ਪੰਜਾਬ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ ਖੇਤਰ ‘ਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸਲਾਹਕਾਰ ਕਮੇਟੀ ਦਾ ਗਠਨ

ਚੰਡੀਗੜ੍ਹ : ਸੂਬੇ ‘ਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਨਿਵੇਸ਼ ਨੂੰ ਵਧਾਉਣ ਲਈ, ਪੰਜਾਬ ਸਰਕਾਰ ਵਲੋਂ ਅੱਜ ਇੱਕ ਸਲਾਹਕਾਰ ਕਮੇਟੀ ਗਠਿਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਫੂਡ ਪ੍ਰੋਸੈਸਿੰਗ ਮੰਤਰੀ ਇਸ ਕਮੇਟੀ ਦੇ ਚੇਅਰਮੈਨ ਹੋਣਗੇ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ, ਚੇਅਰਮੈਨ ਮਿਲਕਫੈਡ ਪੰਜਾਬ ਅਤੇ ਚੇਅਰਮੈਨ ਮਾਰਕਫੈੱਡ ਇਸ ਕਮੇਟੀ ਦੇ ਨਾਨ ਆਫੀਸਲ ਮੈਂਬਰ ਹੋਣਗੇ।
ਲਓ ਜੀ! ਕੈਪਟਨ ਦੇ ਆਹ MLA ਨੇ ਵੀ ਦੱਸਿਆ ਕਿਉਂ ਦਿੱਤਾ ਅਸਤੀਫ਼ਾ!ਦਿੱਲੀ ਪਹੁੰਚ ਕਰਤੇ ਵੱਡੇ ਖੁਲਾਸੇ!
ਉਨ੍ਹਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਵਿਕਾਸ), ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ, ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ, ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ (ਪੀ.ਬੀ.ਆਈ.ਪੀ.) ਦੇ ਪ੍ਰਮੁੱਖ ਸਕੱਤਰ ਇਸ ਕਮੇਟੀ ਦੇ ਅਧਿਕਾਰਤ ਮੈਂਬਰ ਹੋਣਗੇ।
ਆਹ ਚੱਕੋ!ਸ਼ਮਸ਼ੇਰ ਦੂਲੋ ਨੇ ਪਿੱਛੇ ਛੱਡਿਆ ਭਗਵੰਤ ਮਾਨ,ਦੇਖੋ ਸਪੀਕਰ ਸਾਹਮਣੇ ਹੀ ਹੋ ਗਿਆ ਸਿੱਧਾ!
ਇਸ ਕਮੇਟੀ ਦੇ ਢਾਂਚੇ ਬਾਰੇ ਹੋਰ ਜਾਣਕਾਰੀ ਦਿੰਦਿਆ ਬੁਲਾਰੇ ਨੇ ਦੱਸਿਆ ਕਿ ਡਾ. ਏ.ਆਰ.ਸ਼ਰਮਾ ਸੀ.ਐਮ.ਡੀ. ਰਿਸੇਲਾ ਹੈਲਥ ਫੂਡਜ਼ ਲਿਮਟਿਡ, ਸ੍ਰੀ ਪਿਆਰਾ ਲਾਲ ਸੇਠ ਸੂਬਾ ਪ੍ਰਧਾਨ, ਪੰਜਾਬ ਪ੍ਰਦੇਸ਼ ਵਪਾਰ ਮੰਡਲ, ਸ੍ਰੀ ਅਜੈ ਕੁਮਾਰ ਕੋਹਿਨੂਰ ਐਗਰੋ ਫੂਡਜ਼, ਸ੍ਰੀ ਨਰਿੰਦਰ ਗੋਇਲ ਐਨ.ਕੇ. ਐਗਰੋ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ, ਸ਼੍ਰੀ ਵਿਜੇ ਗਰਗ ਸ਼ਿਵਾ ਪੋਲਟਰੀ ਇਕਊਪਮੈਂਟਸ, ਜਗਤ ਮੋਹਨ ਅਗਰਵਾਲ ਪਾਇਨੀਅਰ ਇੰਡਸਟਰੀ ਲਿਮਟਡ, ਸ੍ਰੀ ਅਨੂਪ ਬੈਕਟਰ ਮੈਸਰਜ਼ ਬੈਕਟਰ ਅਤੇ ਬੇਕਸ ਬੈਸਟ ਫੂਡ ਲਿਮ., ਮੈਸਰਜ਼ ਸੁਖਜੀਤ ਸਟਾਰਚ ਅਤੇ ਕੈਮੀਕਲਜ਼ ਲਿਮਟਿਡ ਦੇ ਉਪ ਪ੍ਰਧਾਨ ਅਤੇ ਸੀ.ਈ.ਓ. ਸ੍ਰੀ ਭਵਦੀਪ ਸਰਦਾਨਾ, ਸ੍ਰੀ ਸਚਿਤ ਮਦਾਨ ਸੀਈਓ ਮੈਸਰਜ਼ ਟੈਕਨੀਕੋ ਐਗਰੀ ਸਾਇੰਸਜ਼ ਲਿਮਟਿਡ ਨੂੰ ਇਸ ਕਮੇਟੀ ਦੇ ਗੈਰ-ਸਰਕਾਰੀ ਮੈਂਬਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਦੇ ਮਿਸ਼ਨ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਇਸ ਕਮੇਟੀ ਦੇ ਮੈਂਬਰ ਕਨਵੀਨਰ ਹੋਣਗੇ। ਉਨਾਂ ਕਿਹਾ ਕਿ ਨਿਯਮਾਂ ਅਤੇ ਸ਼ਰਤਾਂ ਦੇ ਅਨੁਸਾਰ ਕਮੇਟੀ ਨਵੇਂ ਨਿਵੇਸ਼ ਲਈ ਸੰਭਾਵਤ ਪ੍ਰੋਜੈਕਟਾਂ ਦੀ ਪਛਾਣ ਕਰਨ ਲਈ ਦੋ ਮਹੀਨਿਆਂ ਵਿੱਚ ਘੱਟੋ ਘੱਟ ਇੱਕ ਵਾਰ ਮੀਟਿੰਗ ਕਰੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.