D5 specialBreaking NewsNewsPoliticsPunjabPunjab Officials

ਪੰਜਾਬ ਸਰਕਾਰ ਵੱਲੋਂ ਵੰਡੇ ਸਮਾਰਟ ਫੋਨਾਂ ਸਦਕਾ ਵਿਦਿਆਰਥਣਾਂ ਨੂੰ ਹੋ ਰਿਹਾ ਹੈ ਲਾਭ

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਲੜਕੀਆਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਸਰਕਾਰ ਵੱਲੋਂ ਵੰਡੇ ਗਏ ਸਮਾਰਟ ਫੋਨਾਂ ਦਾ ਵਿਦਿਆਰਥਣਾਂ ਨੂੰ ਪੜ੍ਹਾਈ ਸਬੰਧੀ ਬਹੁਤ ਲਾਭ ਹੋ ਰਿਹਾ ਹੈ। ਇਨ੍ਹਾਂ ਸਮਾਰਟ ਫੋਨਾਂ ਸਦਕਾ ਪੜ੍ਹਾਈ ਸਬੰਧੀ ਉਨ੍ਹਾਂ ਦੀ ਹੋਰਨਾਂ ਉਤੇ ਨਿਰਭਰਤਾ ਘਟੀ ਹੈ। ਹਲਕਾ ਫਤਿਹਗੜ੍ਹ ਸਾਹਿਬ ਸਮੇਤ ਜ਼ਿਲ੍ਹੇ ਦੇ ਕਰੀਬ 04 ਹਜ਼ਾਰ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡੇ ਗਏ ਹਨ। ਹੁਣ ਤੱਕ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ
ਨੂੰ ਕਵਰ ਕੀਤਾ ਜਾ ਚੁੱਕਿਆ ਹੈ।
ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਵਾਧਾ ਹੋਇਆ ਹੈ, ਜੋ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਉਪਰਾਲਿਆਂ ਸਦਕਾ ਸੰਭਵ ਹੋਇਆ ਹੈ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ ਗਿਆ, ਉਹ ਨਿਭਾਇਆ ਗਿਆ।
ਵਿਧਾਇਕ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਹੈ, ਜਿਸ ਨਾਲ ਸਿੱਖਿਆ ਦਾ ਮਿਆਰ ਮਿਸਾਲੀ ਤੌਰ ਉਤੇ ਉੱਪਰ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦੇ ਰਹੇ ਹਨ।
ਸ. ਨਾਗਰਾ ਨੇ ਕਿਹਾ ਕਿ ਸਭ ਤੋਂ ਵਧੀਆ ਸਟਾਫ ਸਰਕਾਰੀ ਸਕੂਲਾਂ ਵਿੱਚ ਹੀ ਹੈ। ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉਤੇ ਸੁਧਾਰ ਹੋਇਆ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਹਨ।
-Nav Gill
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button