PunjabPunjabTop News

ਪੰਜਾਬ ਸਰਕਾਰ ਵੱਲੋਂ ਬਣਾਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ’ ਨੂੰ ਹਾਈ ਕੋਰਟ ‘ਚ ਚੁਣੌਤੀ, ਜਨਹਿੱਤ ਪਟੀਸ਼ਨ ਦਾਇਰ

ਪੰਜਾਬ ਸਰਕਾਰ ਵੱਲੋਂ ਬੇਅਦਬੀ ਨੂੰ ਲੈ ਕੇ ਬਣਾਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਰਕਾਰ ਸੋਧ ਐਕਟ’ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਜਲੰਧਰ ਦੇ ਸਿਮਰਨਜੀਤ ਸਿੰਘ ਨੇ ਇਹ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।ਪਟੀਸ਼ਨਕਰਤਾ ਦਾ ਦੋਸ਼ ਹੈ ਕਿ ਇਹ ਐਕਟ ਦੇਸ਼ ਦੇ ਧਰਮ ਨਿਰਪੱਖ ਸਿਧਾਂਤ ਦੀ ਉਲੰਘਣਾ ਕਰਕੇ ਲਿਆਂਦਾ ਗਿਆ ਹੈ, ਕਿਉਂਕਿ ਕੋਈ ਵੀ ਐਕਟ ਸਿਰਫ਼ ਇੱਕ ਧਰਮ ਵਿਸ਼ੇਸ਼ ਲਈ ਨਹੀਂ ਲਿਆਂਦਾ ਜਾ ਸਕਦਾ, ਇਸ ਵਿੱਚ ਹੋਰ ਸਾਰੇ ਧਰਮਾਂ ਦੀ ਬੇਅਦਬੀ ਦਾ ਕੋਈ ਜ਼ਿਕਰ ਤੱਕ ਨਹੀਂ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੇਣ ਦੇ ਮਕਸਦ ਨਾਲ ਇਸ ਐਕਟ ਵਿੱਚ ਸੋਧ ਕੀਤੀ ਸੀ। ਹੁਣ ਹਾਈ ਕੋਰਟ ਇਸ ਮਾਮਲੇ ਦੀ ਸੁਣਵਾਈ ਕਰੇਗਾ ਕਿ ਕੀ ਇਹ ਐਕਟ ਸੰਵਿਧਾਨਕ ਦਾਇਰੇ ਵਿੱਚ ਆਉਂਦਾ ਹੈ ਜਾਂ ਨਹੀਂ। ਅਦਾਲਤ ਦੇ ਫੈਸਲੇ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਇਹ ਪੰਜਾਬ ਦੀ ਰਾਜਨੀਤੀ ਅਤੇ ਧਾਰਮਿਕ ਸੰਵੇਦਨਸ਼ੀਲਤਾ ਨਾਲ ਜੁੜਿਆ ਇੱਕ ਵੱਡਾ ਮੁੱਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button