰਤਨ ਸਕੀਮ, ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਚ.ਡੀ.ਐਫ.ਸੀ. ਬੈਂਕ ਲਿਮਟਿਡ ਦੀ ਇੱਕ ਪਹਿਲਕਦਮੀ ਹੈ, ਨੂੰ ਟਰੇਨਿੰਗ ਪਾਰਟਨਰ ਮੈਸਰਜ਼ ਓਰੀਅਨ ਐਜੂਕੇਸ਼ਨਲ ਸੁਸਾਇਟੀ ਰਾਹੀਂ ਲਾਗੂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button