ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਕੋਰੋਨਾ ਮੁਫਤ ਟੈਸਟ ਦੀ ਦਿੱਤੀ ਸਹੂਲਤ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ : ਸੋਨਾਲੀ ਗਿਰੀ
ਫ਼ਤਹਿਗੜ੍ਹ ਸਾਹਿਬ, 30 ਸਤੰਬਰ:
ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਵਾਧੂ ਚਾਰਜ ਸ਼੍ਰੀਮਤੀ ਸੋਨਾਲੀ ਗਿਰੀ ਨੇ ਸਿਵਲ ਹਸਪਤਾਲ ਸਥਿਤ ਕੋਵਿਡ ਵਾਰਡ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਕੋਰੋਨਾ ਦਾ ਮੁਫਤ ਟੈਸਟ ਕਰਵਾਉਣ ਦੀ ਦਿੱਤੀ ਸਹੂਲਤ ਦਾ ਵੱਧ ਤੋਂ ਵੱਧ ਲੋਕਾਂ ਤੱਕ ਲਾਭ ਪਹੁੰਚਾਇਆ ਜਾਵੇ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਛੇਤੀ ਕੋਰੋਨਾ ਮੁਕਤ ਐਲਾਨਿਆਂ ਜਾ ਸਕੇ। ਉਨ੍ਹਾਂ ਹਸਪਤਾਲ ਦੇ ਕੋਵਿਡ ਸੈਂਟਰ ਵਿੱਚ ਦਾਖਲ ਮਰੀਜਾਂ ਤੋਂ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਇਲਾਜ ਸਬੰਧੀ ਵੀ ਵਿਸਥਾਰ ਸਹਿਤ ਗੱਲਬਾਤ ਕੀਤੀ।
ਕਰੋਨਾ ਨਾਲ ਲੜਨ ਲਈ ਦੁਨੀਆਂ ਦੇ ਸਾਰੇ ਲੋਕਾਂ ਨੂੰ ਹੋਣਾ ਪਵੇਗਾ ਇਕੱਠੇ!
ਸ਼੍ਰੀਮਤੀ ਗਿਰੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕੋਰੋਨਾ ਇੱਕ ਅਜਿਹੀ ਮਾਰੂ ਬਿਮਾਰੀ ਹੈ ਜਿਸ ਦਾ ਜੇਕਰ ਪਹਿਲੀ ਸਟੇਜ ‘ਤੇ ਹੀ ਟੈਸਟ ਕਰਵਾ ਲਿਆ ਜਾਵੇ ਤਾਂ ਇਸ ਦਾ ਇਲਾਜਾ ਸੌਖਾਲਾ ਹੋ ਜਾਂਦਾ ਹੈ ਅਤੇ ਜੇਕਰ ਅਸੀਂ ਇਸ ਦਾ ਟੈਸਟ ਕਰਵਾਉਣ ਵਿੱਚ ਦੇਰੀ ਕਰਾਂਗੇ ਤਾਂ ਇਹ ਸਾਡੇ ਲਈ ਹੀ ਘਾਤਕ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇੱਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਇਹ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਮਾਤ ਦੇਣ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਵਿੱਚ ਆਪਣਾ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ ਅਤੇ ਕੋਵਿਡ-19 ਤੋਂ ਬਚਾਅ ਲਈ ਸਮਾਜਿਕ ਵਿੱਥ, ਮੂੰਹ ਤੇ ਨੱਕ ਮਾਸਕ ਨਾਲ ਢੱਕ ਕੇ ਰੱਖਣੇ ਅਤੇ ਵਾਰ-ਵਾਰ ਹੱਥ ਧੋਣ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਬਿਨਾਂ ਕਿਸੇ ਐਮਰਜੰਸੀ ਦੇ ਆਪਣੇ ਘਰੋਂ ਬਾਹਰ ਨਾ ਨਿਕਲਿਆ ਜਾਵੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਮੁਕਤੀ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਦੀ ਅਗਵਾਈ ਹੇਠ ਨਿਰੰਕਾਰੀ ਭਵਨ ਰੇਲਵੇ ਰੋਡ ਹਮਾਯੂਪੁਰ ਸਰਹਿੰਦ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ‘ਚ ਟੈਸਟ ਇਕੱਤਰ ਕੀਤੇ ਗਏ ਅਤੇ ਇਨ੍ਹਾਂ ਵਿੱਚੋਂ ਕੇਵਲ ਇੱਕ ਵਿਅਕਤੀ ਦੀ ਰਿਪੋਰਟ ਹੀ ਪੋਜੇਟਿਵ ਆਈ। ਐਸ.ਡੀ.ਐਮ. ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸ਼ਨ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਹਰੇਕ ਨਾਗਰਿਕ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਵੇ ਤਾਂ ਜੋ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਕੋਰੋਨਾ ਮੁਕਤ ਹੋਣ ਵਾਲੀ ਪਹਿਲੀ ਧਰਤੀ ਹੋਵੇ। ਇਸ ਮੌਕੇ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ, ਸ਼੍ਰੀਮਤੀ ਕੁਲਦੀਪ ਕੌਰ ਤੇ ਗੁਲਸ਼ਨ ਰਾਏ ਬੌਬੀ ਨੇ ਪ੍ਰਸ਼ਾਸਨ ਦਾ ਭਰਪੂਰ ਸਾਥ ਦਿੱਤਾ।
ਆਹ ਦੇਖੋ ਕਿਸਾਨਾਂ ਨੇ ਦਿਖਾਤੀ ਆਪਣੀ ਤਾਕਤ,ਕਰਤਾ ਅੰਬਾਨੀਆਂ ਦਾ ਪੈਟਰੋਲ ਪੰਪ ਬੰਦ?ਫੇਰ ਕਹਿੰਦੇ ਅਜੇ ਤਾਂ ਸ਼ੁਰੂਆਤ ਐ!
ਡਾ. ਸੰਜੀਵ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 38,113 ਸੈਂਪਲ ਇਕੱਤਰ ਕੀਤੇ ਗਏ ਹਨ ਜਿਨ੍ਹਾਂ ਵਿੱਚੋ 35,749 ਨੈਗੇਟਿਵ ਆਏ ਹਨ ਜਦੋਂ ਕਿ 460 ਸੈਂਪਲਾਂ ਦਾ ਟੈਸਟ ਆਉਣਾ ਬਾਕੀ ਹੈ।ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ 181 ਹਨ ਜਦੋ. ਕਿ 1642 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਥੇ ਵਰਨਣਯੋਗ ਹੈ ਕਿ ਦੁਕਾਨਦਾਰਾਂ ਨੇ ਵੀ ਐਸ.ਡੀ.ਐਮ. ਨੂੰ ਅਪੀਲ ਕੀਤੀ ਕਿ ਅਜਿਹੇ ਮੁਫਤ ਟੈਸਟ ਦੇ ਕੈਂਪ ਵੱਧ ਤੋਂ ਵੱਧ ਲਗਾਏ ਜਾਣ ਅਤੇ ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਉਨ੍ਹਾਂ ਦੇ ਟੈਸਟ ਨੈਗੇਟਿਵ ਆਉਣ ਕਾਰਨ ਉਨ੍ਹਾਂ ਦੇ ਵਪਾਰ ਵਿੱਚ ਵਾਧਾ ਹੋਵੇਗਾ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਇਸ ਉਪਰਾਲੇ ਲਈ ਉਹ ਪ੍ਰਸ਼ਾਸਨ ਦੇ ਧੰਨਵਾਦੀ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਸੁਰਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ ਵੀ ਮੌਜੂਦ ਸਨ।
-NAV GILL
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.