Breaking NewsD5 specialNewsPress ReleasePunjabPunjab Officials

ਪੰਜਾਬ ਸਰਕਾਰ ਵੱਲੋਂ ਬੱਚਿਆਂ ਵਿੱਚ ਨਮੂਨੀਆ ਦੀ ਰੋਕਥਾਮ ਅਤੇ ਇਲਾਜ ਲਈ ‘ਸਾਂਸ’ ਮੁਹਿੰਮ ਸ਼ੁਰੂ

ਚੰਡੀਗੜ੍ਹ:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਬੱਚਿਆਂ ਵਿਚ ਨਮੂਨੀਆ ਦੇ ਸਮੇਂ ਸਿਰ ਜਾਂਚ ਅਤੇ ਇਲਾਜ ਲਈ ‘ਸਾਂਸ‘ ਮੁਹਿੰਮ ਦੀ ਸੁਰੂਆਤ ਕੀਤੀ।ਸ. ਸਿੱਧੂ ਨੇ ਕਿਹਾ ਕਿ ਘੱਟ, ਦਰਮਿਆਨੇ ਅਤੇ ਗੰਭੀਰ ਨਮੂਨੀਆ ਕਾਰਨ ਕੋਵਿਡ ਪੀੜਤ ਬੱਚੇ ਦੀ ਸਹਿ-ਰੋਗ ਵਾਲੀ ਸਥਿਤੀ ਬਣ ਸਕਦੀ ਹੈ ਜਿਸ ਨਾਲ ਉਹ ਦਮ ਤੋੜ ਸਕਦਾ ਹੈ। ਦੇਸ ਵਿੱਚ ਬੱਚਿਆਂ ਦੀ ਮੌਤ ਦਰ ਦਾ ਸਭ ਤੋਂ ਵੱਡਾ ਕਾਰਨ ਨਮੂਨੀਆ ਹੈ ਅਤੇ ਬੱਚਿਆਂ ਦੀਆਂ ਲਗਭਗ 15 ਫ਼ੀਸਦੀ ਮੌਤਾਂ ਨਮੂਨੀਆ ਕਾਰਨ ਹੀ ਹੁੰਦੀਆਂ ਹਨ।ਸਿਹਤ ਮੰਤਰੀ ਨੇ ਕਿਹਾ ਕਿ ਨਮੂਨੀਆ ਕਾਰਨ ਹੋ ਰਹੀਆਂ ਮੌਤਾਂ ਰੋਕੀਆਂ ਜਾ ਸਕਦੀਆਂ ਹਨ ਜੇ ਅਸੀਂ ਸਮੇਂ ਸਿਰ ਨਮੂਨੀਆ ਦੀ “ਜਾਂਚ“ ਅਤੇ “ਇਲਾਜ“ ਕਰਵਾ ਲੈਂਦੇ ਹਾਂ। ਹਾਲਾਂਕਿ ਪੰਜਾਬ ਵਿਚ ਬੱਚਿਆਂ ਦੀ ਮੌਤ ਦਰ ਦੇਸ ਦੇ ਬਾਕੀ ਹਿੱਸਿਆਂ ਨਾਲੋਂ ਘੱਟ ਹੈ, ਪਰ ਪੰਜਾਬ ਸਰਕਾਰ ਨਮੂਨੀਆਂ ਨਾਲ ਹੋਣ ਵਾਲੇ ਬੱਚਿਆਂ ਦੀ ਮੌਤ ਨੂੰ ਕਾਬੂ ਕਰਨ ਅਤੇ ਇਸ ਤੋਂ ਵੀ ਵਧੀਆ ਸਿਹਤ ਨਤੀਜਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਕਿਸਾਨਾਂ ਨੇ ਤੋੜਤੇ ਬੈਰੀਕੇਡ ! ਪੁਲਿਸ ਨਾਲ ਹੋਏ ਸਿੱਧੇ ਟਾਕਰੇ ! ਪੈ ਗਿਆ ਪੰਗਾ !

ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ, ਪੂਰਕ ਖੁਰਾਕ, ਵਿਟਾਮਿਨ ਏ ਸਪਲੀਮੈਂਟ, ਟੀਕੇ ਦੀ ਕਵਰੇਜ, ਹੱਥ ਧੋਣਾ ਅਤੇ ਘਰਾਂ ਵਿੱਚ ਹਵਾ ਪ੍ਰਦੂਸ਼ਣ ਘਟਾਉਣਾ ਰੋਕਥਾਮ ਅਤੇ ਸਮੇਂ ਸਿਰ ਇਲਾਜ ਦੀ ਜਰੂਰਤ ਹੁੰਦੀ ਹੈ।ਸ. ਸਿੱਧੂ ਨੇ ਕਿਹਾ ਕਿ ਨਮੂਨੀਆ ਦਾ ਪਤਾ ਲਗਾਉਣ ਅਤੇ ਇਲਾਜ ਕਰਨ ਲਈ ਸਿਹਤ ਵਿਭਾਗ ਨੇ ਇੱਕ ਮਲਟੀ-ਸਟੇਟ ਪਾਇਲਟ ਅਧਿਐਨ, ਯੂਐਸਏਆਈਡੀ-ਵਿ੍ਰਧੀ ਪ੍ਰੋਜੈਕਟ ਵਿੱਚ ਹਿੱਸਾ ਲਿਆ। ਇਸ ਪਾਇਲਟ ਅਧਿਐਨ ਵਿੱਚ, ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿਖੇ ਕਮਿਊਨਿਟੀ ਸਿਹਤ ਅਫਸਰ (ਸੀਐਚਓ) ਨੂੰ ਮਲਟੀ-ਮਾਡਲ ਪਲਸ ਆਕਸੀਮੀਟਰ ਪ੍ਰਦਾਨ ਕਰਕੇ ਸਿਖਲਾਈ ਦਿੱਤੀ ਗਈ ਸੀ। ਪੰਜਾਬ ਵਿਚ ਇਹ ਅਭਿਆਨ ਅਪ੍ਰੈਲ 2019 ਨੂੰ ਜਲਿਾ ਫਿਰੋਜਪੁਰ ਵਿਖੇ ਕੀਤਾ ਗਿਆ ਸੀ।ਜਿਲਾ ਫ਼ਿਰੋਜ਼ਪੁਰ ਵਿਚ ਕੁੱਲ 502 ਬੱਚਿਆਂ (ਬੁਖਾਰ ਅਤੇ ਖੰਘ ਵਾਲੇ) ਨੂੰ ਮਲਟੀ-ਮਾਡਲ ਪਲਸ ਆਕਸੀਮੀਟਰ ਦੀ ਸਹਾਇਤਾ ਨਾਲ ਜਾਂਚਿਆ ਗਿਆ ਅਤੇ ਇਨਾਂ ਵਿਚੋਂ 27 ਫ਼ੀਸਦੀ ਬੱਚਿਆਂ ਨੂੰ ਨਮੂਨੀਆ ਲਈ ਪਾਜ਼ੇਟਿਵ ਪਾਇਆ ਗਿਆ, ਜਿਨਾਂ ਵਿਚੋਂ 6 ਗੰਭੀਰ ਨਮੂਨੀਆ ਦੇ ਮਰੀਜ਼ ਸਨ।

ਕਿਸਾਨਾਂ ਦੇ ਹੱਕ ਡਟੇ ਆਹ ਲੋਕ ! ਵਧੀ ਤਾਕਤ ! ਬਾਰਡਰਾਂ ‘ਤੇ ਬੈਠੇ ਕਿਸਾਨ ਵੀ ਹੋਏ ਖੁਸ਼ !

ਆਈਐਮਐਨਸੀਆਈ ਟ੍ਰੇਨਿੰਗ ਅਤੇ ਮਲਟੀਮਾਡਲ ਡਿਵਾਈਸ ਦੀ ਮਦਦ ਨਾਲ 96 ਫ਼ੀਸਦੀ ਸਕ੍ਰੀਨ ਕੀਤੇ ਬੱਚਿਆਂ ਦੀ ਸਹੀ ਜਾਂਚ ਕੀਤੀ ਗਈ ਅਤੇ 95 ਫ਼ੀਸਦੀ ਨੇ ਸਹੀ ਇਲਾਜ ਵੀ ਪ੍ਰਾਪਤ ਕੀਤਾ।ਸ. ਸਿੱਧੂ ਨੇ ਕਿਹਾ ਕਿ ‘ਸਾਂਸ‘ ਪ੍ਰੋਗਰਾਮ ਦੀ ਸੁਰੂਆਤ ਨਾਲ ਸੂਬੇ ਨੂੰ ਨਮੂਨੀਆ ਜਾਂਚ, ਖੋਜ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਮਦਦਗਾਰ ਸਾਬਤ ਹੋਵੇਗਾ। ਇਹ ਪ੍ਰੋਗਰਾਮ ਪੰਜਾਬ ਨੂੰ ਨਮੂਨੀਆ ਕਾਰਨ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਵਿੱਚ ਸਹਾਇਤਾ ਕਰੇਗਾ।ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਸ੍ਰੀ ਹੁਸਨ ਲਾਲ, ਡਾਇਰੈਕਟਰ ਪਰਿਵਾਰ ਭਲਾਈ ਡਾ: ਅੰਦੇਸ ਕੰਗ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਨੋਡਲ ਅਫਸਰ ਐਮਸੀਐਚ ਡਾ. ਇੰਦਰਦੀਪ ਕੌਰ, ਖੇਤਰੀ ਸਲਾਹਕਾਰ ਆਈਪੀਈ ਗਲੋਬਲ ਡਾ. ਨਿਧੀ ਚੌਧਰੀ, ਰਾਜ ਤਕਨੀਕੀ ਸਲਾਹਕਾਰ ਯੂ.ਐੱਸ.ਏ.ਆਈ.ਡੀ.ਐੱਸ., ਆਈਪੀਈ ਗਲੋਬਲ ਡਾ. ਸੈਲੇਂਦਰ ਸਿੰਘ ਤੋਮਰ, ਸਟੇਟ ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ ਅਤੇ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ ਵੀ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button