ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਸਾਫ ਪਾਣੀ ਅਤੇ ਸੈਨੀਟੇਸ਼ਨ ਦੀਆਂ ਸ਼ਿਕਾਇਤਾਂ ਸੁਣਨ ਲਈ ਰਾਜ ਪੱਧਰੀ ਜਨਤਾ ਦਰਬਾਰ ਅੱਜ (6 ਫਰਵਰੀ ਨੂੰ)- ਜਿੰਪਾ
ਚੰਡੀਗੜ੍ਹ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾ ਰਿਹਾ ਹੈ। ਉਨ8ਾਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਆਨਲਾਈਨ ਜਨਤਾ ਦਰਬਾਰ ਵਿਚ ਲੋਕਾਂ ਦੀ ਸੁਣਵਾਈ ਖੁਦ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨਾਲ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਅਤੇ ਜ਼ਿਲਾ ਅਧਿਕਾਰੀ ਵੀ ਹਾਜ਼ਰ ਰਹਿਣਗੇ।
ਰੋਡ ਜਾਮ ਵੇਖ DSP ਨੇ ਲਿਆ ਵੱਡਾ ਫੈਸਲਾ! Beadbi Insaaf ਮਾਮਲੇ ਨਾਲ ਜੁੜੀ ਅਹਿਮ ਜਾਣਕਾਰੀ | D5 Channel Punjabi
ਜਨਤਾ ਦਰਬਾਰ ਵਿਚ ਸ਼ਿਕਾਇਤਾਂ ਦਰਜ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਨਲਾਈਨ ਲਿੰਕ ਦਾ ਪ੍ਰਸਾਰ ਸਾਰੇ ਪੰਜਾਬ ਵਿਚ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਜਿਹੜੇ ਨਾਗਰਿਕ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ ਉਹ ਆਨਲਾਈਨ ਲਿੰਕ https://headdwss.my.webex.com/
ਜ਼ਮੀਰਾਂ ਵਾਲੇ ਹੀ ਸੁਣਨ Sukhraj Singh ਦੀਆਂ ਇਹ ਗੱਲਾਂ! ਸਰਕਾਰ ਪਾਇਆ ਵਖ਼ਤ! ਹੋਇਆ ਐਲਾਨ | D5 Channel Punjabi
ਅਗੇਤਰੀ ਸ਼ਿਕਾਇਤ ਟੋਲ ਫਰੀ ਨੰਬਰ- 1800-180-2468 ਜਾਂ ਈ ਮੇਲ dwsssnkhelpdesk0gmail.com ਜਾਂ ਵੈੱਬਸਾਈਟ dwss.punjab.gov.in/3iti੍ਰen 3orner Register Online 3omplaint ’ਤੇ ਦਰਜ ਕਰਵਾਈ ਜਾ ਸਕਦੀ ਹੈ। (ਜੇਕਰ ਸ਼ਿਕਾਇਤ ਦਰਜ ਕਰਵਾਉਣ ਵੇਲੇ ਕੋਈ ਤਕਨੀਕੀ ਦਿੱਕਤ ਪੇਸ਼ ਆਉਂਦੀ ਹੈ ਤਾਂ ਸ਼ਿਕਾਇਤ ਦਿੱਤੀ ਈਮੇਲ ‘ਤੇ ਭੇਜੀ ਜਾ ਸਕਦੀ ਹੈ)। ਜਿਹੜੀ ਸ਼ਿਕਾਇਤ ਅਗੇਤਰੀ ਦਰਜ ਕਰਵਾਈ ਜਾਵੇਗੀ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਸ ਤੋਂ ਬਾਅਦ ‘ਪਹਿਲਾਂ ਆਓ, ਪਹਿਲਾਂ ਸੁਣਾਓ’ ਦੇ ਆਧਾਰ ‘ਤੇ ਉਨ੍ਹਾਂ ਨਾਗਰਿਕਾਂ ਨੂੰ ਮੌਕਾ ਦਿੱਤਾ ਜਾਵੇਗਾ ਜਿਹੜੇ ਪਹਿਲਾਂ ਸ਼ਿਕਾਇਤ ਦਰਜ ਨਹੀਂ ਕਰਵਾ ਸਕੇ।
Beadbi Case ‘ਚ ਸਰਕਾਰ ਦੇ ਹੱਥ ਖੜ੍ਹੇ! SIT ਸਰਕਾਰ ਦੇ ਕਹਿਣੈ ਤੋਂ ਬਾਹਰ! ਵਕੀਲ ਕੱਢ ਲਿਆਇਆ ਸਬੂਤ, ਕੌਣ ਕਰੂ ਜਾਂਚ?
ਕਾਬਿਲੇਗੌਰ ਹੈ ਕਿ ਜਨਤਾ ਦਰਬਾਰ ਦੌਰਾਨ ਪਿੰਡ ਵਾਸੀ ਆਪਣੇ ਵਰਚੁਅਲ ਵੇਟਿੰਗ ਰੂਮ ਵਿਚ ਇੰਤਜਾਰ ਕਰਨਗੇ। ਦਰਜ ਕੀਤੀਆਂ ਸ਼ਿਕਾਇਤਾਂ ਦੀ ਪਹਿਲ ਦੇ ਆਧਾਰ ‘ਤੇ ਇਕ–ਇਕ ਕਰਕੇ ਨਾਗਰਿਕ ਆਉਣਗੇ ਅਤੇ ਮੰਤਰੀ ਵਲੋਂ ਸ਼ਿਕਾਇਤ ਸੁਣਕੇ ਉਨ੍ਹਾਂ ਦਾ ਮੌਕੇ ਉੱਤੇ ਹੀ ਹੱਲ ਕੱਢਣ ਦਾ ਪੂਰਾ ਯਤਨ ਕੀਤਾ ਜਾਵੇਗਾ। ਇਸ ਉਪਰੰਤ ਹੀ ਅਗਲੀ ਸ਼ਿਕਾਇਤ ਸੁਣੀ ਜਾਵੇਗੀ। ਜੇਕਰ ਕੋਈ ਸ਼ਿਕਾਇਤਕਰਤਾ ਇੰਤਜ਼ਾਰ ਨਹੀਂ ਕਰਨਾ ਚਾਹੁੰਦਾ ਜਾਂ ਮੀਟਿੰਗ ਦਾ ਸਮਾਂ ਖਤਮ ਹੋ ਜਾਵੇ ਤਾਂ ਉਹ ਆਪਣੀ ਸ਼ਿਕਾਇਤ ਟੋਲ ਫਰੀ ਨੰਬਰ/ ਈਮੇਲ / ਵੈਬਸਾਈਟ ‘ਤੇ ਬਾਅਦ ਵਿੱਚ ਦਰਜ ਕਰਾ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.